ਪਿਆਜ਼ ਤੋਂ ਬਾਅਦ ਦੁੱਧ ਦੀਆਂ ਕੀਮਤਾਂ ਨੇ ਵਧਾਈ ਲੋਕਾਂ ਦੀ ਸਿਰਦਰਦੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਮੋਦੀ ਸਰਕਾਰ ਦੇ ਕਾਰਜਕਾਲ ਵਿਚ 8 ਰੁਪਏ ਪ੍ਰਤੀਲੀਟਰ ਵਧੀਆਂ ਦੁੱਧ ਦੀਆਂ ਕੀਮਤਾਂ

After onion, milk price hike is new headache for people

ਨਵੀਂ ਦਿੱਲੀ: ਦੇਸ਼ ਵਿਚ ਪਿਆਜ਼ ਦੀਆਂ ਕੀਮਤਾਂ ਵਿਚ ਵਾਧੇ ਤੋਂ ਬਾਅਦ ਦੁੱਧ ਦੀਆਂ ਵਧੀਆਂ ਕੀਮਤਾਂ ਨੇ ਲੋਕਾਂ ਨੂੰ ਮਹਿੰਗਾਈ ਦਾ ਇਕ ਹੋਰ ਝਟਕਾ ਦਿੱਤਾ ਹੈ। ਸ਼ਨੀਵਾਰ ਨੂੰ ਅਮੂਲ ਅਤੇ ਮਦਰ ਡੇਅਰੀ ਨੇ ਅਪਣੇ ਦੁੱਧ ਦੇ ਵੱਖ-ਵੱਖ ਪੈਕਟਾਂ ਦੇ ਰੇਟ ਦੋ ਤੋਂ ਤਿੰਨ ਰੁਪਏ ਪ੍ਰਤੀ ਲੀਟਰ ਵਧਾ ਦਿੱਤੇ ਹਨ।

ਅਮੂਲ ਦੁੱਧ ਵੇਚਣ ਵਾਲੀ ਗੁਜਰਾਤ ਕੋਅਪਰੇਟਿਵ ਮਿਲਕ ਮਾਰਕਿਟਿੰਗ ਫੇਡਰੇਸ਼ਨ ਅਤੇ ਮਦਰ ਡੇਅਰੀ ਦੀ ਵਿਕਰੀ ਕਰਨ ਵਾਲੇ ਨੈਸ਼ਨਲ ਡੇਅਰੀ ਡੇਵੇਲਪਮੈਂਟ ਬੋਰਡ ਵੱਲੋਂ ਮੋਜੂਦਾ ਵਿੱਤੀ ਸਾਲ ਵਿਚ ਦੂਜੀ ਵਾਰ ਇਸ ਤਰ੍ਹਾਂ ਕੀਮਤਾਂ ਵਿਚ ਵਾਧਾ ਹੋਇਆ ਹੈ। ਮਹਿੰਗਾਈ ਵਿਚ ਪਿਆਜ਼ ਤੇ ਦੁੱਧ ਦੀਆਂ ਕੀਮਤਾਂ ਵਿਚ ਵਾਧੇ ਨੇ ਕੇਂਦਰ ਸਰਕਾਰ ਅਤੇ ਲੋਕਾਂ ਦੀ ਸਿਰਦਰਦੀ ਨੂੰ ਵੀ ਵਧਾ ਦਿੱਤਾ ਹੈ।

ਸਾਲ 2010 ਤੋਂ ਹੁਣ ਤੱਕ ਦਿੱਲੀ-ਐਨਸੀਆਰ ਵਿਚ ਫੁੱਲ ਕਰੀਮ ਦੁੱਧ ਦੀਆਂ ਕੀਮਤਾਂ ਵਿਚ 18 ਰੁਪਏ ਪ੍ਰਤੀ ਲੀਟਰ ਅਤੇ ਟੋਂਡ ਮਿਲਕ ਦੀ ਕੀਮਟ ਵਿਚ 14 ਰੁਪਏ ਪ੍ਰਤੀ ਲੀਟਰ ਦਾ ਵਾਧਾ ਹੋ ਚੁੱਕਾ ਹੈ। ਮੋਦੀ ਸਰਕਾਰ ਦੇ ਕਾਰਜਕਾਲ ਦੌਰਾਨ ਦੁੱਧ ਦੀਆਂ ਕੀਮਤਾਂ ਵਿਚ 8 ਰੁਪਏ ਪ੍ਰਤੀ ਲੀਟਰ ਦਾ ਵਾਧਾ ਹੋਇਆ ਹੈ।

ਸਾਲ 2010 ਫੁੱਲ ਕ੍ਰੀਮ ਦੁੱਧ ਦੀ ਕੀਮਤ 30 ਰੁਪਏ ਪ੍ਰਤੀ ਲੀਟਰ ਸੀ ਜੋ ਇਸ ਸਾਲ 15  ਦਸੰਬਰ ਨੂੰ ਵਧ ਕੇ 56 ਰੁਪਏ ਪ੍ਰਤੀ ਲੀਟਰ ‘ਤੇ ਪਹੁੰਚ ਗਿਆ ਹੈ। ਇਸ ਸਾਲ ਨਵੰਬਰ ਵਿਚ Consumer food inflation 10.1 ਫੀਸਦੀ ਪਹੁੰਚ ਗਈ ਹੈ। ਇਸੇ ਦੌਰਾਨ ਮਿਲਕ ਪਾਊਡਰ ਦੀਆਂ ਕੀਮਤਾਂ ਵਿਚ ਵੀ ਪਿਛਲੇ ਇਸ ਸਾਲ ਵਿਚ ਦੁੱਗਣਾ ਵਾਧਾ ਹੋਇਆ ਹੈ। ਇਹ ਹੁਣ 300 ਰੁਪਏ ਪ੍ਰਤੀਕਿਲੋਗ੍ਰਾਮ ਦੇ ਪੱਧਰ ‘ਤੇ ਪਹੁੰਚ ਗਿਆ ਹੈ।