Delhi News : ਕੋਲਕਾਤਾ 'ਚ ਆਪਣਾ ਧਿਆਨ ਰੱਖਣ ਆਸਟ੍ਰੇਲੀਆਈ ਨਾਗਰਿਕ, ਐਡਵਾਇਜ਼ਰੀ ਕੀਤੀ ਜਾਰੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

Delhi News : ਆਸਟ੍ਰੇਲੀਆਈ ਰਾਜਦੂਤ ਨੇ ਨਾਗਰਿਕਾਂ ਨੂੰ ਪ੍ਰਦਰਸ਼ਨਾਂ ਅਤੇ ਇਕੱਠਾਂ ਤੋਂ ਬਚਣ ਦੀ ਸਲਾਹ ਦਿੱਤੀ

Australian Ambassador Philip Green

Delhi News : ਕੋਲਕਾਤਾ ਦੇ ਆਰਜੀ ਕਾਰ ਮੈਡੀਕਲ ਕਾਲਜ ਵਿਚ ਇੱਕ ਸਿਖਿਆਰਥੀ ਡਾਕਟਰ ਨਾਲ ਬਲਾਤਕਾਰ ਅਤੇ ਹੱਤਿਆ ਦੇ ਖਿਲਾਫ਼ ਚੱਲ ਰਹੇ ਵਿਰੋਧ ਪ੍ਰਦਰਸ਼ਨਾਂ ਦੇ ਵਿਚਕਾਰ ਆਸਟ੍ਰੇਲੀਆ ਨੇ ਭਾਰਤ ਵਿੱਚ ਆਪਣੇ ਨਾਗਰਿਕਾਂ ਨੂੰ ਡਾਕਟਰਾਂ ਵੱਲੋਂ  ਡਾਕਟਰੀ ਸੇਵਾਵਾਂ ਦੇ ਦੇਸ਼ ਵਿਆਪੀ ਬੰਦ ਤੋਂ ਸੁਚੇਤ ਰਹਿਣ ਦੀ ਸਲਾਹ ਦਿੱਤੀ ਹੈ। ਭਾਰਤ ਵਿਚ ਆਸਟ੍ਰੇਲੀਆ ਦੇ ਰਾਜਦੂਤ ਫਿਲਿਪ ਗ੍ਰੀਨ ਨੇ ਵੀ ਕੋਲਕਾਤਾ ਵਿਚ ਚੱਲ ਰਹੇ ਵਿਰੋਧ ਪ੍ਰਦਰਸ਼ਨਾਂ ਦੌਰਾਨ ਆਸਟ੍ਰੇਲੀਆਈ ਨਾਗਰਿਕਾਂ ਨੂੰ ਪ੍ਰਦਰਸ਼ਨਾਂ, ਵੱਡੇ ਇਕੱਠਾਂ ਤੋਂ ਬਚਣ ਅਤੇ ਸਥਾਨਕ ਮੀਡੀਆ 'ਤੇ ਨਜ਼ਰ ਰੱਖਣ ਲਈ ਕਿਹਾ ਹੈ।

ਗ੍ਰੀਨ ਨੇ ਐਕਸ 'ਤੇ ਆਪਣੀ ਪੋਸਟ ਵਿਚ ਕਿਹਾ ਕਿ ਆਸਟ੍ਰੇਲੀਆਈ ਨਾਗਰਿਕਾਂ ਨੂੰ ਸ਼ਨੀਵਾਰ 17 ਅਗਸਤ ਨੂੰ ਭਾਰਤੀ ਸਮੇਂ ਮੁਤਾਬਕ ਸਵੇਰੇ 6 ਵਜੇ ਤੋਂ ਐਤਵਾਰ ਸਵੇਰੇ 6 ਵਜੇ ਤੱਕ 24 ਘੰਟਿਆਂ ਦੇ ਲਈ ਗੈਰ ਐਮਰਜੈਂਸੀ ਮੈਡੀਕਲ ਸੇਵਾਵਾਂ 'ਤੇ ਰਾਸ਼ਟਰ ਵਿਆਪੀ ਰੋਕ ਦੇ ਬਾਰੇ ਵਿਚ ਪਤਾ ਹੋਣਾ ਚਾਹੀਦਾ ਹੈ। ਆਮ ਮੈਡੀਕਲ ਦੇਖਭਾਲ ਦੀ ਲੋੜ ਵਾਲੇ ਆਸਟ੍ਰੇਲੀਆਈ ਲੋਕਾਂ ਨੂੰ ਇਸ ਦੇ ਮੁਤਾਬਕ ਆਪਣੀ ਯੋਜਨਾ ਬਣਾਉਣੀ ਚਾਹੀਦੀ ਹੈ। ਉਨ੍ਹਾਂ ਨੇ ਕਿਹਾ ਕਿ ਕੋਲਕਾਤਾ ਵਿਚ ਆਮ ਵਿਰੋਧ ਪ੍ਰਦਰਸ਼ਨਾਂ ਦੀ ਯੋਜਨਾ ਬਣਾਈ ਗਈ ਹੈ। ਪ੍ਰਦਰਸ਼ਨਾਂ ਤੇ ਵੱਡੀਆਂ ਜਨਤਕ ਸਭਾਵਾਂ ਤੋਂ ਬਚੋ, ਸਥਾਨਕ ਮੀਡੀਆ 'ਤੇ ਨਜ਼ਰ ਰੱਖੋ ਤੇ ਸਥਾਨਕ ਅਧਿਕਾਰੀਆਂ ਦੀ ਸਲਾਹ ਦੀ ਪਾਲਣਾ ਕਰੋ। 

