ਖੇਤੀ ਕਾਨੂੰਨਾਂ ਨੂੰ ਪੂਰੇ ਦੇਸ਼ ਦਾ ਸਮਰਥਨ, ਸਿਰਫ ਪੰਜਾਬ ਵਿਰ ਵਿਰੋਧ- ਖੇਤੀਬਾੜੀ ਮੰਤਰੀ

ਏਜੰਸੀ

ਖ਼ਬਰਾਂ, ਰਾਸ਼ਟਰੀ

ਗਵਾਲੀਅਰ ‘ਚ ਭਾਜਪਾ ਦਾ ਕਿਸਾਨ ਸੰਮੇਲਨ

Narendra Singh Tomar

ਗਵਾਲੀਅਰ: ਨਵੇਂ ਖੇਤੀ ਕਾਨੂੰਨਾਂ ਦੇ ਸਮਰਥਨ ਵਿਚ ਭਾਜਪਾ ਵੱਲੋਂ ਦੇਸ਼ ਭਰ ਵਿਚ ਕਿਸਾਨ ਸੰਮੇਲਨ ਆਯੋਜਿਤ ਕੀਤੇ ਜਾ ਰਹੇ ਹਨ। ਇਸ ਦੌਰਾਨ ਗਵਾਲੀਅਰ ਵਿਚ ਕਿਸਾਨ ਸੰਮੇਲਨ ਦੌਰਾਨ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਕਿਹਾ ਕਿ ਖੇਤੀ ਕਾਨੂੰਨਾਂ ਨੂੰ ਦੇਸ਼ ਭਰ ਵਿਚ ਸਮਰਥਨ ਮਿਲ ਰਿਹਾ ਹੈ ਸਿਰਫ ਪੰਜਾਬ ਵਿਚ ਹੀ ਇਸ ਦਾ ਵਿਰੋਧ ਹੋ ਰਿਹਾ ਹੈ।

ਖੇਤੀਬਾੜੀ ਮੰਤਰੀ ਨੇ ਕਿਹਾ ਕਿ ਨਵੇਂ ਖੇਤੀ ਸੁਧਾਰ ਬਿਲ ਕਿਸਾਨਾਂ ਦੀ ਹਰ ਸਮੱਸਿਆ ਹਾ ਹੱਲ ਹਨ। ਅਸੀਂ ਕਿਸਾਨ ਜਥੇਬੰਦੀਆਂ ਨਾਲ ਲਗਾਤਾਰ ਗੱਲ਼ ਕਰ ਰਹੇ ਹਾਂ। ਉਮੀਦ ਹੈ ਕਿ ਜਲਦ ਹੀ ਸਮੱਸਿਆ ਦਾ ਹੱਲ ਨਿਕਲ ਆਵੇਗਾ। ਉਹਨਾਂ ਕਿਹਾ ਕਿ ਜਿੱਥੋਂ ਤੱਕ ਕਿਸਾਨੀ ਅੰਦੋਲਨ ਦੀ ਗੱਲ ਹੈ ਤਾਂ ਸਰਕਾਰ ਲਗਾਤਾਰ ਕਿਸਾਨ ਜਥੇਬੰਦੀਆਂ ਦੇ ਸੰਪਰਕ ਵਿਚ ਹੈ ਤੇ ਗੱਲ਼ਬਾਤ ਕਰ ਰਹੀ ਹੈ।

ਉਹਨਾਂ ਨੇ ਉਮੀਦ ਜਤਾਈ ਕਿ ਜਲਦ ਹੀ ਸਮੱਸਿਆ ਦਾ ਕੋਈ ਨਾ ਕੋਈ ਹੱਲ ਨਿਕਲ ਆਏਗਾ। ਖੇਤੀਬਾੜੀ ਮੰਤਰੀ ਨੇ ਦੋਸ਼ ਲਗਾਇਆ ਕਿ ਵਿਰੋਧੀ ਧਿਰ ਕਿਸਾਨਾਂ ਨੂੰ ਗੁੰਮਰਾਹ ਕਰ ਰਹੇ ਹਨ। ਉਹਨਾਂ ਕਿਹਾ ‘ਮੈਂ ਦੇਸ਼ ਦੇ ਕਿਸਾਨਾਂ ਨੂੰ ਯਕੀਨ ਦਿਵਾਉਂਦਾ ਹਾਂ ਕਿ ਮੋਦੀ ਜੀ ਦੀ ਅਗਵਾਈ ਵਿਚ ਜੋ ਖੇਤੀ ਸੁਧਾਰ ਦੀ ਪ੍ਰਕਿਰਿਆ ਸ਼ੁਰੂ ਹੋਈ ਹੈ, ਉਹ ਕਿਸਾਨ ਦੇ ਜੀਵਨ ਵਿਚ ਕ੍ਰਾਂਤੀਕਾਰੀ ਬਦਲਾਅ ਲਿਆਵੇਗੀ।

ਦੇਸ਼ ਭਰ ਵਿਚ ਕਿਸਾਨ ਬਿਲ ਦਾ ਸਵਾਗਤ ਤੇ ਸਮਰਥਨ ਕਰ ਰਹੇ ਹਨ ਪਰ ਪੰਜਾਬ ਵਿਚ ਵਿਰੋਧ ਹੈ। ਉਹਨਾਂ ਕਿਹਾ ਕਿ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਨਾਲ ਵੀ ਗੱਲ਼ਬਾਤ ਜਾਰੀ ਹੈ। ਮੈਨੂੰ ਉਮੀਦ ਹੈ ਕਿ ਜਲਦ ਹੀ ਸਮੱਸਿਆ ਦਾ ਹੱਲ਼ ਨਿਕਲੇਗਾ। ਸਰਕਾਰ ਸੋਧ ਦੇ ਪ੍ਰਸਤਾਵ ‘ਤੇ ਵਿਚਾਰ ਕਰ ਰਹੀ ਹੈ, ਜਿਵੇਂ ਹੀ ਕੋਈ ਪ੍ਰਤੀਕਿਰਿਆ ਆਉਂਦੀ ਹੈ, ਅਸੀਂ ਦੁਬਾਰਾ ਗੱਲ਼ ਕਰਾਂਗੇ।