ਭਾਰਤ ਦੇ ਚੋਣ ਕਮਿਸ਼ਨ ਨੇ ਪੰਜਾਬ ਵਿਧਾਨ ਸਭਾ 2022 ਦੀਆਂ ਚੋਣਾਂ ਲੜ ਰਹੇ 5 ਉਮੀਦਵਾਰਾਂ ਨੂੰ ਅਯੋਗ ਕਰਾਰ ਦਿੱਤਾ: ਸਿਬਿਨ ਸੀ

ਏਜੰਸੀ

ਖ਼ਬਰਾਂ, ਰਾਸ਼ਟਰੀ

ਉਨ੍ਹਾਂ ਦੱਸਿਆ ਕਿ ਇਨ੍ਹਾਂ 5 ਉਮੀਦਵਾਰਾਂ ਵਿੱਚੋਂ 3 ਸੰਗਰੂਰ ਜ਼ਿਲ੍ਹੇ ਦੇ ਹਨ ਅਤੇ 1-1 ਉਮੀਦਵਾਰ ਮਾਨਸਾ ਅਤੇ ਫਰੀਦਕੋਟ ਜ਼ਿਲ੍ਹੇ ਤੋਂ ਹੈ

Election Commission of India disqualifies 5 candidates contesting Punjab Vidhan Sabha 2022 elections: Sibin C

 

Election Commission of India: ਪੰਜਾਬ ਵਿਧਾਨ ਸਭਾ 2022 ਦੀਆਂ ਚੋਣਾਂ ਲੜ ਰਹੇ 5 ਉਮੀਦਵਾਰਾਂ ਨੂੰ ਭਾਰਤੀ ਚੋਣ ਕਮਿਸ਼ਨ ਨੇ ਵੱਖ-ਵੱਖ ਹੁਕਮਾਂ ਤਹਿਤ ਅਯੋਗ ਕਰਾਰ ਦਿੱਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਇਨ੍ਹਾਂ ਉਮੀਦਵਾਰਾਂ ਨੇ ਲੋਕ ਪ੍ਰਤੀਨਿਧਤਾ ਐਕਟ, 1951 ਦੀ ਧਾਰਾ 78 ਅਨੁਸਾਰ ਨਿਰਧਾਰਿਤ ਸਮਾਂ ਸੀਮਾ ਦੇ ਅੰਦਰ ਆਪਣੇ ਚੋਣ ਖਰਚੇ ਦੇ ਵੇਰਵੇ ਕਮਿਸ਼ਨ ਕੋਲ ਜਮ੍ਹਾਂ ਨਹੀਂ ਕਰਵਾਏ, ਜਿਸ ਕਾਰਨ ਹੁਣ ਤੱਕ ਇਨ੍ਹਾਂ ਉਮੀਦਵਾਰਾਂ ਨੂੰ ਚੋਣ ਲੜਨ ਲਈ ਅਯੋਗ ਕਰਾਰ ਦੇ ਦਿੱਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਇਨ੍ਹਾਂ 5 ਉਮੀਦਵਾਰਾਂ ਵਿੱਚੋਂ 3 ਸੰਗਰੂਰ ਜ਼ਿਲ੍ਹੇ ਦੇ ਹਨ ਅਤੇ 1-1 ਉਮੀਦਵਾਰ ਮਾਨਸਾ ਅਤੇ ਫਰੀਦਕੋਟ ਜ਼ਿਲ੍ਹੇ ਤੋਂ ਹੈ। ਭਾਰਤੀ ਚੋਣ ਕਮਿਸ਼ਨ ਵੱਲੋਂ ਜਾਰੀ ਹੁਕਮਾਂ ਤਹਿਤ ਸੰਗਰੂਰ ਜ਼ਿਲ੍ਹੇ ਦੀ ਧੂਰੀ ਵਿਧਾਨ ਸਭਾ ਸੀਟ ਤੋਂ ਚੋਣ ਲੜ ਰਹੇ ਸ਼ਕਤੀ ਕੁਮਾਰ ਗੁਪਤਾ, ਜਸਵਿੰਦਰ ਸਿੰਘ ਅਤੇ ਸੁਨਾਮ ਵਿਧਾਨ ਸਭਾ ਸੀਟ ਤੋਂ ਚੋਣ ਲੜ ਰਹੇ ਸਨਮੁਖ ਸਿੰਘ ਮੋਖਾ ਨੂੰ ਅਯੋਗ ਕਰਾਰ ਦਿੱਤਾ ਗਿਆ ਹੈ।

ਇਸੇ ਤਰ੍ਹਾਂ ਫਰੀਦਕੋਟ ਵਿਧਾਨ ਸਭਾ ਸੀਟ ਤੋਂ ਚੋਣ ਲੜਨ ਵਾਲੇ ਗੁਰਚਰਨ ਸਿੰਘ ਸੰਘਾ ਨੂੰ ਵੀ ਅਯੋਗ ਕਰਾਰ ਦਿੱਤਾ ਗਿਆ ਹੈ। ਸਿਬਿਨ ਸੀ ਨੇ ਅੱਗੇ ਦੱਸਿਆ ਕਿ ਸੁਨਾਮ ਵਿਧਾਨ ਸਭਾ ਸੀਟ ਤੋਂ ਚੋਣ ਲੜਨ ਵਾਲੇ ਮਾਨਸਾ ਜ਼ਿਲ੍ਹੇ ਦੇ ਵਸਨੀਕ ਹਰਭਗਵਾਨ ਸ਼ਰਮਾ ਭੀਖੀ ਨੂੰ ਵੀ ਭਾਰਤੀ ਚੋਣ ਕਮਿਸ਼ਨ ਨੇ ਅਗਲੇ 3 ਸਾਲਾਂ ਲਈ ਚੋਣ ਲੜਨ ਲਈ ਅਯੋਗ ਕਰਾਰ ਦਿੱਤਾ ਹੈ।