ਗ੍ਰਹਿ ਮੰਤਰਾਲੇ ਤੋਂ ਬਾਅਦ ਰਾਸ਼ਟਰਪਤੀ ਨੇ ਰੱਦ ਕੀਤੀ ਨਿਰਭਯਾ ਦੇ ਦੋਸ਼ੀ ਦੀ ਦਯਾ ਪਟੀਸ਼ਨ

ਏਜੰਸੀ

ਖ਼ਬਰਾਂ, ਰਾਸ਼ਟਰੀ

ਨਿਰਭਯਾ ਮਾਮਲੇ ਦੇ ਦੋਸ਼ੀਆਂ ਵਿਚੋਂ ਇਕ ਦੋਸ਼ੀ ਦੀ ਦਯਾ ਪਟੀਸ਼ਨ ਨੂੰ ਕੇਂਦਰੀ ਗ੍ਰਹਿ ਮੰਤਰਾਲੇ ਨੇ ਰਾਸ਼ਟਰਪਤੀ ਕੋਲ ਭੇਜ ਦਿੱਤਾ ਹੈ।

Photo

ਨਵੀਂ ਦਿੱਲੀ: ਨਿਰਭਯਾ ਮਾਮਲੇ ਦੇ ਦੋਸ਼ੀਆਂ ਵਿਚੋਂ ਇਕ ਦੋਸ਼ੀ ਦੀ ਦਯਾ ਪਟੀਸ਼ਨ ਨੂੰ ਕੇਂਦਰੀ ਗ੍ਰਹਿ ਮੰਤਰਾਲੇ ਨੇ ਰਾਸ਼ਟਰਪਤੀ ਕੋਲ ਭੇਜ ਦਿੱਤਾ ਸੀ ਇਕ ਅਧਿਕਾਰੀ ਮੁਤਾਬਕ ਰਾਸ਼ਟਰਪਤੀ ਕੋਲ ਸਿਫਾਰਿਸ਼ ਕੀਤੀ ਗਈ ਹੈ ਕਿ ਉਹ ਇਸ ਦਯਾ ਪਟੀਸ਼ਨ ਨੂੰ ਅਸਵਿਕਾਰ ਕਰ ਦੇਣ। ਜਿਸ ਤੋਂ ਬਾਅਦ ਰਾਸ਼ਟਰਪਤੀ ਨੇ ਮੁਕੇਸ਼ ਦੀ ਦਯਾ ਪਟੀਸ਼ਨ ਨੂੰ ਰੱਦ ਕਰ ਦਿੱਤਾ ਹੈ। 

ਉੱਥੇ ਹੀ ਨਿਰਭਯਾ ਦੀ ਮਾਂ ਨੇ ਦਿੱਲੀ ਦੇ ਡਿਪਟੀ ਸੀਐਮ ਮਨੀਸ਼ ਸਿਸੋਦੀਆਂ ‘ਤੇ ਇਸ ਮਾਮਲੇ ‘ਤੇ ਇਸ ਮਾਮਲੇ ਨੂੰ ਲੈ ਕੇ ਸਿਆਸਤ ਕਰਨ ਦਾ ਇਲਜ਼ਾਮ ਲਗਾਇਆ ਹੈ। ਨਿਰਭਯਾ ਦੀ ਮਾਂ ਨੇ ਕਿਹਾ ਕਿ ਅਸੀਂ ਇੱਥੇ ਪਲ-ਪਲ ਮਰ ਰਹੇ ਹਾਂ ਅਤੇ ਇਸ ਮਾਮਲੇ ‘ਤੇ ਸਿਆਸਤ ਹੋ ਰਹੀ ਹੈ। ਦੱਸ ਦਈਏ ਕਿ ਇਸ ਤੋਂ ਪਹਿਲਾਂ ਵੀਰਵਾਰ ਨੂੰ ਦਿੱਲੀ ਦੀ ਪਟਿਆਲਾ ਹਾਊਸ ਕੋਰਟ ਨੇ ਤਿਹਾੜ ਜੇਲ੍ਹ ਅਧਿਕਾਰੀਆਂ ਨੂੰ ਸ਼ੁੱਕਰਵਾਰ ਇਸ ਮਾਮਲੇ ਵਿਚ ਸਹੀ ਸਥਿਤੀ ਰਿਪੋਰਟ ਦਰਜ ਕਰਨ ਦਾ ਨਿਰਦੇਸ਼ ਦਿੱਤਾ ਹੈ।

ਉੱਥੇ ਹੀ ਕੋਰਟ ਵਿਚ ਦੋਸ਼ੀ ਮੁਕੇਸ਼ ਵੱਲੋਂ ਪੇਸ਼ ਵਕੀਲ ਨੇ ਅਦਾਲਤ ਨੂੰ ਕਿਹਾ ਕਿ ਅਗਲੀਆਂ ਘਟਨਾਵਾਂ ਲਈ ਮੌਤ ਦੇ ਵਾਰੰਟ ਨੂੰ ਰੱਦ ਕਰ ਦਿੱਤਾ ਜਾਵੇ। ਦੱਸ ਦਈਏ ਕਿ ਚਾਰੇ ਦੋਸ਼ੀਆਂ ਨੂੰ ਫਾਂਸੀ ਦੇਣ ਲਈ 22 ਜਨਵਰੀ ਤੈਅ ਕੀਤੀ ਗਈ ਪਰ ਉਸ ਤੋਂ ਪਹਿਲਾਂ ਹੀ ਦੋਸ਼ੀ ਮੁਕੇਸ਼ ਨੇ ਡੈੱਥ ਵਾਰੰਟ ਖਿਲਾਫ ਦਿੱਲੀ ਹਾਈਕੋਰਟ ਵਿਚ ਪਟੀਸ਼ਨ ਦਰਜ ਕਰ ਦਿੱਤੀ ਹੈ।

ਰਾਸ਼ਟਰਪਤੀ ਵੱਲੋਂ ਦਯਾ ਪਟੀਸ਼ਨ ਰੱਦ ਕਰਨ ਤੋਂ ਬਾਅਦ ਵੀ ਨਿਰਭਯਾ ਦੇ ਦੋਸ਼ੀਆਂ ਨੂੰ 22 ਜਨਵਰੀ ਨੂੰ ਫਾਂਸੀ ‘ਤੇ ਲਟਕਾਇਆ ਜਾਣਾ ਮੁਸ਼ਕਲ ਲੱਗ ਰਿਹਾ ਹੈ। ਸੁਪਰੀਮ ਕੋਰਟ ਦੀ ਗਾਈਡਲਾਈਨ ਅਨੁਸਾਰ ਦੋਸ਼ੀਆਂ ਨੂੰ ਦਯਾ ਪਟੀਸ਼ਨ ਖਾਰਜ ਹੋਣ ਤੋਂ ਬਾਅਦ 15 ਦਿਨ ਤੱਕ ਫਾਂਸੀ ‘ਤੇ ਨਹੀਂ ਲਟਕਾਇਆ ਜਾ ਸਕਦਾ ਹੈ।