ਜੰਮੂ-ਕਸ਼ਮੀਰ: ਬਾਰਾਮੂਲਾ 'ਚ ਸੁਰੱਖਿਆ ਬਲਾਂ ਨਾਲ ਮੁਕਾਬਲੇ 'ਚ ਦੋ ਅਤਿਵਾਦੀ ਢੇਰ

ਏਜੰਸੀ

ਖ਼ਬਰਾਂ, ਰਾਸ਼ਟਰੀ

ਇਹ ਮੁਕਾਬਲਾ ਬਾਰਾਮੂਲਾ ਜ਼ਿਲ੍ਹੇ ਦੇ ਸਰਹੱਦੀ ਖੇਤਰ ਹਥਲੰਗਾ ਦੇ ਉੜੀ ਇਲਾਕੇ 'ਚ ਸ਼ਨੀਵਾਰ ਸਵੇਰੇ ਸ਼ੁਰੂ ਹੋਇਆ

2 terrorists killed in encounter in J&K's Baramulla

 


ਸ੍ਰੀਨਗਰ: ਜੰਮੂ-ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ ਵਿਚ ਕੰਟਰੋਲ ਰੇਖਾ ਨੇੜੇ ਸ਼ਨੀਵਾਰ ਨੂੰ ਸੁਰੱਖਿਆ ਬਲਾਂ ਅਤੇ ਅਤਿਵਾਦੀਆਂ ਵਿਚਾਲੇ ਹੋਏ ਮੁਕਾਬਲੇ ਵਿਚ ਦੋ ਅਤਿਵਾਦੀ ਮਾਰੇ ਗਏ। ਕਸ਼ਮੀਰ ਪੁਲਿਸ ਨੇ ਦਸਿਆ ਕਿ ਇਹ ਮੁਕਾਬਲਾ ਬਾਰਾਮੂਲਾ ਜ਼ਿਲ੍ਹੇ ਦੇ ਸਰਹੱਦੀ ਖੇਤਰ ਹਥਲੰਗਾ ਦੇ ਉੜੀ ਇਲਾਕੇ 'ਚ ਸ਼ਨੀਵਾਰ ਸਵੇਰੇ ਸ਼ੁਰੂ ਹੋਇਆ। ਪੁਲਿਸ ਮੁਤਾਬਕ ਇਲਾਕੇ 'ਚ ਤਲਾਸ਼ੀ ਮੁਹਿੰਮ ਜਾਰੀ ਹੈ।

ਇਹ ਵੀ ਪੜ੍ਹੋ: ਜਲੰਧਰ 'ਚ ਹੜ੍ਹ ਦੇ ਪਾਣੀ 'ਚ ਡੁੱਬਣ ਨਾਲ ਨੌਜਵਾਨ ਦੀ ਮੌਤ 

ਕਸ਼ਮੀਰ ਪੁਲਿਸ ਨੇ ਸੋਸ਼ਲ ਮੀਡੀਆ ਪਲੇਟਫਾਰਮ 'ਤੇ ਇਹ ਜਾਣਕਾਰੀ ਦਿਤੀ ਬਾਅਦ 'ਚ ਸਾਈਟ 'ਤੇ ਦਿਤੀ ਗਈ ਜਾਣਕਾਰੀ 'ਚ ਕਿਹਾ ਗਿਆ ਹੈ ਕਿ ਮੁਕਾਬਲੇ 'ਚ ਦੋ ਅਤਿਵਾਦੀ ਮਾਰੇ ਗਏ ਹਨ ਅਤੇ ਇਲਾਕੇ 'ਚ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ।

ਇਹ ਵੀ ਪੜ੍ਹੋ: ਹਾਈ ਕੋਰਟ ਵਲੋਂ ਪੰਜਾਬ ਦੇ ਡਰੱਗਜ਼ ਧੰਦੇ ਦੇ ਮਾਮਲੇ ਦਾ ਨਿਬੇੜਾ

ਇਹ ਮੁਕਾਬਲਾ ਅਜਿਹੇ ਸਮੇਂ 'ਚ ਹੋ ਰਿਹਾ ਹੈ, ਜਦੋਂ ਅਨੰਤਨਾਗ ਜ਼ਿਲ੍ਹੇ ਦੇ ਜੰਗਲਾਂ 'ਚ ਡੇਰਾ ਜਮਾਏ ਅਤਿਵਾਦੀਆਂ ਨੂੰ ਕਾਬੂ ਕਰਨ ਲਈ ਮੁਹਿੰਮ ਚਲਾਈ ਜਾ ਰਹੀ ਹੈ।