ਰਾਜਨਾਥ ਸਿੰਘ ਨੂੰ ਮਿਲੇ ਭਾਜਪਾ ਦੇ ਸਿੱਖ ਆਗੂ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਭਾਰਤੀ ਜਨਤਾ ਪਾਰਟੀ ਦੇ ਕੌਮੀ ਸਕੱਤਰ ਆਰ.ਪੀ. ਸਿੰਘ, ਦਿੱਲੀ ਭਾਜਪਾ ਸਿੱਖ ਸੈੱਲ ਇੰਚਾਰਜ ਕੁਲਵਿੰਦਰ ਸਿੰਘ ਬੰਟੀ, ਭਾਜਪਾ ਯੁਵਾ ਮੋਰਚਾ ਦੇ ਕੌਮੀ ਕਾਰਜਕਾਰਨੀ...

Rajnath Singh with BJP leaders

ਨਵੀਂ ਦਿੱਲੀ, : ਭਾਰਤੀ ਜਨਤਾ ਪਾਰਟੀ ਦੇ ਕੌਮੀ ਸਕੱਤਰ ਆਰ.ਪੀ. ਸਿੰਘ, ਦਿੱਲੀ ਭਾਜਪਾ ਸਿੱਖ ਸੈੱਲ ਇੰਚਾਰਜ ਕੁਲਵਿੰਦਰ ਸਿੰਘ ਬੰਟੀ, ਭਾਜਪਾ ਯੁਵਾ ਮੋਰਚਾ ਦੇ ਕੌਮੀ ਕਾਰਜਕਾਰਨੀ ਮੈਂਬਰ ਇਮਪ੍ਰੀਤ ਸਿੰਘ ਬਖ਼ਸ਼ੀ ਅਤੇ ਦਿੱਲੀ ਸਿੱਖ ਸੈੱਲ ਦੇ ਸਹਿ ਸੰਯੋਜਕ ਗੁਰਜੋਤ ਸਿੰਘ ਨੇ ਸਿੱਖ ਕਤਲੇਆਮ ਦੇ ਮਾਮਲਿਆਂ ਦੀ ਜਾਂਚ ਦੇ ਮੁੱਦੇ 'ਤੇ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨਾਲ ਇਕ ਮੁਲਾਕਾਤ ਕੀਤੀ।

ਉਕਤ ਆਗੂਆਂ ਦੇ ਇਸ ਵਫ਼ਦ ਨੇ ਰਾਜਨਾਥ ਸਿੰਘ ਨੂੰ ਦਸਿਆ ਕਿ ਸਿੱਖ ਕਤਲੇਆਮ ਨਾਲ ਸਬੰਧਤ ਮਾਮਲਿਆਂ ਦੀ ਮੁੜ ਤੋਂ ਜਾਂਚ ਕਰਨ ਲਈ ਸੁਪਰੀਮ ਕੋਰਟ ਨੇ ਜਸਟਿਸ ਐਸ.ਐਨ.ਢੀਂਗਰਾ ਦੀ ਅਗਵਾਈ ਵਿਚ ਫ਼ਰਵਰੀ 2018 ਵਿਚ ਇਕ ਕਮੇਟੀ ਬਣਾਈ ਗਈ ਸੀ ਪਰ ਕਮੇਟੀ ਵਿਚ ਸ਼ਾਮਲ ਇਕ ਸੇਵਾਮੁਕਤ ਆਈਪੀਐਸ ਅਧਿਕਾਰੀ ਰਾਜਦੀਪ ਸਿੰਘ ਵਲੋਂ

ਅਪਣਾ ਕਾਰਜਭਾਰ ਸੰਭਾਲਣ ਤੋਂ ਇਨਕਾਰ ਕਰਨ 'ਤੇ ਉਸ ਵੇਲੇ ਤੋਂ ਹੀ ਜਾਂਚ ਟੀਮ ਕੋਈ ਕਾਰਜ ਨਹੀਂ ਕਰ ਰਹੀ ਹੈ। ਵਫ਼ਦ ਦੇ ਆਗੂਆਂ ਨੇ ਰਾਜਨਾਥ ਸਿੰਘ ਨੂੰ ਜਾਂਚ ਟੀਮ ਵਿਚ ਅਧਿਕਾਰੀ ਦੀ ਖਾਲੀ ਪਈ ਆਸਾਮੀ ਨੂੰ ਛੇਤੀ ਭਰਨ ਅਤੇ ਕਤਲੇਆਮ ਦੇ ਮਾਮਲਿਆਂ ਦੀ ਦੁਬਾਰਾ ਜਾਂਚ ਸ਼ੁਰੂ ਕਰਵਾਉਣ ਦੀ ਬੇਨਤੀ ਕੀਤੀ ਹੈ।