ਮਹਾਰਾਸ਼ਟਰ ਵਿਚ ਮਹਿਸੂਸ ਹੋਏ ਭੂਚਾਲ ਦੇ ਹਲਕੇ ਝਟਕੇ

ਏਜੰਸੀ

ਖ਼ਬਰਾਂ, ਰਾਸ਼ਟਰੀ

ਭੂਚਾਲ ਨਾਲ ਜਾਨ-ਮਾਲ ਦੇ ਨੁਕਸਾਨ ਦੀ ਕੋਈ ਖ਼ਬਰ ਨਹੀਂ

Image: For representation purpose only.

 

ਮੁੰਬਈ:  ਮਹਾਰਾਸ਼ਟਰ ਦੇ ਕੋਲਹਾਪੁਰ ਜ਼ਿਲ੍ਹੇ ਵਿਚ ਬੁਧਵਾਰ ਸਵੇਰੇ 3.4 ਤੀਬਰਤਾ ਦੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਵਿਗਿਆਨ ਦੇ ਰਾਸ਼ਟਰੀ ਕੇਂਦਰ ਨੇ ਦਸਿਆ ਕਿ ਭੂਚਾਲ ਦੇ ਝਟਕੇ ਸਵੇਰੇ 6:45 ਵਜੇ ਮਹਿਸੂਸ ਕੀਤੇ ਗਏ ਅਤੇ ਭੂਚਾਲ ਦਾ ਕੇਂਦਰ ਜ਼ਮੀਨ ਤੋਂ ਪੰਜ ਕਿਲੋਮੀਟਰ ਦੀ ਡੂੰਘਾਈ 'ਤੇ ਸੀ। ਭੂਚਾਲ ਨਾਲ ਜਾਨ-ਮਾਲ ਦੇ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ। ਦੱਸ ਦੇਈਏ ਕਿ ਕੋਲਹਾਪੁਰ ਮੁੰਬਈ ਤੋਂ ਲਗਭਗ 375 ਕਿਲੋਮੀਟਰ ਦੂਰ ਪੱਛਮੀ ਮਹਾਰਾਸ਼ਟਰ ਵਿਚ ਸਥਿਤ ਹੈ।