ਸਾਬਕਾ MP ਹਰਵਿੰਦਰ ਸਿੰਘ ਹੰਸਪਾਲ ਨੇ ਅਰਵਿੰਦ ਕੇਜਰੀਵਾਲ ਨਾਲ ਕੀਤੀ ਮੁਲਾਕਾਤ
ਐਚ.ਐਸ. ਹੰਸਪਾਲ 2022 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਏ ਸਨ
HS Hanspal called on Arvind Kejriwal
ਨਵੀਂ ਦਿੱਲੀ: ਸਾਬਕਾ ਸੰਸਦ ਮੈਂਬਰ ਹਰਵਿੰਦਰ ਸਿੰਘ ਹੰਸਪਾਲ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕੀਤੀ ਹੈ। ਇਸ ਮੌਕੇ ਉਹਨਾਂ ਦੇ ਪੰਜਾਬ ਦੇ ਮੌਜੂਦਾ ਹਾਲਾਤ ਅਤੇ ਅਹਿਮ ਮਸਲਿਆਂ ’ਤੇ ਚਰਚਾ ਕੀਤੀ। ਦੱਸ ਦੇਈਏ ਕਿ ਐਚ.ਐਸ. ਹੰਸਪਾਲ 2022 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਏ ਸਨ। ਐਚ.ਐਸ. ਹੰਸਪਾਲ ਪੰਜਾਬ ਕਾਂਗਰਸ ਦੇ ਪ੍ਰਧਾਨ ਵੀ ਰਹਿ ਚੁੱਕੇ ਹਨ।