3rd Covid Wave: ਡਾ. ਵੀਕੇ ਪਾਲ ਦਾ ਬਿਆਨ, 'ਭਾਰਤ ਵਿਚ ਅਗਲੇ 100-125 ਦਿਨ ਬੇਹੱਦ ਨਾਜ਼ੁਕ'

ਏਜੰਸੀ

ਖ਼ਬਰਾਂ, ਰਾਸ਼ਟਰੀ

ਕੋਰੋਨਾ ਦੀ ਦੂਜੀ ਲਹਿਰ ਦੌਰਾਨ ਮਾਮਲਿਆਂ ਵਿਚ ਕਮੀ ਆਉਣ ਤੋਂ ਬਾਅਦ ਹੁਣ ਦੁਨੀਆਂ ਭਰ ਵਿਚ ਕੋਰੋਨਾ ਦੀ ਤੀਜੀ ਲਹਿਰ ਦਾ ਖਤਰਾ ਮੰਡਰਾ ਰਿਹਾ ਹੈ।

Covid 3rd wave fears

ਨਵੀਂ ਦਿੱਲੀ: ਕੋਰੋਨਾ ਦੀ ਦੂਜੀ ਲਹਿਰ ਦੌਰਾਨ ਮਾਮਲਿਆਂ ਵਿਚ ਕਮੀ ਆਉਣ ਤੋਂ ਬਾਅਦ ਹੁਣ ਦੁਨੀਆਂ ਭਰ ਵਿਚ ਕੋਰੋਨਾ ਦੀ ਤੀਜੀ ਲਹਿਰ ਦਾ ਖਤਰਾ ਮੰਡਰਾ ਰਿਹਾ ਹੈ। ਇਸ ਦੌਰਾਨ ਕੇਂਦਰੀ ਸਿਹਤ ਮੰਤਰਾਲੇ ਨੇ ਦੇਸ਼ ਦੇ 73 ਜ਼ਿਲ੍ਹਿਆਂ ਨੂੰ ਲੈ ਕੇ ਚਿੰਤਾ ਜ਼ਾਹਿਰ ਕੀਤੀ ਹੈ। ਇਹਨਾਂ ਜ਼ਿਲ੍ਹਿਆਂ ਵਿਚ ਰੋਜ਼ਾਨਾ 100 ਤੋਂ ਜ਼ਿਆਦਾ ਕੋਰੋਨਾ ਮਾਮਲੇ ਦਰਜ ਹੋ ਰਹੇ ਹਨ।

ਹੋਰ ਪੜ੍ਹੋ: ਅਫ਼ਗਾਨਿਸਤਾਨ ਵਿਚ ਕਵਰੇਜ ਦੌਰਾਨ ਭਾਰਤੀ ਫੋਟੋ ਪੱਤਰਕਾਰ ਦਾ ਕਤਲ 

ਸਿਹਤ ਮੰਤਰਾਲੇ ਨੇ ਇਹ ਵੀ ਜਾਣਕਾਰੀ ਦਿੱਤੀ ਕਿ 47 ਜ਼ਿਲ੍ਹਿਆਂ ਵਿਚ ਪਾਜ਼ੇਟਿਵਿਟੀ 10% ਤੋਂ ਜ਼ਿਆਦਾ ਹੈ। ਸਿਹਤ ਮੰਤਰਾਲੇ ਅਨੁਸਾਰ ਪਿਛਲੇ 25 ਦਿਨਾਂ ਤੋਂ ਸਮੁੱਚੀ ਪਾਜ਼ੇਟਿਵਿਟੀ ਦਰ 3 ਫੀਸਦੀ ਤੋਂ ਘੱਟ ਹੈ। ਨੀਤੀ ਆਯੋਗ ਦੇ ਮੈਂਬਰ  ਡਾ. ਵੀਕੇ ਪਾਲ ਨੇ ਕਿਹਾ ਕਿ ਭਾਰਤ ਵਿਚ ਕੋਰੋਨਾ ਸਬੰਧੀ ਅਗਲੇ 100 ਤੋਂ 125 ਦਿਨ ਬਹੁਤ ਨਾਜ਼ੁਕ ਹਨ।

