ਕੋਰੋਨਾ ਨੂੰ ਲੈ ਕੇ ਅੱਜ ਤੇ ਕੱਲ ਮੁੱਖ ਮੰਤਰੀਆਂ ਨਾਲ ਬੈਠਕ ਕਰਨਗੇ ਪੀਐਮ ਮੋਦੀ

ਏਜੰਸੀ

ਖ਼ਬਰਾਂ, ਰਾਸ਼ਟਰੀ

ਕੋਰੋਨਾ ਸੰਕਟ ਦੇ ਮੱਦੇਨਜ਼ਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ 16 ਅਤੇ 17 ਜੂਨ ਨੂੰ ਵੱਖ-ਵੱਖ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਮੀਟਿੰਗ ਕਰਨਗੇ।

PM Modi

ਨਵੀਂ ਦਿੱਲੀ: ਕੋਰੋਨਾ ਸੰਕਟ ਦੇ ਮੱਦੇਨਜ਼ਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ 16 ਅਤੇ 17 ਜੂਨ ਨੂੰ ਵੱਖ-ਵੱਖ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਮੀਟਿੰਗ ਕਰਨਗੇ। 16 ਜੂਨ ਨੂੰ ਪ੍ਰਧਾਨ ਮੰਤਰੀ ਸ਼ਾਮ 3 ਵਜੇ ਕੋਰੋਨਾ ਨਾਲ ਨਜਿੱਠਣ ਲਈ 21 ਰਾਜਾਂ ਦੇ ਮੁੱਖ ਮੰਤਰੀਆਂ ਨਾਲ ਵੀਡੀਓ ਕਾਨਫਰੰਸਿੰਗ ਰਾਹੀਂ ਵਿਚਾਰ ਵਟਾਂਦਰੇ ਕਰਨਗੇ।

ਇਸ ਦੇ ਨਾਲ ਹੀ  17 ਜੂਨ ਨੂੰ ਦੁਪਹਿਰ 3 ਵਜੇ ਉਹ ਕੋਰੋਨਾ ਤੋਂ ਪ੍ਰਭਾਵਤ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਗੱਲਬਾਤ ਕਰਨਗੇ। ਅਨਲੌਕ -1 ਤੋਂ ਬਾਅਦ ਪ੍ਰਧਾਨ ਮੰਤਰੀ ਦੀ ਇਹ ਪਹਿਲੀ ਬੈਠਕ ਹੈ। ਇਸ ਤੋਂ ਪਹਿਲਾਂ ਪੀਐਮ ਮੋਦੀ 5 ਵਾਰ ਬੈਠਕ ਕਰ ਚੁੱਕੇ ਹਨ। 16 ਜੂਨ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਜਿਹੇ ਸੂਬਿਆਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ ਮੁੱਖ ਮੰਤਰੀਆਂ ਨਾਲ ਵੀਡੀਓ ਕਾਨਫਰੰਸ ਕਰਨਗੇ, ਜਿਥੇ ਕੋਰੋਨਾ ਦੀ ਰਫ਼ਤਾਰ ਹੌਲੀ ਹੈ ਜਾਂ ਜਿਥੇ ਕੋਰੋਨਾ ਦੇ ਮਰੀਜ਼ਾਂ ਦਾ ਰਿਕਵਰੀ ਰੇਟ ਬਹੁਤ ਚੰਗਾ ਹੈ।

ਇਨ੍ਹਾਂ ਸੂਬਿਆਂ ਵਿਚ ਪੰਜਾਬ, ਅਸਾਮ, ਕੇਰਲ, ਉਤਰਾਖੰਡ, ਕਰਨਾਟਕ ਅਤੇ ਝਾਰਖੰਡ ਵਰਗੇ ਕਈ ਸੂਬੇ ਸ਼ਾਮਲ ਹਨ। 17 ਜੂਨ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਉਨ੍ਹਾਂ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਮੀਟਿੰਗ ਕਰਨਗੇ ਜਿਥੇ ਕੋਰੋਨਾ ਵਾਇਰਸ ਸੰਕਰਮਣ ਦੀ ਦਰ ਬਹੁਤ ਜ਼ਿਆਦਾ ਹੈ। 17 ਜੂਨ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਮਹਾਰਾਸ਼ਟਰ, ਤਾਮਿਲਨਾਡੂ, ਦਿੱਲੀ, ਗੁਜਰਾਤ ਅਤੇ ਰਾਜਸਥਾਨ ਸਮੇਤ ਹੋਰ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਗੱਲਬਾਤ ਕਰਨਗੇ।

ਉੱਥੇ ਹੀ ਬੈਠਕ ਤੋਂ ਪਹਿਲਾਂ ਕਰਨਾਟਕ ਦੇ ਮੁੱਖ ਮੰਤਰੀ ਬੀਐਸ ਯੇਦੀਯੁਰੱਪਾ ਨੇ ਕਿਹਾ ਕਿ ਉਹ ਪੀਐਮ ਮੋਦੀ ਕੋਲੋਂ ਲੌਕਡਾਊਨ ਵਿਚ ਢਿੱਲ ਦੇਣ ਦੀ ਮੰਗ ਕਰਨਗੇ। ਉਹਨਾਂ ਨੇ ਕਿਹਾ ਕਿ ਲੌਕਡਾਊਨ ਨੂੰ ਵਧਾਉਣ ਦੀ ਕੋਈ ਯੋਜਾ ਨਹੀਂ ਹੈ, ਇੱਥੋਂ ਤੱਕ ਕਿ ਹਫ਼ਤੇ ਦੇ ਅੰਤਲੇ ਦਿਨਾਂ ਵਿਚ ਵੀ ਲੌਕਡਾਊਨ ਲਾਗੂ ਨਹੀਂ ਕੀਤਾ ਜਾਵੇਗਾ।

ਇਸ ਤੋਂ ਇਲਾਵਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਪਣੇ ਮਹੀਨਾਵਾਰ ਰੇਡੀਓ ਪ੍ਰੋਗਰਾਮ ਮਨ ਕੀ ਬਾਤ ਵਿਚ ਚਰਚਾ ਕਰਨ ਲਈ ਲੋਕਾਂ ਕੋਲੋਂ ਸੁਝਾਅ ਮੰਗੇ ਹਨ। ਇਸ ਵਾਰ ਮਨ ਕੀ ਬਾਤ ਪ੍ਰੋਗਰਾਮ 28 ਜੂਨ ਨੂੰ ਹੋਵੇਗਾ। ਪ੍ਰਧਾਨ ਮੰਤਰੀ ਨੇ ਟਵੀਟ ਕਰ ਕੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਅਪਣੇ ਸੁਝਾਅ ਭੇਜਣ।