ਇੰਡੀਅਨ ਮੈਡੀਕਲ ਐਸੋਸੀਏਸ਼ਨ ਨੇ 17 ਅਗਸਤ ਦਿਨ ਸ਼ਨੀਵਾਰ ਸਵੇਰੇ 6 ਵਜੇ ਤੋਂ 18 ਅਗਸਤ ਦਿਨ ਐਤਵਾਰ ਨੂੰ ਸਵੇਰੇ 6 ਵਜੇ ਤੱਕ ਦੇਸ਼ ਭਰ ਵਿੱਚ ਆਧੁਨਿਕ ਦਵਾਈਆਂ ਦੇ ਡਾਕਟਰਾਂ ਵੱਲੋਂ ਸੇਵਾਵਾਂ ਬੰਦ ਰੱਖਣ ਦਾ ਐਲਾਨ ਕੀਤਾ ਹੈ। ਆਪਣੇ ਅਧਿਕਾਰਤ ਬਿਆਨ ਵਿੱਚ, IMA ਨੇ ਕਿਹਾ ਕਿ ਉਨ੍ਹਾਂ 24 ਘੰਟਿਆਂ ਦੌਰਾਨ ਕੋਈ ਰੁਟੀਨ ਓਪੀਡੀ ਅਤੇ ਸਰਜਰੀਆਂ ਨਹੀਂ ਹੋਣਗੀਆਂ; ਹਾਲਾਂਕਿ, ਹੋਰ ਜ਼ਰੂਰੀ ਸੇਵਾਵਾਂ ਜਾਰੀ ਰਹਿਣਗੀਆਂ।

9 ਅਗਸਤ ਨੂੰ, ਕੋਲਕਾਤਾ ਦੇ ਆਰਜੀ ਕਾਰ ਮੈਡੀਕਲ ਕਾਲਜ ਵਿੱਚ ਇੱਕ ਪੋਸਟ ਗ੍ਰੈਜੂਏਟ ਸਿਖਿਆਰਥੀ ਡਾਕਟਰ ਨਾਲ ਕਥਿਤ ਤੌਰ 'ਤੇ ਬਲਾਤਕਾਰ ਤੋਂ ਬਾਅਦ ਉਸ ਦਾ ਕਤਲ ਕਰ ਦਿੱਤਾ ਗਿਆ, ਜਿਸ ਤੋਂ ਬਾਅਦ ਡਾਕਟਰੀ ਭਾਈਚਾਰੇ ਨੇ ਦੇਸ਼ ਭਰ ਵਿੱਚ ਹੜਤਾਲਾਂ ਅਤੇ ਵਿਰੋਧ ਪ੍ਰਦਰਸ਼ਨਾਂ ਦਾ ਸੱਦਾ ਦਿੱਤਾ ਸੀ। ਇਸ ਘਟਨਾ ਤੋਂ ਬਾਅਦ ਭਾਰੀ ਵਿਰੋਧ ਪ੍ਰਦਰਸ਼ਨ ਸ਼ੁਰੂ ਹੋ ਗਿਆ।

ਬੁੱਧਵਾਰ ਨੂੰ ਭੀੜ ਨੇ ਆਰਜੀ ਕਾਰ 'ਚ ਪ੍ਰਦਰਸ਼ਨ ਵਾਲੀ ਥਾਂ ਅਤੇ ਹਸਪਤਾਲ ਦੀ ਭੰਨਤੋੜ ਕੀਤੀ, ਜਿਸ ਤੋਂ ਬਾਅਦ ਸੁਰੱਖਿਆ ਕਰਮਚਾਰੀਆਂ ਨੂੰ ਭੀੜ ਨੂੰ ਖਿੰਡਾਉਣਾ ਪਿਆ। ਇਸ ਦੌਰਾਨ ਬੰਗਾਲੀ ਫਿਲਮ ਅਤੇ ਟੈਲੀਵਿਜ਼ਨ ਇੰਡਸਟਰੀ ਦੇ ਲੋਕਾਂ ਨੇ ਵੀ ਆਰਜੀ ਕਾਰ ਮੈਡੀਕਲ ਕਾਲਜ ਅਤੇ ਹਸਪਤਾਲ ਵਿੱਚ ਪ੍ਰਦਰਸ਼ਨ ਕਰ ਰਹੇ ਡਾਕਟਰਾਂ ਨਾਲ ਹੱਥ ਮਿਲਾਇਆ ਹੈ।

(For more news apart from  Australian citizens to take care in Kolkata, advisory issued News in Punjabi, stay tuned to Rozana Spokesman)