ਰਾਜਸਥਾਨ 'ਚ ਵਾਪਰਿਆ ਵੱਡਾ ਹਾਦਸਾ, ਬੱਸ 'ਚ ਅੱਗ ਲੱਗਣ ਨਾਲ ਛੇ ਲੋਕਾਂ ਦੀ ਮੌਤ,17 ਜ਼ਖ਼ਮੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਮੰਡੋਲੀ ਤੋਂ ਬਿਆਵਰ ਜਾ ਰਹੀ ਇਹ ਬੱਸ ਰਾਹ ਭਟਕ ਗਈ ਸੀ, ਇਸ ਦੌਰਾਨ ਇਹ ਹਾਦਸਾ ਹੋਇਆ।

accident

ਰਾਜਸਥਾਨ: ਦੇਸ਼ ਭਰ ਵਿਚ ਕੜਾਕੇ ਦੀ ਠੰਡ ਪੈਣ ਨਾਲ ਬਹੁਤ ਸਾਰੇ ਸੜਕ ਹਾਦਸੇ ਵੱਧ ਰਹੇ ਹਨ। ਅੱਜ ਤਾਜਾ ਮਾਮਲਾ ਰਾਜਸਥਾਨ ਤੋਂ ਸਾਹਮਣੇ ਆਇਆ ਹੈ ਜਿੱਥੇ ਜ਼ਿਲ੍ਹੇ ਦੇ ਮਹੇਸ਼ਪੁਰ 'ਚ ਬੀਤੀ ਰਾਤ ਇਕ ਬੱਸ ਬਿਜਲੀ ਦੇ ਤਾਰ ਦੀ ਲਪੇਟ 'ਚ ਆ ਗਈ। ਇਸ ਹਾਦਸੇ 'ਚ 6 ਯਾਤਰੀਆਂ ਦੀ ਮੌਤ ਹੋ ਗਈ ਜਦਕਿ 17 ਲੋਕ ਬੁਰੀ ਤਰ੍ਹਾਂ ਝੁਲਸ ਗਏ। ਦੱਸਿਆ ਜਾ ਰਿਹਾ ਕਿ ਮੰਡੋਲੀ ਤੋਂ ਬਿਆਵਰ ਜਾ ਰਹੀ ਇਹ ਬੱਸ ਰਾਹ ਭਟਕ ਗਈ ਸੀ, ਇਸ ਦੌਰਾਨ ਇਹ ਹਾਦਸਾ ਹੋਇਆ।

ਵਧੀਕ ਜ਼ਿਲ੍ਹਾ ਕਲੈਕਟਰ ਛਗਨਲਾਲ ਗੋਇਲ ਨੇ ਕਿਹਾ ਕਿ ਇਹ ਘਟਨਾ ਸ਼ਨੀਵਾਰ ਰਾਤ ਸਾਢੇ 10 ਵਜੇ ਹੋਈ। ਬੱਸ ਦੇ ਡ੍ਰਾਇਵਰ ਤੇ ਕੰਡਕਟਰ ਦੀ ਮੌਕੇ 'ਤੇ ਹੀ ਮੌਤ ਹੋ ਗਈ ਜਦਕਿ ਚਾਰ ਲੋਕਾਂ ਨੇ ਹਸਪਤਾਲ 'ਚ ਇਲਾਜ ਦੌਰਾਨ ਦਮ ਤੋੜ ਦਿੱਤਾ।