ਮਨੋਹਰ ਲਾਲ ਖੱਟਰ ਨੇ CM ਭਗਵੰਤ ਮਾਨ ਨੂੰ ਲਿਖਿਆ ਪੱਤਰ; SYL ਨਹਿਰ ਮਾਮਲੇ ’ਤੇ ਮੀਟਿੰਗ ਕਰਨ ਦੀ ਕੀਤੀ ਪੇਸ਼ਕਸ਼
ਕਿਹਾ, SYL ਨਹਿਰ ਦੀ ਉਸਾਰੀ ਦੇ ਰਾਹ ਵਿਚ ਆਉਣ ਵਾਲੀ ਕਿਸੇ ਵੀ ਰੁਕਾਵਟ ਦਾ ਹੱਲ ਕੱਢਣ ਲਈ CM ਮਾਨ ਨੂੰ ਮਿਲਣ ਲਈ ਤਿਆਰ ਹਾਂ
ਚੰਡੀਗੜ੍ਹ: ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਐਸ.ਵਾਈ.ਐਲ. ਨਹਿਰ ਦੀ ਉਸਾਰੀ ’ਤੇ ਚਰਚਾ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਮੀਟਿੰਗ ਲਈ ਸੱਦਾ ਦਿਤਾ ਹੈ। ਇਸ ਸਬੰਧੀ ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ ਲਿਖਿਆ ਹੈ।
ਇਹ ਵੀ ਪੜ੍ਹੋ: ਦੀਵਾਲੀ ਦਾ ਤੋਹਫ਼ਾ: ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਲਈ ਰਜਿਸਟਰ ਕਰੋ ਅਤੇ ਇਕ ਲੱਖ ਰੁਪਏ ਜਿੱਤੋ
ਹਰਿਆਣਾ ਦੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਵਲੋਂ ਕੀਤੇ ਟਵੀਟ ਮੁਤਾਬਕ ਮੁੱਖ ਮੰਤਰੀ ਨੇ ਸਪਸ਼ਟ ਕੀਤਾ ਹੈ ਕਿ ਉਹ ਐਸ.ਵਾਈ.ਐਲ. ਦੀ ਉਸਾਰੀ ਦੇ ਰਾਹ ਵਿਚ ਆਉਣ ਵਾਲੀ ਕਿਸੇ ਵੀ ਮੁਸ਼ਕਲ ਜਾਂ ਰੁਕਾਵਟ ਨੂੰ ਹੱਲ ਕਰਨ ਲਈ ਤਿਆਰ ਹਨ। ਉਨ੍ਹਾਂ ਕਿਹਾ ਕਿ ਹਰਿਆਣਾ ਦਾ ਹਰ ਨਾਗਰਿਕ ਪੰਜਾਬ ਦੇ ਹਿੱਸੇ ਦੀ ਐਸ.ਵਾਈ.ਐਲ. ਦੀ ਉਸਾਰੀ ਛੇਤੀ ਮੁਕੰਮਲ ਕੀਤੇ ਜਾਣ ਦੀ ਉਡੀਕ ਕਰ ਰਿਹਾ ਹੈ।
ਇਹ ਵੀ ਪੜ੍ਹੋ: ਬਠਿੰਡਾ ’ਚ ਦੋ ਲੜਕੀਆਂ ਦੇ ਅਨੰਦ ਕਾਰਜ ਕਰਵਾਉਣ ਦੇ ਮਾਮਲੇ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਕਾਰਵਾਈ, ਲਿਆ ਅਹਿਮ ਫ਼ੈਸਲਾ
ਉਨ੍ਹਾਂ ਕਿਹਾ ਕਿ ਸੁਪ੍ਰੀਮ ਕੋਰਟ ਨੇ ਐਸ.ਵਾਈ.ਐਲ. ਬਾਰੇ 4 ਅਕਤੂਬਰ ਨੂੰ ਸਿਰਫ਼ ਸਰਵੇਖਣ ਦੇ ਆਦੇਸ਼ ਦਿਤੇ ਸਨ। ਉਸ ਵਿਚ ਪਾਣੀ ਦੀ ਵੰਡ ਸਬੰਧੀ ਕੁੱਝ ਨਹੀਂ ਕਿਹਾ ਗਿਆ। ਖੱਟਰ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਨੇ 4 ਅਕਤੂਬਰ ਨੂੰ ਸੁਪ੍ਰੀਮ ਕੋਰਟ ਦੇ ਫੈਸਲੇ ਤੋਂ ਇਕ ਦਿਨ ਪਹਿਲਾਂ 3 ਅਕਤੂਬਰ ਨੂੰ ਉਨ੍ਹਾਂ ਨੂੰ ਪੱਤਰ ਲਿਖਿਆ ਸੀ, ਜਿਸ ਵਿਚ ਇਸ ਮੁੱਦੇ ਨੂੰ ਲੈ ਕੇ ਦੋ ਪੱਖੀ ਮੀਟਿੰਗ ਕਰਨ ਲਈ ਸਮਾਂ ਮੰਗਿਆ ਸੀ।
ਇਹ ਵੀ ਪੜ੍ਹੋ: ਡੇਢ ਮਹੀਨਾ ਪਹਿਲਾਂ ਆਸਟੇਲੀਆ ਗਏ ਪੰਜਾਬੀ ਵਿਅਕਤੀ ਦੀ ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌਤ
ਇਸ ਤੋਂ ਪਹਿਲਾਂ ਦੋਵਾਂ ਵਿਚਕਾਰ ਆਖਰੀ ਵਾਰ 14 ਅਕਤੂਬਰ 2022 ਨੂੰ ਮੀਟਿੰਗ ਹੋਈ ਸੀ। ਇਸ ਤੋਂ ਬਾਅਦ ਕੇਂਦਰੀ ਜਲ ਸ਼ਕਤੀ ਮੰਤਰੀ ਨੇ 4 ਜਨਵਰੀ 2023 ਨੂੰ ਦੂਜੇ ਦੌਰ ਦੀ ਚਰਚਾ ਕੀਤੀ, ਜਿਸ ਵਿਚ ਦੋਵਾਂ ਸੂਬਿਆਂ ਦੇ ਮੁੱਖ ਮੰਤਰੀ ਮੌਜੂਦ ਸਨ। ਇਨ੍ਹਾਂ ਦੋਵਾਂ ਮੀਟਿੰਗਾਂ ਦਾ ਕੋਈ ਸਿੱਟਾ ਨਹੀਂ ਨਿਕਲ ਸੱਕਿਆ। ਮਨੋਹਰ ਲਾਲ ਖੱਟਰ ਨੇ ਉਮੀਦ ਜਤਾਈ ਕਿ ਹੁਣ ਪੰਜਾਬ ਸਰਕਾਰ ਯਕੀਨੀ ਰੂਪ ਨਾਲ ਐਸ.ਵਾਈ.ਐਲ. ਦੇ ਮਾਮਲੇ ਨੂੰ ਹੱਲ ਕਰਨ ’ਚ ਸਹਿਯੋਗ ਕਰੇਗੀ।