ਹੋਰ ਪੜ੍ਹੋ: ਕਿਸਾਨਾਂ ਦੇ ਹੱਕ ਵਿੱਚ ਇੱਕਜੁਟਤਾ ਲਈ ਭਗਵੰਤ ਮਾਨ ਨੇ ਸੰਸਦ ਮੈਂਬਰਾਂ ਨੂੰ ਲਿੱਖੀ ਚਿੱਠੀ

ਉਹਨਾਂ ਕਿਹਾ ਕਿ ਵਿਸ਼ਵ ਸਿਹਤ ਸੰਗਠਨ (ਡਬਲਿਯੂਐਚਓ) ਨੇ ਅੰਕੜਿਆਂ ਦੇ ਅਧਾਰ ’ਤੇ ਵਿਸ਼ਲੇਸ਼ਣ ਕੀਤਾ ਹੈ। ਵਿਸ਼ਵ ਤੀਜੀ ਲਹਿਰ ਵੱਲ ਵਧ ਰਿਹਾ ਹੈ। ਉਹਨਾਂ ਕਿਹਾ ਕਿ ਪ੍ਰਧਾਨ ਮੰਤਰੀ ਨੇ ਕਿਹਾ ਕਿ ਇਸ ਨੂੰ ਚਿਤਾਵਨੀ ਸਮਝ ਕੇ ਚੱਲੋ। ਸਪੇਨ ਵਿਚ 64% ਕੇਸ ਇਕ ਹਫ਼ਤੇ ਵਿਚ ਵਧੇ, 300% ਨੀਦਰਲੈਂਡ ਵਿਚ ਕੇਸ ਵਧੇ।

ਹੋਰ ਪੜ੍ਹੋ: ਸਰਕਾਰ ਦੀਆਂ ਕਿਸਾਨ ਵਿਰੋਧੀ ਨੀਤੀਆਂ ਖ਼ਿਲਾਫ਼ ਸੜਕਾਂ 'ਤੇ ਆਏ ਨਿਊਜ਼ੀਲੈਂਡ ਦੇ ਕਿਸਾਨ

ਉਹਨਾਂ ਕਿਹਾ ਕਿ ਵਿਸ਼ਵ ਸਿਹਤ ਸੰਗਠਨ ਦੀ ਚਿਤਾਵਨੀ ਗਲੋਬਲ ਹੈ। ਸਾਨੂੰ ਇਸ ਨੂੰ ਸਮਝਣਾ ਹੋਵੇਗਾ। ਅਜੇ ਦੇਸ਼ ਵਿਚ ਹਾਰਡ ਇਮਿਊਨਿਟੀ ਨਹੀਂ ਹੈ। ਸਥਿਤੀ ਕੰਟਰੋਲ ਵਿਚ ਹੈ ਪਰ ਸਥਿਤੀ ਵਿਗੜ ਵੀ ਸਕਦੀ ਹੈ। ਡਾ ਵੀਕੇ ਪਾਲ ਨੇ ਕਿਹਾ ਕਿ ਇੰਡੀਅਨ ਕੌਂਸਲ ਆਫ਼ ਮੈਡੀਕਲ ਰਿਸਰਚ (ਆਈਸੀਐਮਆਰ) ਅਨੁਸਾਰ ਕੋਰੋਨਾ ਵੈਕਸੀਨ ਦੀਆਂ ਦੋਵੇਂ ਖੁਰਾਕਾਂ ਮੌਤ ਦੇ ਖਤਰੇ ਨੂੰ 95% ਘਟਾਉਂਦੀਆਂ ਹਨ ਅਤੇ ਇਕ ਖੁਰਾਕ ਮੌਤ ਦੇ ਖਤਰੇ ਨੂੰ 82% ਘਟਾਉਂਦੀ ਹੈ।