ਯੂਪੀ 'ਚ ਆਪ ਦੀ ਸਰਕਾਰ ਬਣੀ ਤਾਂ ਅਸੀਂ 24 ਘੰਟਿਆਂ ਦੇ ਅੰਦਰ 300 ਯੂਨਿਟ ਬਿਜਲੀ ਮੁਫਤ ਕਰਾਂਗੇ- AAP

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਪੁਰਾਣੇ ਬਕਾਇਆ ਬਿੱਲ ਹੋਣਗੇ ਮੁਆਫ

Manish Sisodia

 

ਲਖਨਊ: ਯੂਪੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ, ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਅੱਜ ਲਖਨਊ ਵਿੱਚ ਐਲਾਨ ਕੀਤਾ ਹੈ ਕਿ ਯੂਪੀ ਵਿੱਚ ਸਰਕਾਰ ਬਣਨ ਦੇ 24 ਘੰਟਿਆਂ ਦੇ ਅੰਦਰ, ਹਰ ਵਿਅਕਤੀ ਨੂੰ ਘਰੇਲੂ ਵਰਤੋਂ ਲਈ 300 ਯੂਨਿਟ ਬਿਜਲੀ ਮੁਫਤ ਮਿਲੇਗੀ। ਪੁਰਾਣੇ ਬਕਾਇਆ ਬਿੱਲ ਮੁਆਫ ਹੋਣਗੇ ਅਤੇ ਕਿਸਾਨਾਂ ਨੂੰ ਮੁਫਤ ਬਿਜਲੀ ਮਿਲੇਗੀ। 

 

 

 

ਦੱਸ ਦੇਈਏ ਕਿ ਯੂਪੀ ਵਿੱਚ ਸੰਭਾਵਤ ਉਮੀਦਵਾਰਾਂ ਦੀ ਸੂਚੀ ਕੱਲ ਹੀ ਜਾਰੀ ਕੀਤੀ ਗਈ। ਸਿਸੋਦੀਆ ਨੇ ਕਿਹਾ ਕਿ ਉੱਤਰ ਪ੍ਰਦੇਸ਼ ਵਿੱਚ ਬਿਜਲੀ ਦੇ ਮਹਿੰਗੇ ਬਿੱਲਾਂ ਤੋਂ ਛੁਟਕਾਰਾ ਪਾਉਣ ਦੇ ਸੰਬੰਧ ਵਿੱਚ ਇੱਕ ਮਹੱਤਵਪੂਰਨ ਘੋਸ਼ਣਾ ਹੈ। ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਦੇ 24 ਘੰਟਿਆਂ ਦੇ ਅੰਦਰ, ਹਰ ਵਿਅਕਤੀ ਨੂੰ ਘਰੇਲੂ ਵਰਤੋਂ ਲਈ 300 ਯੂਨਿਟ ਤੱਕ ਮੁਫਤ ਬਿਜਲੀ ਮਿਲੇਗੀ। 

 

 

 ਦੱਸ ਦੇਈਏ ਕਿ ਯੂਪੀ ਵਿਧਾਨ ਸਭਾ ਚੋਣਾਂ ਵਿੱਚ  ਆਪ  ਪੂਰੀ ਤਿਆਰੀ ਨਾਲ ਉਤਰਣ ਦੀ ਤਿਆਰੀ ਕਰ ਰਿਹਾ ਹੈ। ਆਮ ਆਦਮੀ ਪਾਰਟੀ ਨੇ ਯੂਪੀ ਦੀਆਂ 100 ਵਿਧਾਨ ਸਭਾ ਸੀਟਾਂ ਲਈ ਸੰਭਾਵਤ ਉਮੀਦਵਾਰਾਂ (ਇੰਚਾਰਜ) ਦੇ ਨਾਵਾਂ ਦਾ ਫੈਸਲਾ ਕੀਤਾ ਹੈ। ਪਾਰਟੀ ਨੇਤਾ ਅਤੇ ਸੰਸਦ ਮੈਂਬਰ ਸੰਜੇ ਸਿੰਘ ਨੇ ਲਖਨਊ ਵਿੱਚ ਉਨ੍ਹਾਂ ਦੇ ਨਾਵਾਂ ਦਾ ਐਲਾਨ ਕੀਤਾ ਹੈ। ਸੰਭਾਵੀ ਉਮੀਦਵਾਰਾਂ ਦੀ ਇਸ ਪਹਿਲੀ ਸੂਚੀ ਵਿੱਚ ਪਛੜੀਆਂ ਸ਼੍ਰੇਣੀਆਂ ਦੇ 35 ਫੀਸਦੀ ਲੋਕਾਂ ਨੂੰ ਸਥਾਨ ਦਿੱਤਾ ਗਿਆ ਹੈ। ਆਮ ਆਦਮੀ ਪਾਰਟੀ ਨੇ ਆਉਣ ਵਾਲੇ ਦਿਨਾਂ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੀ ਤਿਆਰੀ ਸ਼ੁਰੂ ਕਰ ਦਿੱਤੀ ਹੈ।