PM Modi: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਲੋਵਾਕੀਆ ਦੇ ਪ੍ਰਧਾਨ ਮੰਤਰੀ 'ਤੇ ਹੋਏ ਹਮਲੇ ਦੀ ਕੀਤੀ ਨਿੰਦਾ

ਏਜੰਸੀ

ਖ਼ਬਰਾਂ, ਰਾਸ਼ਟਰੀ

ਮੋਦੀ ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ 'ਤੇ ਪੋਸਟ ਕੀਤਾ, "ਸਲੋਵਾਕੀਆ ਦੇ ਪ੍ਰਧਾਨ ਮੰਤਰੀ ਰਾਬਰਟ ਫਿਕੋ ਉਤੇ ਹੋਈ ਗੋਲੀਬਾਰੀ ਦੀ ਖ਼ਬਰ ਤੋਂ ਡੂੰਘਾ ਸਦਮਾ ਲੱਗਿਆ ਹੈ”।

PM Modi Condemns Attack On Slovak PM Robert Fico

PM Modi: ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਲੋਵਾਕੀਆ ਦੇ ਪ੍ਰਧਾਨ ਮੰਤਰੀ ਰਾਬਰਟ ਫਿਕੋ 'ਤੇ ਹੋਏ ਹਮਲੇ ਦੀ ਨਿੰਦਾ ਕੀਤੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ 'ਤੇ ਪੋਸਟ ਕੀਤਾ, "ਸਲੋਵਾਕੀਆ ਦੇ ਪ੍ਰਧਾਨ ਮੰਤਰੀ ਰਾਬਰਟ ਫਿਕੋ ਉਤੇ ਹੋਈ ਗੋਲੀਬਾਰੀ ਦੀ ਖ਼ਬਰ ਤੋਂ ਡੂੰਘਾ ਸਦਮਾ ਲੱਗਿਆ ਹੈ”।

ਉਨ੍ਹਾਂ ਕਿਹਾ, “ਇਸ ਕਾਇਰਾਨਾ ਹਮਲੇ ਦੀ ਸਖ਼ਤ ਨਿੰਦਾ ਕੀਤੀ ਜਾਂਦੀ ਹੈ। ਰਾਬਰਟ ਫਿਕੋ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦਾ ਹਾਂ। ਭਾਰਤ ਇਸ ਮੁਸ਼ਕਲ ਘੜੀ 'ਚ ਸਲੋਵਾਕੀਆ ਦੇ ਲੋਕਾਂ ਨਾਲ ਇਕਜੁੱਟਤਾ ਨਾਲ ਖੜ੍ਹਾ ਹੈ”।

ਸਲੋਵਾਕੀਆ ਦੇ ਪ੍ਰਧਾਨ ਮੰਤਰੀ ਰਾਬਰਟ ਫਿਕੋ ਗੋਲੀ ਲੱਗਣ ਤੋਂ ਬਾਅਦ ਹਸਪਤਾਲ 'ਚ ਜ਼ਿੰਦਗੀ ਅਤੇ ਮੌਤ ਨਾਲ ਜੂਝ ਰਹੇ ਹਨ। ਉਨ੍ਹਾਂ ਨੂੰ ਬ੍ਰਾਟੀਸਲਾਵਾ ਵਰਗੇ ਛੋਟੇ ਜਿਹੇ ਕਸਬੇ ਵਿਚ ਗੋਲੀ ਮਾਰ ਦਿਤੀ ਗਈ ਸੀ। ਬੁੱਧਵਾਰ ਸ਼ਾਮ ਨੂੰ ਰੱਖਿਆ ਮੰਤਰੀ ਰਾਬਰਟ ਕਲਿਨਾਕ ਨੇ ਕਿਹਾ ਕਿ ਗੋਲੀ ਲੱਗਣ ਤੋਂ ਬਾਅਦ ਰਾਬਰਟ ਫਿਕੋ ਦੀ ਤਿੰਨ ਘੰਟੇ ਤੱਕ ਸਰਜਰੀ ਹੋਈ ਅਤੇ ਉਨ੍ਹਾਂ ਦੀ ਹਾਲਤ ਨਾਜ਼ੁਕ ਹੈ।

ਸਲੋਵਾਕੀਆ ਦੇ ਰਾਸ਼ਟਰਪਤੀ ਅਤੇ ਹੋਰ ਸਿਆਸਤਦਾਨਾਂ ਨੇ ਗੋਲੀਬਾਰੀ ਨੂੰ ਲੋਕਤੰਤਰ 'ਤੇ ਹਮਲਾ ਕਰਾਰ ਦਿਤਾ ਹੈ। ਕਥਿਤ ਹਮਲਾਵਰ ਨੂੰ ਮੌਕੇ 'ਤੇ ਹੀ ਹਿਰਾਸਤ 'ਚ ਲੈ ਲਿਆ ਗਿਆ ਹੈ ਪਰ ਅਧਿਕਾਰੀਆਂ ਨੇ ਅਜੇ ਤਕ ਉਸ ਦੀ ਰਸਮੀ ਪਛਾਣ ਨਹੀਂ ਕੀਤੀ ਹੈ।

 (For more Punjabi news apart from PM Modi Condemns Attack On Slovak PM Robert Fico, stay tuned to Rozana Spokesman)