ਮੱਧ ਪ੍ਰਦੇਸ਼ ਵਿਚ ਵਾਪਰਿਆ ਦਰਦਨਾਕ ਸੜਕ ਹਾਦਸਾ, ਇੱਕੋ ਪਰਿਵਾਰ ਦੇ ਪੰਜ ਲੋਕਾਂ ਦੀ ਹੋਈ ਮੌਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਸਸਕਾਰ ਵਿਚ ਸ਼ਾਮਲ ਹੋਣ ਜਾ ਰਹੇ ਸਨ ਮ੍ਰਿਤਕ

tragic road accident in Madhya Pradesh

 

ਰਾਜਗੜ੍ਹ : ਮੱਧ ਪ੍ਰਦੇਸ਼ ਦੇ ਰਾਜਗੜ੍ਹ ਵਿੱਚ ਵੀਰਵਾਰ ਸਵੇਰੇ ਇੱਕ ਦਰਦਨਾਕ ਸੜਕ ਹਾਦਸਾ ਵਾਪਰ ਗਿਆ। ਇਸ ਹਾਦਸੇ ਵਿੱਚ ਪੰਜ ਲੋਕਾਂ ਦੀ ਮੌਤ ਹੋ ਗਈ। ਸਾਰੇ ਮ੍ਰਿਤਕ ਇੱਕੋ ਪਰਿਵਾਰ ਦੇ ਮੈਂਬਰ ਸਨ। ਮ੍ਰਿਤਕਾਂ ਵਿੱਚ ਦੋ ਔਰਤਾਂ ਅਤੇ ਤਿੰਨ ਪੁਰਸ਼ ਸ਼ਾਮਲ ਸਨ। ਰਾਜਗੜ੍ਹ ਦੇ ਬਿਓਰਾ ਰੋਡ 'ਤੇ ਸਵੇਰੇ ਇੱਕ ਤੇਜ਼ ਰਫਤਾਰ ਵਾਹਨ ਨੇ ਆਟੋ ਨੂੰ ਟੱਕਰ  (Tragic road accident in Madhya Pradesh) ਮਾਰ ਦਿੱਤੀ।

 

 

 

ਟੱਕਰ ਇੰਨੀ ਜ਼ਬਰਦਸਤ ਸੀ ਕਿ ਆਟੋ ਦੇ ਸਾਰੇ ਯਾਤਰੀਆਂ ਦੀ ਮੌਕੇ 'ਤੇ ਹੀ ਮੌਤ ਹੋ ਗਈ ਅਤੇ ਆਟੋ ਪੂਰੀ ਤਰ੍ਹਾਂ ਨੁਕਸਾਨਿਆ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਹਿਰਨ ਖੇੜੀ ਪਿੰਡ ਵਿੱਚ ਰਹਿਣ ਵਾਲੇ ਇੱਕੋ ਪਰਿਵਾਰ ਦੇ 6 ਲੋਕ ਆਟੋ ਰਾਹੀਂ ਰਾਜਗੜ੍ਹ  (Tragic road accident in Madhya Pradesh)  ਜਾ ਰਹੇ ਸਨ।

 

  ਹੋਰ ਵੀ ਪੜ੍ਹੋ: ਸਾਲ 2020 ਵਿੱਚ 11.8% ਵਧੇ ਸਾਈਬਰ ਅਪਰਾਧ, ਉੱਤਰ ਪ੍ਰਦੇਸ਼ ਵਿੱਚ ਜ਼ਿਆਦਾ ਮਾਮਲੇ

 

ਜਿੱਥੇ ਉਨ੍ਹਾਂ ਨੇ ਕਿਸੇ ਰਿਸ਼ਤੇਦਾਰ ਦੇ ਅੰਤਿਮ ਸੰਸਕਾਰ ਵਿੱਚ ਸ਼ਾਮਲ ਹੋਣਾ ਸੀ। ਇਸ ਦੌਰਾਨ, ਤੇਜ਼ ਰਫਤਾਰ ਵਾਹਨੇ ਨੇ ਆਟੋ ਨੂੰ ਟੱਕਰ  (Tragic road accident in Madhya Pradesh) ਮਾਰ ਦਿੱਤੀ। ਹਾਦਸੇ ਵਿੱਚ ਪੰਨਾ ਲਾਲ ਤੰਵਰ, ਮੋਰ ਸਿੰਘ, ਪ੍ਰਭੂਲਾਲ ਤੰਵਰ, ਪਾਰਵਤੀ ਬਾਈ, ਸੰਤਰਾ ਬਾਈ ਦੀ ਮੌਤ ਹੋ ਗਈ।

  ਹੋਰ ਵੀ ਪੜ੍ਹੋ: ਮੋਗਾ ’ਚ ਕਾਲਜ ਦੀ ਪ੍ਰਧਾਨਗੀ ਨੂੰ ਲੈ ਕੇ ਆਪਸ ਵਿਚ ਭਿੜੇ ਕਾਲਜ ਦੇ ਮੁੰਡੇ, ਚੱਲੀਆਂ ਤਲਵਾਰਾਂ

 

ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ  ਨੇ ਕੀਤਾ ਦੁੱਖ ਦਾ ਪ੍ਰਗਟਾਵਾ  ਇਸ ਦੇ ਨਾਲ ਹੀ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਹਾਦਸੇ 'ਤੇ ਦੁੱਖ ਪ੍ਰਗਟ ਕੀਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਮੈਂ ਰਾਜਗੜ੍ਹ ਜ਼ਿਲ੍ਹੇ 'ਚ ਵਾਪਰੇ ਸੜਕ ਹਾਦਸੇ ਵਿੱਚ 5 ਲੋਕਾਂ ਦੀ ਬੇਵਕਤੀ ਮੌਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਾ ਹਾਂ। ਮੁੱਖ ਮੰਤਰੀ ਸ਼ਿਵਰਾਜ ਚੌਹਾਨ ਨੇ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀਆਂ ਰੂਹਾਂ ਨੂੰ ਸ਼ਾਂਤੀ ਦੇਣ ਅਤੇ ਪਰਿਵਾਰਕ ਮੈਂਬਰਾਂ ਨੂੰ ਦੁੱਖ ਸਹਿਣ ਦੀ ਤਾਕਤ ਦੇਣ। ਮੁੱਖ ਮੰਤਰੀ ਨੇ ਜ਼ਖਮੀਆਂ ਦੇ ਬਿਹਤਰ ਇਲਾਜ ਅਤੇ ਪੀੜਤ ਪਰਿਵਾਰ ਨੂੰ ਉਚਿਤ ਸਹਾਇਤਾ ਦੇਣ ਦੇ ਨਿਰਦੇਸ਼ ਦਿੱਤੇ ਹਨ।

 

 

  ਹੋਰ ਵੀ ਪੜ੍ਹੋ: ਖੇਤ ਤੋਂ ਚਾਰਾ ਲਿਆਉਣ ਗਏ ਕਿਸਾਨ ਦੀ ਕਰੰਟ ਲੱਗਣ ਨਾਲ ਹੋਈ ਮੌਤ