ਦਿੱਲੀ ਪੁਲਿਸ ਕਾਂਸਟੇਬਲ ਨੇ ਖੁਦ ਦੇ ਸਿਰ ‘ਚ ਮਾਰੀ ਗੋਲੀ, ਹਾਲਤ ਗੰਭੀਰ
ਅਧਿਕਾਰੀ ਨੇ ਦੱਸਿਆ ਕਿ ਉਸ ਨੇ ਸਰਕਾਰ ਵੱਲੋਂ ਜਾਰੀ ਪਿਸਤੌਲ ਨਾਲ ਸਿਰ ਦੇ ਸੱਜੇ ਪਾਸੇ ਗੋਲੀ ਮਾਰੀ ਅਤੇ ਗੋਲੀ ਉਸਦੇ ਸਿਰ ਦੇ ਖੱਬੇ ਪਾਸੇ ਤੋਂ ਨਿਕਲ ਗਈ।
ਨਵੀਂ ਦਿੱਲੀ - ਦਿੱਲੀ ਪੁਲਿਸ ਦੇ ਇਕ ਕਾਂਸਟੇਬਲ ਨੇ ਸੋਮਵਾਰ ਸਵੇਰੇ ਸ਼ਹਿਰ ਦੇ ਵਸੰਤ ਵਿਹਾਰ ਇਲਾਕੇ ਵਿਚ ਆਪਣੀ ਸਰਵਿਸ ਪਿਸਤੌਲ ਨਾਲ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਵਿਚ ਆਪਣੇ ਆਪ ਨੂੰ ਸਿਰ ਵਿਚ ਗੋਲੀ ਮਾਰ ਲਈ। ਅਧਿਕਾਰੀਆਂ ਨੇ ਦੱਸਿਆ ਕਿ ਕਾਂਸਟੇਬਲ ਰਾਕੇਸ਼ (35) ਨੂੰ ਤੁਰੰਤ ਆਲ ਇੰਡੀਆ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ (ਏਮਜ਼) ਦੇ ਟਰਾਮਾ ਸੈਂਟਰ ਵਿਚ ਦਾਖਲ ਕਰਵਾਇਆ ਗਿਆ ਜਿੱਥੇ ਉਨ੍ਹਾਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ।
ਇਹ ਵੀ ਪੜ੍ਹੋ - ਕਾਬੁਲ ਹਵਾਈ ਅੱਡੇ ’ਤੇ ਗੋਲੀਬਾਰੀ ਮਗਰੋਂ ਮਚੀ ਹਫੜਾ-ਦਫੜੀ, ਅਮਰੀਕਾ ਨੇ ਆਪਣੇ ਹੱਥਾਂ ‘ਚ ਲਈ ਸੁਰੱਖਿਆ
ਪੁਲਿਸ ਨੇ ਦੱਸਿਆ ਕਿ ਕਾਂਸਟੇਬਲ ਦੀ ਇਸ ਹਰਕਤ ਦੇ ਪਿੱਛੇ ਦਾ ਕਾਰਨ ਫਿਲਹਾਲ ਸਪੱਸ਼ਟ ਨਹੀਂ ਹੋਇਆ। ਡਿਪਟੀ ਕਮਿਸ਼ਨਰ ਆਫ ਪੁਲਿਸ (ਦੱਖਣ ਪੱਛਮ) ਇੰਗਤ ਪ੍ਰਤਾਪ ਸਿੰਘ ਨੇ ਕਿਹਾ, “ਸਾਨੂੰ ਸਵੇਰੇ 6 ਵਜੇ ਪੀਸੀਆਰ ਕਾਲ ਆਈ ਜਿਸ ਵਿਚ ਵਸੰਤ ਵਿਹਾਰ ਪੁਲਿਸ ਸਟੇਸ਼ਨ ਦੇ ਇੱਕ ਪੁਲਿਸ ਕਾਂਸਟੇਬਲ ਨੂੰ ਗੋਲੀ ਲੱਗਣ ਦੀ ਸੂਚਨਾ ਦਿੱਤੀ ਗਈ। ਤੁਰੰਤ, ਸਥਾਨਕ ਪੁਲਿਸ ਦੀ ਇੱਕ ਟੀਮ ਪੁਲਿਸ ਪਿਕਟ ਈਸਟ ਰੋਡ ਪਹੁੰਚੀ ਜਿੱਥੇ ਕਾਂਸਟੇਬਲ ਰਾਕੇਸ਼ ਬੇਹੋਸ਼ ਪਾਇਆ ਗਿਆ।
ਇਹ ਵੀ ਪੜ੍ਹੋ - ਨਵਜੋਤ ਸਿੱਧੂ ਨੇ ਆਪਣੇ ਸਾਥੀ ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਜਨਰਲ ਸਕੱਤਰ ਕੀਤਾ ਨਿਯੁਕਤ
ਅਧਿਕਾਰੀ ਨੇ ਦੱਸਿਆ ਕਿ ਉਸ ਨੇ ਸਰਕਾਰ ਵੱਲੋਂ ਜਾਰੀ ਪਿਸਤੌਲ ਨਾਲ ਸਿਰ ਦੇ ਸੱਜੇ ਪਾਸੇ ਗੋਲੀ ਮਾਰੀ ਅਤੇ ਗੋਲੀ ਉਸਦੇ ਸਿਰ ਦੇ ਖੱਬੇ ਪਾਸੇ ਤੋਂ ਨਿਕਲ ਗਈ। ਪ੍ਰਤਾਪ ਸਿੰਘ ਨੇ ਕਿਹਾ, “ਉਸ ਨੂੰ ਤੁਰੰਤ ਏਮਜ਼ ਦੇ ਟ੍ਰਾਮਾ ਸੈਂਟਰ ਵਿਚ ਲਿਜਾਇਆ ਗਿਆ ਅਤੇ ਉਸ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ।” ਪੁਲਿਸ ਨੇ ਦੱਸਿਆ ਕਿ ਇਸ ਸਬੰਧ ਵਿਚ ਜਾਂਚ ਜਾਰੀ ਹੈ।