ਕੈਂਪਸ ਵਿਚ ਦਿੱਲੀ ਪੁਲਿਸ ਦੀ ਐਂਟਰੀ ਖਿਲਾਫ ਕਰਾਂਗੇ FIR- VC ਜਾਮਿਆ ਯੂਨੀਵਰਸਿਟੀ

ਏਜੰਸੀ

ਖ਼ਬਰਾਂ, ਰਾਸ਼ਟਰੀ

ਯੂਨੀਵਰਸਿਟੀ ਦੀ ਵਾਇਸ ਚਾਂਸਲਰ ਨਜ਼ਮਾ ਅਖਤਰ ਨੇ ਕਿਹਾ ਹੈ ਕਿ ਉਹ ਯੂਨੀਵਰਸਿਟੀ ਕੈਂਪਸ ਵਿਚ ਦਿੱਲੀ ਪੁਲਿਸ ਦੀ ਐਂਟਰੀ ਖਿਲਾਫ ਐਫਆਈਆਰ ਦਰਜ ਕਰਨਗੇ।

Jamia VC says FIR will be filed against police

ਨਵੀਂ ਦਿੱਲੀ: ਜਾਮਿਆ ਯੂਨੀਵਰਸਿਟੀ ਦੀ ਵਾਇਸ ਚਾਂਸਲਰ ਨਜ਼ਮਾ ਅਖਤਰ ਨੇ ਕਿਹਾ ਹੈ ਕਿ ਉਹ ਯੂਨੀਵਰਸਿਟੀ ਕੈਂਪਸ ਵਿਚ ਦਿੱਲੀ ਪੁਲਿਸ ਦੀ ਐਂਟਰੀ ਖਿਲਾਫ ਐਫਆਈਆਰ ਦਰਜ ਕਰਨਗੇ। ਵੀਸੀ ਨੇ ਕਿਹਾ ਕਿ ਯੂਨੀਵਰਸਿਟੀ ਵਿਚ ਬਹੁਤ ਜ਼ਿਆਦਾ ਭੰਨਤੋੜ ਕੀਤੀ ਗਈ ਹੈ, ਇਸ ਦਾ ਮੁਆਵਜ਼ਾ ਕੋਣ ਦੇਵੇਗਾ। ਦੱਸ ਦਈਏ ਕਿ ਨਾਗਰਿਕਤਾ ਸੋਧ ਕਾਨੂੰਨ ਦੇ ਖਿਲਾਫ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਅਤੇ ਪੁਲਿਸ ਵਿਚਕਾਰ ਐਤਵਾਰ  ਨੂੰ ਹੋਈ ਹਿੰਸਕ ਝੜਪ ਵਿਚ ਕਈ ਵਿਦਿਆਰਥੀ ਜ਼ਖਮੀ ਹੋਏ ਸੀ।

ਦਿੱਲੀ ਪੁਲਿਸ ਨੇ ਸੋਮਵਾਰ ਨੂੰ ਹਿਰਾਸਤ ਵਿਚ ਲਏ ਗਏ ਵਿਦਿਆਰਥੀਆਂ ਨੂੰ ਬਰੀ ਕਰ ਦਿੱਤਾ ਹੈ। ਉੱਥੇ ਹੀ ਦਿੱਲੀ ਮੈਟਰੋ ਸਟੇਸ਼ਨਾਂ ਦੇ ਗੇਟ ਖੋਲ ਦਿੱਤੇ ਗਏ ਹਨ, ਜਿਨ੍ਹਾਂ ਨੂੰ ਕੱਲ ਸ਼ਾਮ ਬੰਦ ਕਰ ਦਿੱਤਾ ਗਿਆ ਸੀ। ਦਿੱਲੀ ਦੇ ਸਾਊਥ ਈਸਟ ਵਿਚ ਔਖਲਾ ਜਾਮਿਆ, ਨਿਊ ਫ੍ਰੈਂਡਸ ਕਲੋਨੀ, ਮਦਨਪੁਰ ਖਾਦਰ ਖੇਤਰ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਨੂੰ ਸੋਮਵਾਰ ਨੂੰ ਬੰਦ ਰੱਖਣ ਦਾ ਫੈਸਲਾ ਕੱਲ ਸ਼ਾਮ ਦਿੱਲੀ ਸਰਕਾਰ ਨੇ ਲਿਆ ਸੀ।

ਦੱਸ ਦਈਏ ਕਿ ਨਾਗਰਿਕਤਾ ਸੋਧ ਕਾਨੂੰਨ 'ਤੇ ਜਾਮੀਆ ਯੂਨੀਵਰਸਿਟੀ ਅਤੇ ਅਲੀਗੜ੍ਹ ਮੁਸਲਿਮ ਯੂਨੀਵਰਸਿਟੀ (ਏ.ਐੱਮ.ਯੂ.) 'ਚ ਵਿਦਿਆਰਥੀਆਂ ਦੇ ਹਿੰਸਕ ਪ੍ਰਦਰਸ਼ਨ 'ਤੇ ਸੁਪਰੀਮ ਕੋਰਟ ਨੇ ਸਖਤ ਟਿੱਪਣੀ ਕੀਤੀ ਹੈ। ਸੀਨੀਅਰ ਵਕੀਲ ਇੰਦਰਾ ਜੈਸਿੰਘ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ ਨੇ ਕਿਹਾ ਕਿ ਉਹ ਇਸ ਮਾਮਲੇ ਦੀ ਕੱਲ ਯਾਨੀ ਮੰਗਲਵਾਰ ਨੂੰ ਸੁਣਵਾਈ ਕਰੇਗੀ ਪਰ ਉਸ ਤੋਂ ਪਹਿਲਾਂ ਹਿੰਸਾ ਰੁਕਣੀ ਚਾਹੀਦੀ।