ਮਹਿੰਗਾਈ: ਅਮੂਲ ਅਤੇ ਮਦਰ ਡੇਅਰੀ ਨੇ ਦੁੱਧ ਦੀਆਂ ਕੀਮਤਾਂ 'ਚ 2 ਰੁਪਏ ਦਾ ਕੀਤਾ ਵਾਧਾ

ਏਜੰਸੀ

ਖ਼ਬਰਾਂ, ਰਾਸ਼ਟਰੀ

17 ਅਗਸਤ ਤੋਂ ਲਾਗੂ ਹੋਣਗੇ ਨਵੇਂ ਰੇਟ

Amul, Mother Dairy milk variants to be costlier by Rs 2 per litre


ਨਵੀਂ ਦਿੱਲੀ: ਅਮੂਲ ਅਤੇ ਮਦਰ ਡੇਅਰੀ ਨੇ ਦੁੱਧ ਦੀਆਂ ਕੀਮਤਾਂ ਵਿਚ 2 ਰੁਪਏ ਪ੍ਰਤੀ ਲੀਟਰ ਦਾ ਵਾਧਾ ਕੀਤਾ ਹੈ। ਨਵੀਆਂ ਦਰਾਂ 17 ਅਗਸਤ ਤੋਂ ਲਾਗੂ ਹੋਣਗੀਆਂ। ਇਸ ਤੋਂ ਪਹਿਲਾਂ ਮਾਰਚ ਵਿਚ ਕੀਮਤਾਂ ਵਿਚ ਵਾਧਾ ਕੀਤਾ ਗਿਆ ਸੀ। 500 ਮਿਲੀਲੀਟਰ ਅਮੂਲ ਗੋਲਡ ਦੀ ਕੀਮਤ 31 ਰੁਪਏ ਅਤੇ ਅਮੂਲ ਸ਼ਕਤੀ ਦੀ ਕੀਮਤ 28 ਰੁਪਏ ਹੋਵੇਗੀ।

Amul increases price of milk by Rs 2 per litre

ਮਦਰ ਡੇਅਰੀ ਦੇ ਫੁੱਲ ਕਰੀਮ ਦੁੱਧ ਦੀ ਕੀਮਤ 59 ਰੁਪਏ ਪ੍ਰਤੀ ਲੀਟਰ ਤੋਂ ਵਧ ਕੇ 61 ਰੁਪਏ ਪ੍ਰਤੀ ਲੀਟਰ ਹੋ ਜਾਵੇਗੀ। ਅਮੂਲ ਨੇ ਕੀਮਤਾਂ ਵਿਚ ਵਾਧੇ ਦਾ ਕਾਰਨ ਸੰਚਾਲਨ ਲਾਗਤ ਅਤੇ ਦੁੱਧ ਉਤਪਾਦਨ ਲਾਗਤ ਵਿਚ ਵਾਧਾ ਦੱਸਿਆ ਹੈ। ਪਿਛਲੇ ਸਾਲ ਦੇ ਮੁਕਾਬਲੇ ਪਸ਼ੂਆਂ ਦੀ ਖੁਰਾਕ ਦੀ ਕੀਮਤ ਵਿਚ ਲਗਭਗ 20% ਦਾ ਵਾਧਾ ਹੋਇਆ ਹੈ। ਖੇਤੀ ਲਾਗਤ ਅਤੇ ਪਸ਼ੂਆਂ ਦੀ ਖੁਰਾਕ ਵਿਚ ਵਾਧੇ ਦੇ ਮੱਦੇਨਜ਼ਰ ਅਮੂਲ ਫੈਡਰੇਸ਼ਨ ਨਾਲ ਸਬੰਧਤ ਦੁੱਧ ਯੂਨੀਅਨਾਂ ਨੇ ਵੀ ਕਿਸਾਨਾਂ ਦੇ ਦੁੱਧ ਦੀ ਖਰੀਦ ਕੀਮਤ ਵਿਚ ਪਿਛਲੇ ਸਾਲ ਦੇ ਮੁਕਾਬਲੇ 8-9% ਦਾ ਵਾਧਾ ਕੀਤਾ ਹੈ।

Mother Dairy milk prices hiked by Rs 2

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਅਮੂਲ ਕੰਪਨੀ ਨੇ 1 ਮਾਰਚ 2022 ਨੂੰ ਵੀ ਦੁੱਧ ਦੀਆਂ ਕੀਮਤਾਂ 'ਚ 2 ਰੁਪਏ ਪ੍ਰਤੀ ਲੀਟਰ ਦਾ ਵਾਧਾ ਕੀਤਾ ਸੀ। ਉਸ ਸਮੇਂ ਕੰਪਨੀ ਨੇ ਮਹਿੰਗੀ ਆਵਾਜਾਈ ਦਾ ਹਵਾਲਾ ਦਿੱਤਾ ਸੀ। ਕੰਪਨੀ ਨੇ ਕਿਹਾ ਕਿ ਪੈਟਰੋਲ ਅਤੇ ਡੀਜ਼ਲ ਮਹਿੰਗਾ ਹੋਣ ਕਾਰਨ ਦੁੱਧ ਦੀਆਂ ਕੀਮਤਾਂ ਵਧਾਉਣੀਆਂ ਪਈਆਂ ਹਨ।