West Bengal ਦੇ ਖੇਡ ਮੰਤਰੀ ਅਰੂਪ ਬਿਸਵਾਸ ਨੇ ਅਹੁਦੇ ਤੋਂ ਦਿੱਤਾ ਅਸਤੀਫ਼ਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਮੁੱਖ ਮੰਤਰੀ ਮਮਤਾ ਬੈਨਰਜੀ ਨੇ ਅਸਤੀਫ਼ਾ ਕੀਤਾ ਪ੍ਰਵਾਨ

West Bengal Sports Minister Arup Biswas resigns from his post

ਕੋਲਕਾਤਾ :  ਪੱਛਮੀ ਬੰਗਾਲ ਦੇ ਖੇਡ ਮੰਤਰੀ ਅਰੂਪ ਬਿਸਵਾਸ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ,ਜਿਸ ਨੂੰ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਪ੍ਰਵਾਨ ਕਰ ਲਿਆ। ਖੇਡ ਮੰਤਰੀ ਅਰੂਪ ਬਿਸਵਾਸ ਨੇ ਇਹ ਕਦਮ 13 ਦਸੰਬਰ ਨੂੰ ਲਿਓਨੇਲ ਮੈਸੀ ਦੇ ਪ੍ਰੋਗਰਾਮ ਦੌਰਾਨ ਹੋਏ ਹੰਗਾਮੇ ਤੋਂ ਬਾਅਦ ਚੁੱਕਿਆ ਗਿਆ ਹੈ। ਇਸ ਘਟਨਾ ਨੇ ਦੇਸ਼ ਅਤੇ ਦੁਨੀਆ ਵਿੱਚ ਕੋਲਕਾਤਾ ਦੀ ਬਦਨਾਮੀ ਕਰਵਾਈ ਹੈ।

ਅਰੂਪ ਬਿਸਵਾਸ ਨੇ ਹੱਥ ਨਾਲ ਲਿਖਿਆ ਪੱਤਰ ਲਿਖ ਕੇ ਅਹੁਦੇ ਤੋਂ ਮੁਕਤ ਕਰਨ ਦੀ ਬੇਨਤੀ ਕੀਤੀ ਹੈ। ਇਹ ਪੱਤਰ ਸੋਸ਼ਲ ਮੀਡੀਆ ਉੱਤੇ ਸਾਹਮਣੇ ਆਇਆ ਹੈ। ਜਦਿਕ ਅਰੂਪ ਬਿਸਵਾਸ ਜਾਂ ਤ੍ਰਿਣਮੂਲ ਕਾਂਗਰਸ ਦੇ ਵੱਡੇ ਆਗੂਆਂ ਵੱਲੋਂ ਇਸ ਉੱਤੇ ਕੋਈ ਪ੍ਰਤੀਕਿਰਿਆ ਨਹੀਂ ਦਿੱਤੀ ਗਈ।
ਜ਼ਿਕਰਯੋਗ ਹੈ ਕਿ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਖੇਡ ਮੰਤਰੀ ਨੂੰ ਕਿਹਾ ਸੀ ਕਿ ਉਹ ਮੈਸੀ ਦੇ ਪ੍ਰੋਗਰਾਮ ਵਿੱਚ ਹੋਏ ਹੰਗਾਮੇ ਦੀ ਜ਼ਿੰਮੇਵਾਰੀ ਲੈਣ ਜਾਂ ਅਸਤੀਫ਼ਾ ਦੇਣ। ਇਸ ਤੋਂ ਬਾਅਦ ਖੇਡ ਮੰਤਰੀ ਅਰੂਪ ਬਿਸਵਾਸ ਨੇ ਇਹ ਕਦਮ ਚੁੱਕਿਆ ਹੈ।