PM ਮੋਦੀ ਨੇ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੀ ਤੀਜੀ ਬਰਸੀ 'ਤੇ ਭੇਟ ਕੀਤੀ ਸ਼ਰਧਾਂਜਲੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੀ ਅੱਜ ਤੀਜੀ ਬਰਸੀ ਹੈ।

PM Modi

 

ਨਵੀਂ ਦਿੱਲੀ: ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੀ ਅੱਜ ਤੀਜੀ ਬਰਸੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਬਕਾ ਪ੍ਰਧਾਨ ਮੰਤਰੀ ਦੀ ਸਮਾਧੀ ਸਮ੍ਰਿਤੀ ਸਥਲ ਦਾ ਦੌਰਾ ਕੀਤਾ ਅਤੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ।

 

 

 

 

ਰਾਸ਼ਟਰਪਤੀ, ਉਪ-ਰਾਸ਼ਟਰਪਤੀ ਅਤੇ ਪ੍ਰਧਾਨ ਮੰਤਰੀ ਨੇ ਸ਼ਰਧਾਂਜਲੀ ਭੇਟ ਕੀਤੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਵੇਰੇ 7.30 ਵਜੇ ਦਿੱਲੀ ਦੇ ਅਟਲ ਸਮ੍ਰਿਤੀ ਸਥਲ ਪਹੁੰਚੇ, ਫਿਰ ਉੱਥੇ ਆਯੋਜਿਤ ਪ੍ਰਾਰਥਨਾ ਸਭਾ ਵਿੱਚ ਹਿੱਸਾ ਲਿਆ ਅਤੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ।

 

 

ਇਸ ਤੋਂ ਬਾਅਦ ਉਪ ਰਾਸ਼ਟਰਪਤੀ ਵੈਂਕਈਆ ਨਾਇਡੂ ਨੇ ਯਾਦਗਾਰੀ ਸਥਾਨ 'ਤੇ ਫੁੱਲ ਭੇਟ ਕਰਕੇ ਸ਼ਰਧਾਂਜਲੀ ਭੇਟ ਕੀਤੀ। ਇਸ ਦੌਰਾਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਰੱਖਿਆ ਮੰਤਰੀ ਰਾਜਨਾਥ ਸਿੰਘ, ਲੋਕ ਸਭਾ ਸਪੀਕਰ ਓਮ ਬਿਰਲਾ ਸਮੇਤ ਭਾਜਪਾ ਪ੍ਰਧਾਨ ਜੇਪੀ ਨੱਡਾ ਵੀ ਸਮਾਰਕ ਸਥਾਨ 'ਤੇ ਮੌਜੂਦ ਸਨ।