'ਰਾਮ ਮੰਦਰ ਦੀ ਪਹਿਲੀ ਇੱਟ ਰੱਖਣ ਲਈ ਤਿਆਰ ਹਨ ਸ਼ਿਵਸੈਨਿਕ'- ਉਧਵ ਠਾਕਰੇ

ਏਜੰਸੀ

ਖ਼ਬਰਾਂ, ਰਾਸ਼ਟਰੀ

ਸ਼ਿਵਸੈਨਾ ਮੁਖੀ ਉਧਵ ਠਾਕਰੇ ਨੇ ਕਿਹਾ ਹੈ ਕਿ ਕੇਂਦਰ ਸਰਕਾਰ ਨੂੰ ਵਿਸ਼ੇਸ਼ ਕਾਨੂੰਨ ਬਣਾ ਕੇ ਅਯੁੱਧਿਆ ਵਿਚ ਰਾਮ ਮੰਦਰ ਦਾ ਨਿਰਮਾਣ ਕਰਨਾ ਚਾਹੀਦਾ ਹੈ।

Uddhav Thackeray

ਮੁੰਬਈ: ਸ਼ਿਵਸੈਨਾ ਮੁਖੀ ਉਧਵ ਠਾਕਰੇ ਨੇ ਕਿਹਾ ਹੈ ਕਿ ਕੇਂਦਰ ਸਰਕਾਰ ਨੂੰ ਵਿਸ਼ੇਸ਼ ਕਾਨੂੰਨ ਬਣਾ ਕੇ ਅਯੁੱਧਿਆ ਵਿਚ ਰਾਮ ਮੰਦਰ ਦਾ ਨਿਰਮਾਣ ਕਰਨਾ ਚਾਹੀਦਾ ਹੈ। ਉਹਨਾਂ ਨੇ ਕਿਹਾ ਹੈ ਕਿ ਹੁਣ ਕਿਸੇ ਕੋਲ ਵੀ ਜ਼ਿਆਦਾ ਇੰਤਜ਼ਾਰ ਕਰਨ ਦਾ ਸਮਾਂ ਨਹੀਂ ਹੈ। ਉਹਨਾਂ ਕਿਹਾ ਕਿ ਰਾਮ ਮੰਦਰ ਸ਼ਰਧਾ ਅਤੇ ਆਸਥਾ ਦੀ ਗੱਲ ਹੈ।ਠਾਕਰੇ ਨੇ ਕਿਹਾ ਕਿ ਬਾਲਾ ਸਾਹਿਬ ਵੀ ਪਹਿਲਾਂ ਕਹਿ ਚੁੱਕੇ ਹਨ ਕਿ ਰਾਮ ਮੰਦਰ ਦੀ ਪਹਿਲੀ ਇੱਟ ਜੇਕਰ ਸ਼ਿਵ ਸੈਨਿਕ ਰੱਖਦੇ ਹਨ ਤਾਂ ਇਹ ਵੱਡੀ ਗੱਲ ਹੋਵੇਗੀ।

ਉਹਨਾਂ ਕਿਹਾ ਕਿ ਬਾਬਰੀ ਮਸਜਿਦ ਤੋੜਨ ਦੀ ਜ਼ਿੰਮੇਵਾਰੀ ਉਸ ਸਮੇਂ ਸ਼ਿਵਸੈਨਾ ਮੁਖੀ ਨੇ ਲਈ ਸੀ। ਹੁਣ ਕੇਂਦਰ ਦੀ ਭਾਜਪਾ ਸਰਕਾਰ ਵੀ ਰਾਮ ਮੰਦਰ ਨਿਰਮਾਣ ‘ਤੇ ਫ਼ੈਸਲਾ ਲਵੇ। ਸਿਆਸੀ ਜਾਣਕਾਰਾਂ ਦੀ ਮੰਨੀਏ ਤਾਂ ਮਹਾਰਾਸ਼ਟਰ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਦੇ ਪੁਰਾਣੇ ਸਹਿਯੋਗੀ ਦਲ ਮੁਖੀ ਦੇ ਇਸ ਬਿਆਨ ਨੂੰ ਕੇਂਦਰ ਦੀ ਸੱਤਾਧਾਰੀ ਮੋਦੀ ਸਰਕਾਰ ‘ਤੇ ਦਬਾਅ ਬਣਾਉਣ ਦੇ ਤੌਰ ‘ਤੇ ਦੇਖਿਆ ਜਾ ਰਿਹਾ ਹੈ।

ਸ਼ਿਵਸੈਨਾ ਅਤੇ ਭਾਜਪਾ ਵਿਚ ਆਉਣ ਵਾਲੀਆਂ ਮਹਾਰਾਸ਼ਟਰ ਵਿਧਾਨ ਸਭਾ ਚੋਣਾਂ ਲਈ ਗਠਜੋੜ ਦਾ ਹਾਲੇ ਤੱਕ ਐਲਾਨ ਨਹੀਂ ਹੋਇਆ ਹੈ। ਇਸੇ ਦੌਰਾਨ ਐਤਵਾਰ ਨੂੰ ਸ਼ਿਵਸੈਨਾ ਮੁਖੀ ਉਧਵ ਠਾਕਰੇ ਨੇ ਮੁੰਬਈ ਵਿਚ ਪਾਰਟੀ ਦੀ ਬੈਠਕ ਦੌਰਾਨ ਵਰਕਰਾਂ ਨੂੰ ਇਕੱਲੇ ਚੋਣ ਲੜਨ ਲਈ ਤਿਆਰ ਰਹਿਣ ਲਈ ਕਿਹਾ ਸੀ। ਸ਼ਿਵਸੈਨਾ ਦੇ ਸੂਤਰਾਂ ਨੇ ਦਾਅਵਾ ਕੀਤਾ ਕਿ ਠਾਕਰੇ ਨੇ ਪਾਰਟੀ ਵਰਕਰਾਂ ਨੂੰ ਕਿਹਾ ਕਿ ਜੇਕਰ ਇਕੱਲੇ ਚੋਣ ਲੜਨ ਦੀ ਸਥਿਤੀ ਪੈਦਾ ਹੁੰਦੀ ਹੈ ਤਾਂ ਉਹ ਇਸ ਦੇ ਲਈ ਤਿਆਰ ਰਹਿਣ। ਹਾਲਾਂਕਿ ਠਾਕਰੇ ਨੇ ਇਹ ਵੀ ਕਿਹਾ ਕਿ ਉਹ ਇਕੱਲੇ ਚੋਣ ਲੜਨ ਦੇ ਪੱਖ ਵਿਚ ਨਹੀਂ ਹਨ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।