ਇਨਸਾਨੀਅਤ ਸ਼ਰਮਸਾਰ : ਨਾਬਾਲਗ ਨਾਲ ਬਲਾਤਕਾਰ ਕਰਨ ਤੋਂ ਬਾਅਦ ਕੱਟੀ ਜੀਭ, ਬਾਹਰ ਕੱਢੀਆਂ ਅੱਖਾਂ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਪੁਲਿਸ ਨੇ ਐਫਆਈਆਰ ਦਰਜ ਕਰਕੇ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ।

File Photo

ਉੱਤਰ ਪ੍ਰਦੇਸ਼ - ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੇੜੀ ਵਿਚ ਨੇਪਾਲ ਦੀ ਸਰਹੱਦ ਨਾਲ ਲੱਗਦੇ ਇੱਕ ਪਿੰਡ ਵਿੱਚ 14 ਸਾਲਾ ਲੜਕੀ ਨਾਲ ਨਾ ਸਿਰਫ਼ ਬਲਾਤਕਾਰ ਕੀਤਾ ਗਿਆ ਬਲਕਿ ਉਸ ਦੀ ਗਲਾ ਘੁੱਟ ਕੇ ਹੱਤਿਆ ਕਰ ਦਿੱਤੀ ਗਈ। ਬਲਾਤਕਾਰ ਕਰ ਤੋਂ ਬਾਅਦ ਬੱਚੀ ਦੀ ਜੀਭ ਕੱਟ ਦਿੱਤੀ ਗਈ ਅਤੇ ਉਸ ਦੀਆਂ ਅੱਖਾਂ ਬਾਹਰ ਕੱਢ ਦਿੱਤੀਆਂ ਗਈਆਂ।

ਜਦੋਂ ਲੜਕੀ ਘੜ ਵਾਪਸ ਨਾ ਆਈ ਤਾਂ ਉਹਨਾਂ ਨੇ ਉਸ ਦੀ ਭਾਲ ਕੀਤੀ ਅਤੇ ਲੜਕੀ ਦੀ ਲਾਸ਼ ਗੰਨੇ ਦੇ ਖੇਤ ਵਿਚੋਂ ਖੂਨ ਨਾਲ ਲਥ-ਪਥ ਪਈ ਮਿਲੀ। ਹਾਲਾਂਕਿ ਪੁਲਿਸ ਨੇ ਲੜਕੀ ਦੀਆਂ ਅੱਖਾਂ ਕੱਢਣ ਅਤੇ ਜੀਭ ਕੱਟਣ ਦੀ ਗੱਲ ਨੂੰ ਨਕਾਰਿਆਂ ਹੈ। ਪੁਲਿਸ ਦਾ ਕਹਿਣਾ ਹੈ ਕਿ ਲੜਕੀ ਦਾ ਗਲਾ ਘੁੱਟਣ ਕਰ ਕੇ ਲੜਕੀ ਦੀਆਂ ਅੱਖਾਂ ਬਾਹਰ ਆ ਗਈਆਂ। 

ਪੁਲਿਸ ਨੇ ਐਫਆਈਆਰ ਦਰਜ ਕਰਕੇ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਐਫਆਈਆਰ ਵਿੱਚ ਮੁਲਜ਼ਮ ਉੱਤੇ ਕਤਲ ਦੇ ਦੋਸ਼ ਲਗਾਏ ਗਏ ਹਨ। ਇੱਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਪੋਸਟ ਮਾਰਟਮ ਰਿਪੋਰਟ ਵਿੱਚ ਬਲਾਤਕਾਰ ਦੀ ਪੁਸ਼ਟੀ ਹੋਣ ਤੋਂ ਬਾਅਦ ਮੁਲਜ਼ਮ ‘ਤੇ ਬਲਾਤਕਾਰ ਅਤੇ ਪੋਕਸੋ ਐਕਟ ਦਾ ਦੋਸ਼ ਵੀ ਲਗਾਇਆ ਜਾਵੇਗਾ।

ਪੁਲਿਸ ਅਧਿਕਾਰੀਆਂ ਨੇ ਮੁਲਜ਼ਮਾਂ ਖਿਲਾਫ਼ ਸਖ਼ਤ ਰਾਸ਼ਟਰੀ ਸੁਰੱਖਿਆ ਐਕਟ ਲਾਗੂ ਕਰਨ ਦੀ ਪੁਸ਼ਟੀ ਵੀ ਕੀਤੀ ਹੈ। ਸੂਤਰਾਂ ਨੇ ਦੱਸਿਆ ਕਿ ਲੜਕੀ ਦੇ ਗਲੇ ਵਿਚ ਇੱਕ ਸਕਾਰਫ਼ ਲਪੇਟਿਆ ਹੋਇਆ ਸੀ, ਉਸਦੀਆਂ ਅੱਖਾਂ ਬਾਹਰ ਸਨ ਅਤੇ ਉਸਦੀ ਜੀਭ ਕੱਟੀ ਹੋਈ ਸੀ। ਬਸਪਾ ਮੁਖੀ ਮਾਇਆਵਤੀ ਨੇ ਇਸ ਘਟਨਾ ਦੀ ਨਿਖੇਧੀ ਕਰਦਿਆਂ ਪੁੱਛਿਆ ਕਿ ਜੇ ਅਜਿਹੀਆਂ ਘਟਨਾਵਾਂ ਵਾਪਰ ਰਹੀਆਂ ਹਨ ਤਾਂ ਯੋਗੀ ਆਦਿੱਤਿਆਨਾਥ ਦੀ ਮੌਜੂਦਾ ਭਾਜਪਾ ਸਰਕਾਰ ਅਤੇ ਸਮਾਜਵਾਦੀ ਪਾਰਟੀ ਦੀਆਂ ਸਰਕਾਰਾਂ ਵਿਚ ਕੀ ਅੰਤਰ ਹੈ?

ਉਹਨਾਂ ਨੇ ਟਵੀਟ ਕਰ ਕੇ ਕਿਹਾ ਕਿ, “ਯੂਪੀ ਦੇ ਲਖੀਮਪੁਰ ਖੇੜੀ ਦੇ ਪੱਕਰੀਆ ਪਿੰਡ ਵਿਚ ਇੱਕ ਦਲਿਤ ਨਾਬਾਲਿਗ ਨਾਲ ਬਲਾਤਕਾਰ ਕਰਨ ਤੋਂ ਬਾਅਦ ਉਸ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਕਿ ਜੋ ਇਕ ਸ਼ਰਮਸਾਰ ਘਟਨਾ ਹੈ। ਅਜਿਹੀਆਂ ਘਟਨਾਵਾਂ ਨਾਲ ਸਮਾਜਵਾਦੀ ਪਾਰਟੀ ਅਤੇ ਮੌਜੂਦਾ ਭਾਜਪਾ ਸਰਕਾਰ ਵਿਚ ਕੀ ਅੰਤਰ ਸੀ? ਸਰਕਾਰ ਨੂੰ ਆਜ਼ਮਗੜ੍ਹ ਦੇ ਨਾਲ-ਨਾਲ ਖੇੜੀ ਦੇ ਦੋਸ਼ੀਆਂ ਖਿਲਾਫ਼ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ। '