ਨਵੀਂ ਦਿੱਲੀ : ਦੇਸ਼ ’ਚ ਕੋਰੋਨਾ ਵਾਇਰਸ ਦੀ ਦੂਜੀ ਲਹਿਰ ਦਾ ਕਹਿਰ ਜਾਰੀ ਹੈ। ਇਕ ਦਿਨ ’ਚ 3,11,170 ਲੋਕਾਂ ’ਚ ਕੋਰੋਨਾ ਵਾਇਰਸ ਦੀ ਪੁਸ਼ਟੀ ਹੋਣ ਤੋਂ ਬਾਅਦ ਮਾਮਲੇ ਵੱਧ ਕੇ 2,46,84,077 ਹੋ ਗਏ ਹਨ, ਜਦਕਿ 4,077 ਹੋਰ ਮਰੀਜ਼ਾਂ ਦੀ ਮੌਤ ਹੋ ਗਈ।
ਜਿਸ ਤੋਂ ਬਾਅਦ ਮ੍ਰਿਤਕਾਂ ਦਾ ਅੰਕੜਾ ਵੱਧ ਕੇ 2,70,284 ਹੋ ਗਿਆ ਹੈ। ਅੰਕੜਿਆਂ ਮੁਤਾਬਕ ਕੋਰੋਨਾ ਲਾਗ ਤੋਂ ਸਿਹਤਮੰਦ ਹੋਣ ਵਾਲਿਆਂ ਦੀ ਗਿਣਤੀ 2,07,95,335 ਹੋ ਗਈ ਹੈ। ਕੇਂਦਰੀ ਸਿਹਤ ਮੰਤਰਾਲਾ ਵੱਲੋਂ ਐਤਵਾਰ ਸਵੇਰੇ ਜਾਰੀ ਅੰਕੜਿਆਂ ਮੁਤਾਬਕ ਕੋਵਿਡ-19 ਦਾ ਇਲਾਜ ਕਰਵਾ ਰਹੇ ਮਰੀਜ਼ਾਂ ਦੀ ਗਿਣਤੀ ਡਿੱਗ ਕੇ 36,18,458 ਹੋ ਗਈ, ਜੋਰਾਹਤ ਦੀ ਖ਼ਬਰ ਇਹ ਵੀ ਹੈ ਕਿ ਇਕ ਦਿਨ ਵਿਚ 3,62,437 ਲੋਕ ਸਿਹਤਯਾਬ ਵੀ ਹੋਏ ਹਨ।
ਭਾਰਤ ਨੇ 4 ਮਈ ਨੂੰ ਗੰਭੀਰ ਸਥਿਤੀ ’ਤੇ ਪਹੁੰਚਦੇ ਹੋਏ 2 ਕਰੋੜ ਮਾਮਲਿਆਂ ਦਾ ਅੰਕੜਾ ਪਾਰ ਕਰ ਲਿਆ ਸੀ। ਭਾਰਤੀ ਮੈਡੀਕਲ ਖੋਜ ਪਰੀਸ਼ਦ (ਆਈ. ਸੀ. ਐੱਮ. ਆਰ.) ਮੁਤਾਬਕ 14 ਮਈ ਤਕ 31,30,17,193 ਨਮੂਨਿਆਂ ਦੀ ਜਾਂਚ ਕੀਤੀ ਗਈ ਹੈ।
ਜਿਸ ’ਚੋਂ 6,93,093 ਨਮੂਨਿਆਂ ਦੀ ਜਾਂਚ ਬੀਤੇ ਸ਼ੁਕਰਵਾਰ ਨੂੰ ਕੀਤੀ ਗਈ। ਜੇਕਰ ਟੀਕਾਕਰਨ ਦੀ ਗੱਲ ਕੀਤੀ ਜਾਵੇ ਤਾਂ 16 ਜਨਵਰੀ 2021 ਤੋਂ ਲੈ ਕੇ ਹੁਣ ਤਕ 18,22,20,164 ਲੋਕਾਂ ਨੂੰ ਕੋਰੋਨਾ ਵੈਕਸੀਨ ਲੱਗ ਚੁੱਕੀ ਹੈ।