ਅੰਦੋਲਨ ਨੂੰ ਤੋੜਨ ਦੇ ਹੱਥਕੰਡੇ ਅਪਣਾ ਰਹੀ ਹੈ ਸਰਕਾਰ - ਬੀਰ ਸਿੰਘ
, ਇਕਜੁੱਟਤਾ ਬਣਾ ਕੇ ਰੱਖਣੀ ਬਹੁਤ ਜ਼ਰੂਰੀ
Bir singh
ਨਵੀਂ ਦਿੱਲੀ, ਹਰਦੀਪ ਸਿੰਘ ਭੋਗਲ: ਦਿੱਲੀ ਬਾਰਡਰ ‘ਤੇ ਇਕਜੁੱਟਤਾ ਬਣਾਈ ਰੱਖਣ ਦੀ ਅਪੀਲ ਕਰਦਿਆਂ ਬੀਰ ਸਿੰਘ ਨੇ ਕਿਹਾ ਕਿ ਕਿਸਾਨੀ ਸੰਘਰਸ਼ ਨੂੰ ਤੋੜਨ ਲਈ ਕੇਂਦਰ ਸਰਕਾਰ ਤਰ੍ਹਾਂ ਤਰ੍ਹਾਂ ਦੇ ਹੱਥਕੰਡੇ ਵਰਤ ਰਹੀ ਹੈ ,ਇਨ੍ਹਾਂ ਤੋਂ ਬਚਣ ਦੇ ਲਈ ਸਾਨੂੰ ਇਕਜੁੱਟਤਾ ਬਣਾਈ ਰੱਖਣੀ ਅਤਿ ਜ਼ਰੂਰੀ ਹੈ। ਬੀਰ ਸਿੰਘ ਨੇ ਕਿਹਾ ਕਿ ਕਿਸਾਨੀ ਸੰਘਰਸ਼ ਦੌਰਾਨ ਬਹੁਤ ਸਾਰੀਆਂ ਸਮੱਸਿਆਵਾਂ ਆਪਸ ਵਿਚ ਹੋ ਸਕਦੀਆਂ ਹਨ, ਆਗੂਆਂ ਨੂੰ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਲੈਂਦੇ ਹੋਏ, ਆਪਸ ਵਿਚ ਬੈਠ ਕੇ ਇਨ੍ਹਾਂ ਸਮੱਸਿਆਵਾਂ ਦਾ ਹੱਲ ਲੱਭਣਾ ਚਾਹੀਦਾ ਹੈ।