ਸ਼ਤਰੰਜ ਚੈਂਪੀਅਨ ਮਲਿਕਾ ਹਾਂਡਾ ਨੂੰ ਭਾਰਤ ਸਰਕਾਰ ਵੱਲੋਂ ਮਿਲਿਆ ਨੈਸ਼ਨਲ ਯੂਥ ਐਵਾਰਡ 

ਏਜੰਸੀ

ਖ਼ਬਰਾਂ, ਰਾਸ਼ਟਰੀ

ਭਾਰਤ ਦੇ ਮੰਤਰਾਲੇ ਵੱਲੋਂ ਨੌਜਵਾਨਾਂ ਨੂੰ ਦਿੱਤਾ ਜਾਣ ਵਾਲਾ ਇਹ ਭਾਰਤ ਦਾ ਸਰਵਉੱਚ ਨੈਸ਼ਨਲ ਯੂਥ ਐਵਾਰਡ ਹੈ। 

Chess champion Malika Handa received the National Youth Award from the Government of India

ਨਵੀਂ ਦਿੱਲੀ- ਮਲਿਕਾ ਹਾਂਡਾ ਨੂੰ ਬੀਤੇ ਦਿਨ ਭਾਰਤ ਸਰਕਾਰ ਵੱਲੋਂ ਨੈਸ਼ਨਲ ਯੂਥ ਐਵਾਰਡ 2023 ਨਾਲ ਸਨਮਾਨਤ ਕੀਤਾ ਗਿਆ ਹੈ। ਇਸ ਸਬੰਧੀ ਮਲਿਕਾ ਨੇ ਆਪਣੇ ਟਵਿੱਟਰ ਹੈਂਡਲ 'ਤੇ ਜਾਣਕਾਰੀ ਦਿੱਤੀ ਹੈ। ਰਾਸ਼ਟਰੀ ਅਤੇ ਅੰਤਰਰਾਸ਼ਟਰੀ ਚੈਂਪੀਅਨਸ਼ਿਪਾਂ ਵਿਚ ਕਈ ਤਮਗੇ ਜਿੱਤਣ ਵਾਲੀ ਬੋਲਣ ਅਤੇ ਸੁਣਨ ਤੋਂ ਅਸਮਰੱਥ ਸ਼ਤਰੰਜ ਚੈਂਪੀਅਨ ਮਲਿਕਾ ਹਾਂਡਾ ਭਾਰਤ ਦੀ ਇਕਲੌਤੀ ਖਿਡਾਰਣ ਰਹੀ ਹੈ, ਜਿਨ੍ਹਾਂ ਨੇ ਅੰਤਰਰਾਸ਼ਟਰੀ ਡੈੱਫ ਸ਼ਤਰੰਜ ਚੈਂਪੀਅਨਸ਼ਿਪ 'ਚ ਸੋਨ ਤਮਗਾ ਵੀ ਜਿੱਤਿਆ ਹੈ। ਹੁਣ ਮਲਿਕਾ ਹਾਂਡਾ ਨੂੰ ਬੀਤੇ ਦਿਨ ਭਾਰਤ ਸਰਕਾਰ ਵੱਲੋਂ ਨੈਸ਼ਨਲ ਯੂਥ ਐਵਾਰਡ 2023 ਨਾਲ ਸਨਮਾਨਤ ਕੀਤਾ ਗਿਆ ਹੈ। ਇਸ ਸਬੰਧੀ ਮਲਿਕਾ ਨੇ ਆਪਣੇ ਟਵਿੱਟਰ ਹੈਂਡਲ 'ਤੇ ਜਾਣਕਾਰੀ ਦਿੱਤੀ ਹੈ।   

ਮਲਿਕਾ ਉਨ੍ਹਾਂ 19 ਨੌਜਵਾਨਾਂ ਵਿਚੋਂ ਇੱਕ ਹੈ, ਜਿਨ੍ਹਾਂ ਨੂੰ ਦੇਸ਼ ਭਰ ਵਿਚੋਂ ਇਸ ਪੁਰਸਕਾਰ ਲਈ ਚੁਣਿਆ ਗਿਆ ਹੈ। ਇਹ ਐਵਾਰਡ ਇਨ੍ਹਾਂ ਨੌਜਵਾਨਾਂ ਨੂੰ ਉਨ੍ਹਾਂ ਦੀਆਂ ਸਮਾਜ ਪ੍ਰਤੀ ਬੇਮਿਸਾਲ ਸੇਵਾਵਾਂ ਅਤੇ ਆਪੋ-ਆਪਣੇ ਖੇਤਰਾਂ ਵਿਚ ਉੱਚੀਆਂ ਉਚਾਈਆਂ ਹਾਸਲ ਕਰਨ ਲਈ ਦਿੱਤਾ ਜਾਂਦਾ ਹੈ। ਭਾਰਤ ਦੇ ਮੰਤਰਾਲੇ ਵੱਲੋਂ ਨੌਜਵਾਨਾਂ ਨੂੰ ਦਿੱਤਾ ਜਾਣ ਵਾਲਾ ਇਹ ਭਾਰਤ ਦਾ ਸਰਵਉੱਚ ਨੈਸ਼ਨਲ ਯੂਥ ਐਵਾਰਡ ਹੈ।