ਰਾਜਸਥਾਨ ਹਰਿਆਣਾ ਬਾਰਡਰ ਤੇ ਵੀ ਲੱਗਿਆ ਕਿਸਾਨਾਂ ਲਈ ਲੰਗਰ, ਵਕੀਲ ਭਾਈਚਾਰਾ ਵੀ ਸਮਰਥਨ ਦੇਣ ਪੁੱਜਿਆ
ਉਨ੍ਹਾਂ ਕਿਹਾ ਕਿ ਇਹ ਮੋਰਚਾ ਤਦ ਤੱਕ ਚੱਲੇਗਾ ਜਦੋਂ ਤੱਕ ਕੇਂਦਰ ਵੱਲੋਂ ਬਣਾਏ ਕਾਲੇ ਕਾਨੂੰਨ ਰੱਦ ਨਹੀਂ ਹੋ ਜਾਂਦੇ,
ਨਵੀਂ ਦਿੱਲੀ : (ਸ਼ੈਸ਼ਵ ਨਾਗਰਾ) ਰਾਜਸਥਾਨ ਹਰਿਆਣਾ ਬਾਰਡਰ ਤੇ ਵਕੀਲਾਂ ਨੇ ਕਿਸਾਨਾਂ ਦੇ ਹੱਕ ਵਿੱਚ ਹਾਅ ਦਾ ਨਾਅਰਾ ਮਾਰਦਿਆਂ ਕਿਹਾ ਕਿ ਕੇਂਦਰ ਵਿਚ ਬੈਠੀ ਮੋਦੀ ਸਰਕਾਰ ਕਿਸਾਨਾਂ ਖੁਦਕੁਸ਼ੀਆਂ ਵੱਲ ਧੱਕ ਰਹੀ ਹੈ। ਕਿਸਾਨਾਂ ਦੀ ਹਮਾਇਤ ਵਿੱਚ ਪਹੁੰਚੇ ਵਕੀਲਾਂ ਨੇ ਸਪੋਕਸਮੈਨ ਦੇ ਪੱਤਰਕਾਰ ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਵਲੋਂ ਲਿਆਂਦੇ ਗਏ ਬਿੱਲ ਕਿਸਾਨ ਵਿਰੋਧੀ ਹਨ। ਉਨ੍ਹਾਂ ਕਿਹਾ ਇਨ੍ਹਾਂ ਬਿੱਲਾਂ ਨਾਲ ਕਿਸਾਨੀ ਪੂਰੀ ਤਰ੍ਹਾਂ ਤਬਾਹ ਹੋ ਜਾਵੇਗੀ, ਮੋਦੀ ਸਰਕਾਰ ਕਿਸਾਨਾਂ ਦਾ ਖੂਨ ਪੀ ਰਹੀ ਹੈ।
ਵਕੀਲਾਂ ਨੇ ਕਿਹਾ ਕਿ ਕਿਸਾਨ ਸੰਘਰਸ਼ ਦੌਰਾਨ ਜਿੰਨੀ ਵੀ ਕਿਸਾਨਾਂ ਮਜ਼ਦੂਰਾਂ ਤੇ ਮੁਕੱਦਮੇ ਦਰਜ ਹੋਣਗੇ ਸਾਡੀ ਸੰਸਥਾ ਉਨ੍ਹਾਂ ਤੇ ਦਰਜ ਕੇਸ ਮੁਫ਼ਤ ਵਿੱਚ ਲੜੇਗੀ। ਉਨ੍ਹਾਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਨੇ ਤਿੰਨੇ ਕਾਲੇ ਕਾਨੂੰਨ ਪਾਸ ਕਰ ਕੇ ਕਿਸਾਨਾਂ ਦੀਆਂ ਜ਼ਮੀਨਾਂ ਨੂੰ ਅੰਬਾਨੀਆਂ ਅਡਾਨੀਆਂ ਜ਼ਮੀਨ ਦੇਣ ਦਾ ਰਾਹ ਪੱਧਰਾ ਕੀਤਾ ਜਾ ਦਿਹਾ ਹੈ।