ਜੰਮੂ-ਕਸ਼ਮੀਰ 'ਚ ਦੋ ਗ੍ਰਨੇਡ ਹਮਲੇ, ਪੁਲਿਸ ਮੁਲਾਜ਼ਮ ਸਮੇਤ 2 ਨਾਗਰਿਕ ਜ਼ਖ਼ਮੀ
ਅੱਤਵਾਦੀਆਂ ਨੇ 2 ਵੱਖ-ਵੱਖ ਥਾਵਾਂ 'ਤੇ ਸੁੱਟੇ ਗ੍ਰੇਨੇਡ
Two grenade attacks in Jammu and Kashmir
ਸ੍ਰੀਨਗਰ : ਜੰਮੂ-ਕਸ਼ਮੀਰ 'ਚ ਬੀਤੇ ਦਿਨ ਅੱਤਵਾਦੀਆਂ ਨੇ ਆਜ਼ਾਦੀ ਦੇ ਜਸ਼ਨਾਂ 'ਚ ਵਿਘਨ ਪਾਉਣ ਦੀ ਕੋਸ਼ਿਸ਼ ਕੀਤੀ। ਜੰਮੂ-ਕਸ਼ਮੀਰ 'ਚ ਸੋਮਵਾਰ ਸ਼ਾਮ ਨੂੰ ਦੋ ਵੱਖ-ਵੱਖ ਥਾਵਾਂ 'ਤੇ ਗ੍ਰੇਨੇਡ ਹਮਲੇ ਕੀਤੇ ਗਏ, ਜਿਸ 'ਚ ਇਕ ਪੁਲਿਸ ਮੁਲਾਜ਼ਮ ਅਤੇ ਇਕ ਨਾਗਰਿਕ ਜ਼ਖ਼ਮੀ ਹੋ ਗਏ ਹਨ।
ਇਹ ਹਮਲੇ 76ਵੇਂ ਸੁਤੰਤਰਤਾ ਦਿਵਸ ਮੌਕੇ ਬਡਗਾਮ ਅਤੇ ਸ੍ਰੀਨਗਰ ਜ਼ਿਲ੍ਹਿਆਂ ਵਿੱਚ ਹੋਏ। ਇਸ ਦੇ ਨਾਲ ਹੀ ਬਡਗਾਮ ਜ਼ਿਲ੍ਹੇ 'ਚ ਸੋਮਵਾਰ ਸ਼ਾਮ ਨੂੰ ਗ੍ਰੇਨੇਡ ਹਮਲੇ 'ਚ ਇਕ ਨਾਗਰਿਕ ਜ਼ਖ਼ਮੀ ਹੋ ਗਿਆ।
ਪੁਲਿਸ ਸੂਤਰਾਂ ਨੇ ਦੱਸਿਆ ਕਿ ਅੱਤਵਾਦੀਆਂ ਨੇ ਬਡਗਾਮ ਦੇ ਗੋਪਾਲਪੋਰਾ ਚਦੂਰਾ ਇਲਾਕੇ 'ਚ ਹੈਂਡ ਗ੍ਰਨੇਡ ਸੁੱਟਿਆ, ਜਿਸ 'ਚ ਇਕ ਨਾਗਰਿਕ ਕਰਨ ਕੁਮਾਰ ਸਿੰਘ ਜ਼ਖ਼ਮੀ ਹੋ ਗਿਆ। ਉਸ ਨੂੰ ਇਲਾਜ ਲਈ ਸ੍ਰੀਨਗਰ ਦੇ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ, ਜਿੱਥੇ ਉਸ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ।