ਪਟਨਾ ਸਮੇਤ ਬਿਹਾਰ ਦੇ ਕਈ ਜ਼ਿਲ੍ਹਿਆਂ ਵਿੱਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

ਏਜੰਸੀ

ਖ਼ਬਰਾਂ, ਰਾਸ਼ਟਰੀ

ਨੇਪਾਲ 'ਚ ਵੀ ਮਹਿਸੂਸ ਕੀਤੇ ਗਏ ਝਟਕੇ

Earthquake

ਪਟਨਾ: ਬਿਹਾਰ ਦੇ ਕਈ ਜ਼ਿਲ੍ਹਿਆਂ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ।  ਪਟਨਾ, ਦਰਭੰਗਾ, ਮੁਜ਼ੱਫਰਪੁਰ, ਸੀਤਾਮੜੀ ਸਮੇ ਉੱਤਰੀ ਬਿਹਾਰ ਦੇ ਕਈ ਜ਼ਿਲ੍ਹਿਆਂ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ।

ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ 'ਤੇ 4.9 ਦੱਸੀ ਜਾ ਰਹੀ ਹੈ। ਭੂਚਾਲ ਦਾ ਮੁੱਖ ਕੇਂਦਰ ਨੇਪਾਲ ਦੱਸਿਆ ਜਾ ਰਿਹਾ ਹੈ। ਹਾਲਾਂਕਿ, ਭੁਚਾਲ ਦੇ ਝਟਕੇ ਬਹੁਤ ਥੋੜੇ ਸਮੇਂ ਲਈ ਮਹਿਸੂਸ ਕੀਤੇ ਗਏ।

ਮਿਲੀ ਜਾਣਕਾਰੀ ਦੇ ਅਨੁਸਾਰ ਨੇਪਾਲ ਦੀ ਰਾਜਧਾਨੀ ਕਾਠਮੰਡੂ ਘਾਟੀ ਵਿੱਚ ਸਭ ਤੋਂ ਪਹਿਲਾਂ ਬੁੱਧਵਾਰ ਸਵੇਰੇ ਇੱਕ ਤੇਜ਼ ਭੂਚਾਲ ਦੇ ਝਟਕੇ ਨਾਲ ਮਹਿਸੂਸ ਕੀਤੇ ਗਏ ਸਨ। ਇਹ ਗਤੀ ਰਿਕਟਰ ਪੈਮਾਨੇ 'ਤੇ 6.0 ਸੀ। ਭੂਚਾਲ ਏਨਾ ਜ਼ਬਰਦਸਤ ਸੀ ਕਿ ਇਸ ਦਾ ਅਸਰ ਨੇਪਾਲ ਦੇ ਨਾਲ ਲੱਗਦੇ ਬਿਹਾਰ ਦੇ ਕੁਝ ਇਲਾਕਿਆਂ ਵਿਚ ਮਹਿਸੂਸ ਕੀਤਾ ਗਿਆ।

ਦੱਸ ਦੇਈਏ ਕਿ ਇਸ ਤੋਂ ਪਹਿਲਾਂ 2015 ਵਿੱਚ ਨੇਪਾਲ ਵਿੱਚ ਇੱਕ ਵਿਨਾਸ਼ਕਾਰੀ ਭੁਚਾਲ ਆਇਆ ਸੀ। ਭੂਚਾਲ ਦਾ ਕੇਂਦਰ ਰਾਜਧਾਨੀ ਕਾਠਮੰਡੂ ਨੇੜੇ ਪੋਖਰਾ ਵਿੱਚ ਸੀ। ਦੱਸ ਦੇਈਏ ਕਿ 7.9 ਮਾਪ ਦੇ ਭੂਚਾਲ ਕਾਰਨ ਤਕਰੀਬਨ 9000  ਲੋਕਾਂ ਨੇ ਆਪਣੀਆਂ ਜਾਨਾਂ ਗੁਆਈਆਂ।