Pandit Birju Maharaj
ਨਵੀਂ ਦਿੱਲੀ: ਕੱਥਕ ਰਾਹੀਂ ਦੇਸ਼ 'ਚ ਆਪਣੀ ਪਛਾਣ ਬਣਾਉਣ ਵਾਲੇ ਮਸ਼ਹੂਰ ਕੱਥਕ ਡਾਂਸਰ ਪੰਡਿਤ ਬਿਰਜੂ ਮਹਾਰਾਜ ਨੇ ਦੁਨੀਆ ਨੂੰ ਹਮੇਸ਼ਾ ਲਈ ਅਲਵਿਦਾ ਕਹਿ ਦਿੱਤਾ ਹੈ। ਦਿਲ ਦਾ ਦੌਰਾ ਪੈਣ ਕਾਰਨ ਪਦਮ ਵਿਭੂਸ਼ਣ (Padma Vibhushan) ਨਾਲ ਸਨਮਾਨਿਤ 83 ਸਾਲਾ ਬਿਰਜੂ ਮਹਾਰਾਜ ਨੇ ਐਤਵਾਰ ਰਾਤ ਨੂੰ ਆਖਰੀ ਸਾਹ ਲਿਆ।
ਇਸ ਦੀ ਜਾਣਕਾਰੀ ਉਨ੍ਹਾਂ ਦੇ ਪੋਤੇ ਸਵਰਾਂਸ਼ ਮਿਸ਼ਰਾ ਨੇ ਸੋਸ਼ਲ ਮੀਡੀਆ ਪੋਸਟ ਰਾਹੀਂ ਦਿੱਤੀ। ਬਿਰਜੂ ਮਹਾਰਾਜ ਦਾ ਅੰਤਿਮ ਸਸਕਾਰ ਦਿੱਲੀ ਦੇ ਲੋਧੀ ਰੋਡ ਸ਼ਮਸ਼ਾਨਘਾਟ 'ਚ ਕੀਤਾ ਜਾਵੇਗਾ।
ਕਈ ਨੇਤਾਵਾਂ ਨੇ ਉਨ੍ਹਾਂ ਦੇ ਦੇਹਾਂਤ 'ਤੇ ਦੁੱਖ ਜਤਾਇਆ ਹੈ। ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਟਵੀਟ ਕੀਤਾ ਅਤੇ ਲਿਖਿਆ- ਕਥਕ ਉਦੈ ਸ਼੍ਰੀ ਬਿਰਜੂ ਮਹਾਰਾਜ ਦੇ ਦੇਹਾਂਤ ਦੀ ਦੁਖਦ ਖਬਰ ਮਿਲੀ।
ਉਨ੍ਹਾਂ ਦੇ ਪਰਿਵਾਰ, ਦੋਸਤਾਂ ਅਤੇ ਪ੍ਰਸ਼ੰਸਕਾਂ ਪ੍ਰਤੀ ਮੇਰੀ ਸੰਵੇਦਨਾ। ਭਾਰਤੀ ਸ਼ਾਸਤਰੀ ਨ੍ਰਿਤ ਦੇ ਖੇਤਰ ਵਿੱਚ ਉਹਨਾਂ ਦਾ ਯੋਗਦਾਨ ਬੇਮਿਸਾਲ ਹੈ। ਉਸ ਨੂੰ ਇਸ ਲਈ ਯਾਦ ਕੀਤਾ ਜਾਵੇਗਾ।