ਹੜ੍ਹ ਪ੍ਰਭਾਵਿਤ ਇਲਾਕੇ ਦਾ ਜਾਇਜ਼ਾ ਲੈਣ ਪਹੁੰਚੇ ਵਿਧਾਇਕ 'ਤੇ ਲੋਕਾਂ ਨੇ ਬਰਸਾਈਆਂ ਚੱਪਲਾਂ

ਏਜੰਸੀ

ਖ਼ਬਰਾਂ, ਰਾਸ਼ਟਰੀ

ਵਿਧਾਇਕ ਦੀ ਗੱਡੀ ਨਾਲ ਵੀ ਕੀਤੀ ਗਈ ਭੰਨਤੋੜ

Locals hurled slippers at MLA during their visit to flood-affected area

ਹੈਦਰਾਬਾਦ: ਬੀਤੇ ਕੁਝ ਦਿਨਾਂ ਤੋਂ ਤੇਲੰਗਾਨਾ ਦੇ ਕਈ ਇਲਾਕਿਆਂ ਵਿਚ ਭਾਰੀ ਬਾਰਿਸ਼ ਦਾ ਕਹਿਰ ਜਾਰੀ ਹੈ। ਇਸ ਦੇ ਚਲਦਿਆਂ ਸੂਬੇ ਨੂੰ ਕਾਫ਼ੀ ਨੁਕਸਾਨ ਹੋਇਆ ਹੈ। ਇਕ ਸਰਕਾਰੀ ਅੰਕੜਿਆਂ ਦੇ ਅਨੁਮਾਨ ਮੁਤਾਬਕ ਤੇਲੰਗਾਨਾ ਵਿਚ ਬਾਰਿਸ਼ ਕਾਰਨ ਘੱਟੋ-ਘੱਟ 5000 ਕਰੋੜ ਰੁਪਏ ਦੇ ਨੁਕਸਾਨ ਦਾ ਸ਼ੱਕ ਜਤਾਇਆ ਜਾ ਰਿਹਾ ਹੈ।

ਸਰਕਾਰ ਨੇ ਕਿਹਾ ਹੈ ਕਿ ਭਾਰੀ ਬਾਰਿਸ਼ ਦੇ ਚਲਦਿਆਂ ਹੜ੍ਹ ਵਰਗੇ ਹਾਲਾਤ ਪੈਦਾ ਹੋ ਗਏ ਹਨ। ਬਾਰਿਸ਼ ਨਾਲ ਸਬੰਧਤ ਵੱਖ-ਵੱਖ ਹਾਦਸਿਆਂ ਵਿਚ 50 ਲੋਕਾਂ ਦੀ ਮੌਤ ਹੋਈ ਹੈ। ਇਸ ਤੋਂ ਬਾਅਦ ਤੇਲੰਗਾਨਾ ਦੇ ਇਬਰਾਹਿਮਪਟਨਮ ਵਿਚ ਵੀ ਭਾਰੀ ਬਾਰਿਸ਼ ਅਤੇ ਹੜ੍ਹ ਦੀ ਸਥਿਤੀ ਬਣੀ ਹੋਈ ਹੈ।

ਇੱਥੋਂ ਦੀ ਤਾਜ਼ਾ ਸਥਿਤੀ ਦਾ ਜਾਇਜ਼ਾ ਲੈਣ ਪਹੁੰਚੇ ਵਿਧਾਇਕ ਅਤੇ ਉਹਨਾਂ ਦੇ ਸਮਰਥਕਾਂ ਨੂੰ ਸਥਾਨਕ ਲੋਕਾਂ ਦੇ ਗੁੱਸੇ ਦਾ ਸ਼ਿਕਾਰ ਹੋਣਾ ਪਿਆ। ਲੋਕਾਂ ਨੇ ਵਿਧਾਇਕ ਅਤੇ ਹੋਰ ਵਰਕਰਾਂ 'ਤੇ ਚੱਪਲਾਂ ਦੀ ਬਰਸਾਤ ਕੀਤੀ। ਮਿਲੀ ਜਾਣਕਾਰੀ ਮੁਤਾਬਕ ਘਟਨਾ ਵੀਰਵਾਰ ਦੀ ਹੈ। ਜਦੋਂ ਇਬਰਾਹਿਮਪਟਨਮ ਦੇ ਵਿਧਾਇਕ ਮੰਚੀਰੇਡੀ ਕਿਸ਼ਨ ਰੈਡੀ ਇਲਾਕੇ ਦਾ ਜਾਇਜ਼ਾ ਲੈਣ ਪਹੁੰਚੇ।

ਉਹਨਾਂ ਨਾਲ ਕਈ ਟੀਆਰਐਸ ਵਰਕਰ ਵੀ ਮੌਜੂਦ ਸਨ। ਜਦੋਂ ਉਹ ਹੜ੍ਹ ਪ੍ਰਭਾਵਿਤ ਇਲਾਕੇ ਵਿਚ ਪਹੁੰਚੇ ਤਾਂ ਇਲਾਕੇ ਦੇ ਲੋਕਾਂ ਨੇ ਉਹਨਾਂ 'ਤੇ ਚੱਪਲਾਂ ਸੁੱਟੀਆਂ। ਇਹੀ ਨਹੀਂ ਲੋਕਾਂ ਨੇ ਵਿਧਾਇਕ ਦੀ ਗੱਡੀ ਨਾਲ ਵੀ ਭੰਨਤੋੜ ਕੀਤੀ। ਇਸ ਘਟਨਾ ਦੀ ਵੀਡੀਓ ਕਾਫ਼ੀ ਵਾਇਰਲ ਹੋ ਰਹੀ ਹੈ। 

 

 

ਜ਼ਿਕਰਯੋਗ ਹੈ ਕਿ ਭਾਰੀ ਬਾਰਿਸ਼ ਦੇ ਚਲਦਿਆਂ ਇਲਾਕੇ ਵਿਚ ਭਾਰੀ ਨੁਕਸਾਨ ਹੋਇਆ ਹੈ। ਇਸ ਦੌਰਾਨ ਕਈ ਮੌਤਾਂ ਵੀ ਹੋ ਚੁੱਕੀਆਂ ਹਨ। ਹੇਠਲੇ ਇਲਾਕਿਆਂ ਵਿਚ ਕਿਸਾਨਾਂ ਦੀ ਫਸਲ ਦਾ ਵੀ ਕਾਫ਼ੀ ਨੁਕਸਾਨ ਹੋਇਆ ਹੈ।