Swati Maliwal : NCW ਨੇ ਕੇਜਰੀਵਾਲ ਦੇ PA ਵਿਭਵ ਕੁਮਾਰ ਨੂੰ ਨੋਟਿਸ ਭੇਜ ਕੇ ਭਲਕੇ ਜਵਾਬ ਦੇਣ ਲਈ ਸੱਦਿਆ

ਏਜੰਸੀ

ਖ਼ਬਰਾਂ, ਰਾਸ਼ਟਰੀ

ਮੁੱਖ ਮੰਤਰੀ ਦੀ ਰਿਹਾਇਸ਼ 'ਤੇ ਸਵਾਤੀ ਮਾਲੀਵਾਲ ਨਾਲ ਕਥਿਤ ਕੁੱਟਮਾਰ ਦਾ ਲੱਗਾ ਆਰੋਪ

Vibhav Kumar

Swati Maliwal : 'ਆਪ' ਦੀ ਰਾਜ ਸਭਾ ਮੈਂਬਰ ਸਵਾਤੀ ਮਾਲੀਵਾਲ ਨਾਲ ਮੁੱਖ ਮੰਤਰੀ ਦੀ ਰਿਹਾਇਸ਼ 'ਤੇ ਹੋਈ ਬਦਸਲੂਕੀ ਅਤੇ ਕਥਿਤ ਕੁੱਟਮਾਰ ਦਾ ਮਾਮਲਾ ਜ਼ੋਰ ਫੜਦਾ ਨਜ਼ਰ ਆ ਰਿਹਾ ਹੈ। 

ਰਾਸ਼ਟਰੀ ਮਹਿਲਾ ਕਮਿਸ਼ਨ (NCW ) ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਪੀਏ ਵਿਭਵ ਕੁਮਾਰ (ਨਿੱਜੀ ਸਹਾਇਕ) ਨੂੰ ਭਲਕੇ 17 ਮਈ ਨੂੰ NCW ਦੇ ਸਾਹਮਣੇ ਪੇਸ਼ ਹੋਣ ਲਈ ਬੁਲਾਇਆ ਹੈ।

ਦੱਸ ਦੇਈਏ ਕਿ ਵਿਭਵ ਕੁਮਾਰ 'ਤੇ ਦਿੱਲੀ ਦੇ ਮੁੱਖ ਮੰਤਰੀ ਨਿਵਾਸ 'ਤੇ 'ਆਪ' ਸੰਸਦ ਸਵਾਤੀ ਮਾਲੀਵਾਲ ਨਾਲ ਬਦਸਲੂਕੀ ਕਰਨ ਅਤੇ ਕੁੱਟਮਾਰ ਕਰਨ ਦਾ ਆਰੋਪ ਲੱਗਿਆ ਹੈ। ਵਿਭਵ ਕੁਮਾਰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਪੀਏ ਹਨ। 

ਜ਼ਿਕਰਯੋਗ ਹੈ ਕਿ ਦਿੱਲੀ ਮਹਿਲਾ ਕਮਿਸ਼ਨ ਦੀ ਸਾਬਕਾ ਚੇਅਰਪਰਸਨ ਅਤੇ ਆਪ ਦੀ ਰਾਜ ਸਭਾ ਮੈਂਬਰ ਸਵਾਤੀ ਮਾਲੀਵਾਲ ਨੇ ਸੋਮਵਾਰ ਨੂੰ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਪੀਏ ਵਿਭਵ ਕੁਮਾਰ (ਨਿੱਜੀ ਸਹਾਇਕ) 'ਤੇ ਉਨ੍ਹਾਂ ਨਾਲ ਬਦਸਲੂਕੀ ਕਰਨ ਦਾ ਦੋਸ਼ ਲਾਇਆ।

 ਦੱਸਿਆ ਜਾ ਰਿਹਾ ਹੈ ਕਿ ਮਾਲੀਵਾਲ ਸੋਮਵਾਰ ਨੂੰ ਸਿਵਲ ਲਾਈਨਜ਼ ਥਾਣੇ ਪਹੁੰਚੀ ਅਤੇ ਇਹ ਦੋਸ਼ ਲਾਇਆ ਸੀ। ਪੁਲਿਸ ਸੂਤਰਾਂ ਦਾ ਕਹਿਣਾ ਹੈ ਕਿ ਪੁਲਿਸ ਨੂੰ ਅਜੇ ਤੱਕ ਇਸ ਮਾਮਲੇ ਵਿਚ ਕੋਈ ਲਿਖਤੀ ਸ਼ਿਕਾਇਤ ਨਹੀਂ ਮਿਲੀ ਹੈ। ਪੁਲਿਸ ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ ਸੀ।