ਜੰਮੂ-ਕਸ਼ਮੀਰ: ਖੱਡ ’ਚ ਡਿੱਗੀ ITBP ਜਵਾਨਾਂ ਦੀ ਬੱਸ, 7 ਜਵਾਨ ਸ਼ਹੀਦ

ਏਜੰਸੀ

ਖ਼ਬਰਾਂ, ਰਾਸ਼ਟਰੀ

ਸੁਰੱਖਿਆ ਮੁਲਾਜ਼ਮ ਅਮਰਨਾਥ ਯਾਤਰਾ ਡਿਊਟੀ ਤੋਂ ਵਾਪਸ ਪਰਤ ਰਹੇ ਸਨ। ਇਕ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ ਹੈ।

At least 7 ITBP troopers dead as bus falls into gorge in J&K

 

ਸ੍ਰੀਨਗਰ: ਜੰਮੂ-ਕਸ਼ਮੀਰ ਦੇ ਪਹਿਲਗਾਮ ਇਲਾਕੇ 'ਚ ਮੰਗਲਵਾਰ ਨੂੰ ਇਕ ਬੱਸ ਦੇ ਡੂੰਘੀ ਖੱਡ 'ਚ ਡਿੱਗਣ ਕਾਰਨ 6 ਇੰਡੋ-ਤਿੱਬਤੀਅਨ ਬਾਰਡਰ ਪੁਲਿਸ (ਆਈਟੀਬੀਪੀ) ਦੇ ਜਵਾਨ ਅਤੇ ਇਕ ਪੁਲਿਸ ਕਰਮਚਾਰੀ ਦੀ ਮੌਤ ਹੋ ਗਈ ਅਤੇ 32 ਹੋਰ ਜ਼ਖਮੀ ਹੋ ਗਏ। ਸੁਰੱਖਿਆ ਮੁਲਾਜ਼ਮ ਅਮਰਨਾਥ ਯਾਤਰਾ ਡਿਊਟੀ ਤੋਂ ਵਾਪਸ ਪਰਤ ਰਹੇ ਸਨ। ਇਕ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ ਹੈ।


At least 7 ITBP troopers dead as bus falls into gorge in J&K

ਇਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਆਈਟੀਬੀਪੀ ਦੇ 37 ਜਵਾਨਾਂ ਅਤੇ ਦੋ ਪੁਲਿਸ ਕਰਮਚਾਰੀਆਂ ਨੂੰ ਲੈ ਕੇ ਜਾ ਰਹੀ ਬੱਸ ਚੰਦਨਵਾੜੀ ਅਤੇ ਪਹਿਲਗਾਮ ਵਿਚਾਲੇ ਡੂੰਘੀ ਖੱਡ 'ਚ ਡਿੱਗ ਗਈ। ਉਹਨਾਂ ਕਿਹਾ ਕਿ ਆਈਟੀਬੀਪੀ ਦੇ ਦੋ ਜਵਾਨਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ ਜਦਕਿ ਪੰਜ ਹੋਰਾਂ ਨੇ ਬਾਅਦ ਵਿਚ ਦਮ ਤੋੜ ਦਿੱਤਾ। ਛੇ ਜ਼ਖ਼ਮੀ ਸੁਰੱਖਿਆ ਮੁਲਾਜ਼ਮਾਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਉਹਨਾਂ ਨੂੰ ਇਲਾਜ ਲਈ ਹਵਾਈ ਜਹਾਜ਼ ਰਾਹੀਂ ਸ੍ਰੀਨਗਰ ਲਿਜਾਇਆ ਜਾ ਰਿਹਾ ਹੈ।


At least 7 ITBP troopers dead as bus falls into gorge in J&K


ਇਕ ਸੀਨੀਅਰ ਪੁਲਿਸ ਅਧਿਕਾਰੀ ਨੇ ਦੱਸਿਆ ਕਿ 11 ਅਗਸਤ ਨੂੰ ਸਮਾਪਤ ਹੋਈ ਅਮਰਨਾਥ ਯਾਤਰਾ ਲਈ ਆਈਟੀਬੀਪੀ ਦੇ 37 ਜਵਾਨ ਅਤੇ ਜੰਮੂ-ਕਸ਼ਮੀਰ ਪੁਲਿਸ ਦੇ ਤਿੰਨ ਜਵਾਨ ਡਿਊਟੀ ਤੋਂ ਪਰਤ ਰਹੇ ਸਨ। ਦਿੱਲੀ ਵਿਚ ਆਈਟੀਬੀਪੀ ਦੇ ਬੁਲਾਰੇ ਨੇ ਕਿਹਾ ਕਿ 39 ਕਰਮਚਾਰੀਆਂ ਨੂੰ ਲੈ ਕੇ ਜਾ ਰਹੀ ਇਕ ਬੱਸ ਕਥਿਤ ਤੌਰ 'ਤੇ ਬ੍ਰੇਕ ਫੇਲ ਹੋਣ ਕਾਰਨ ਸੜਕ ਦੇ ਕਿਨਾਰੇ ਇਕ ਨਦੀ ਵਿਚ ਡਿੱਗ ਗਈ।


At least 7 ITBP troopers dead as bus falls into gorge in J&K

ਜਵਾਨ ਚੰਦਨਵਾੜੀ ਤੋਂ ਪਹਿਲਗਾਮ ਵੱਲ ਜਾ ਰਹੇ ਸਨ। ਮ੍ਰਿਤਕਾਂ ਦੀ ਗਿਣਤੀ ਵਧਣ ਦਾ ਖਦਸ਼ਾ ਹੈ। ਅਧਿਕਾਰੀ ਨੇ ਦੱਸਿਆ ਕਿ ਜ਼ਖਮੀਆਂ ਨੂੰ ਲਿਜਾਣ ਲਈ ਸੀਮਾ ਸੁਰੱਖਿਆ ਬਲ (ਬੀਐਸਐਫ) ਦਾ ਹੈਲੀਕਾਪਟਰ ਤਾਇਨਾਤ ਕੀਤਾ ਗਿਆ ਹੈ।