Election News: ਅੱਜ ਹੋ ਸਕਦਾ ਹੈ ਵਿਧਾਨ ਸਭਾ ਚੋਣਾਂ ਦੀਆਂ ਤਾਰੀਖ਼ਾਂ ਦਾ ਐਲਾਨ

ਏਜੰਸੀ

ਖ਼ਬਰਾਂ, ਰਾਸ਼ਟਰੀ

Election News: ਪੰਜਾਬ 'ਚ ਵੀ ਹੋਣੀਆਂ ਹਨ ਜ਼ਿਮਨੀ ਚੋਣਾਂ

The dates of assembly elections may be announced today

 

Election News: ਭਾਰਤੀ ਚੋਣ ਕਮਿਸ਼ਨ ਵੱਲੋਂ ਅੱਜ ਵਿਧਾਨ ਸਭਾ ਚੋਣਾਂ ਦੀਆਂ ਤਾਰੀਖ਼ਾਂ ਦਾ ਐਲਾਨ ਕੀਤਾ ਜਾਵੇਗਾ। ਅੱਜ ਦੁਪਹਿਰ 3 ਵਜੇ ਚੋਣ ਕਮਿਸ਼ਨ ਵੱਲੋਂ ਅਹਿਮ ਪ੍ਰੈੱਸ ਕਾਨਫ਼ਰੰਸ ਕੀਤੀ ਜਾਵੇਗੀ। ਇਸ ਦੌਰਾਨ ਜੰਮੂ-ਕਸ਼ਮੀਰ, ਝਾਰਖੰਡ, ਮਹਾਰਾਸ਼ਟਰ ਤੇ ਹਰਿਆਣਾ 'ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੀਆਂ ਤਾਰੀਖ਼ਾਂ ਦਾ ਐਲਾਨ ਕੀਤਾ ਜਾਵੇਗਾ। ਇਸ ਦੇ ਨਾਲ ਹੀ ਪੰਜਾਬ ਵਿਚ ਵੀ ਗਿੱਦੜਬਾਹਾ, ਬਰਨਾਲਾ, ਡੇਰਾ ਬਾਬਾ ਨਾਨਕ, ਚੱਬੇਵਾਲ ਸੀਟਾਂ 'ਤੇ ਹੋਣ ਵਾਲੀਆਂ ਜ਼ਿਮਨੀ ਚੋਣਾਂ ਦੀਆਂ ਤਾਰੀਖ਼ਾਂ ਦਾ ਐਲਾਨ ਹੋ ਸਕਦਾ ਹੈ। 

ਜੰਮੂ-ਕਸ਼ਮੀਰ 'ਚ ਧਾਰਾ 370 ਹਟਣ ਮਗਰੋਂ ਇਹ ਪਹਿਲੀਆਂ ਵਿਧਾਨ ਸਭਾ ਚੋਣਾਂ ਹੋਣਗੀਆਂ। 2019 ਵਿਚ ਧਾਰਾ 370 ਨੂੰ ਖ਼ਤਮ ਕਰਨ ਤੋਂ ਬਾਅਦ, ਜੰਮੂ-ਕਸ਼ਮੀਰ ਨੂੰ ਕੇਂਦਰ ਸ਼ਾਸਤ ਪ੍ਰਦੇਸ਼ ਬਣਾ ਦਿੱਤਾ ਗਿਆ ਸੀ। ਉਦੋਂ ਤੋਂ ਹੀ ਉਥੋਂ ਦੀਆਂ ਸਿਆਸੀ ਪਾਰਟੀਆਂ ਲਗਾਤਾਰ ਰਾਜ ਦਾ ਦਰਜਾ ਵਾਪਸ ਲੈਣ ਦੀ ਮੰਗ ਕਰ ਰਹੀਆਂ ਸਨ। ਸਰਕਾਰ ਵੱਲੋਂ ਵਾਰ-ਵਾਰ ਕਿਹਾ ਜਾ ਰਿਹਾ ਸੀ ਕਿ ਪਹਿਲਾਂ ਚੋਣਾਂ ਕਰਵਾਈਆਂ ਜਾਣਗੀਆਂ, ਫਿਰ ਹੀ ਰਾਜ ਦਾ ਦਰਜਾ ਬਹਾਲ ਹੋਵੇਗਾ।

ਚੋਣ ਕਮਿਸ਼ਨ ਦੇ ਸੂਤਰਾਂ ਦੀ ਮੰਨੀਏ ਤਾਂ ਕੇਂਦਰ ਸ਼ਾਸਤ ਪ੍ਰਦੇਸ਼ ਜੰਮੂ-ਕਸ਼ਮੀਰ 'ਚ ਤਿੰਨ ਤੋਂ ਚਾਰ ਪੜਾਵਾਂ 'ਚ ਵੋਟਿੰਗ ਹੋ ਸਕਦੀ ਹੈ। ਸਤੰਬਰ ਵਿਚ ਵੋਟਿੰਗ ਪ੍ਰਕਿਰਿਆ ਪੂਰੀ ਕਰਨ ਤੋਂ ਬਾਅਦ ਇਸ ਮਹੀਨੇ ਦੇ ਅੰਤ ਤੱਕ ਚੋਣ ਨਤੀਜੇ ਐਲਾਨੇ ਜਾ ਸਕਦੇ ਹਨ।