ਮਹਿਲਾ ਰਾਖਵਾਂਕਰਨ ਬਿਲ ਪਾਸ ਕਰਵਾਉਣ 'ਚ ਕਾਂਗਰਸ ਦੇਵੇਗੀ ਬਿਨਾਂ ਸ਼ਰਤ ਸਮਰਥਨ : ਰਾਹੁਲ ਗਾਂਧੀ
ਰਾਹੁਲ ਗਾਂਧੀ ਨੇ ਸੋਮਵਾਰ ਨੂੰ ਕਿਹਾ ਕਿ ਕਾਂਗਰਸ ਪਾਰਟੀ ਸੰਸਦ ਦੇ ਅਗਾਮੀ ਮਾਨਸੂਨ ਸੈਸ਼ਨ ਵਿਚ ਮਹਿਲਾ ਰਾਖਵਾਂਕਰਨ ਬਿਲ 'ਤੇ ਬਿਨਾਂ ਕਿਸੇ ਸ਼ਰਤ ਦੇ ਸਮਰਥਨ ਦੇਵੇਗੀ...
Rahul Gandhi
ਨਵੀਂ ਦਿੱਲੀ : ਰਾਹੁਲ ਗਾਂਧੀ ਨੇ ਸੋਮਵਾਰ ਨੂੰ ਕਿਹਾ ਕਿ ਕਾਂਗਰਸ ਪਾਰਟੀ ਸੰਸਦ ਦੇ ਅਗਾਮੀ ਮਾਨਸੂਨ ਸੈਸ਼ਨ ਵਿਚ ਮਹਿਲਾ ਰਾਖਵਾਂਕਰਨ ਬਿਲ 'ਤੇ ਬਿਨਾਂ ਕਿਸੇ ਸ਼ਰਤ ਦੇ ਸਮਰਥਨ ਦੇਵੇਗੀ। ਉਨ੍ਹਾਂ ਕਿਹਾ ਕਿ ਸਾਡੇ ਪੀਐਮ ਸਾਬ੍ਹ ਕਹਿੰਦੇ ਹਨ ਕਿ ਉਹ ਮਹਿਲਾ ਸ਼ਕਤੀਕਰਨ ਦੇ ਮਸੀਹਾ ਹਨ। ਹੁਣ ਉਨ੍ਹਾਂ ਨੂੰ ਪਾਰਟੀ ਦੀ ਰਾਜਨੀਤੀ ਤੋਂ ਉਪਰ ਉਠ ਕੇ ਗੱਲਬਾਤ ਕਰਨੀ ਚਾਹੀਦੀ ਹੇ ਅਤੇ ਸੰਸਦ ਵਿਚ ਮਹਿਲਾ ਰਾਖਵਾਂਕਰਨ ਬਿਲ ਨੂੰ ਪਾਸ ਕਰਨਾ ਚਾਹੀਦਾ ਹੈ।