ਜੰਮੂ-ਕਸ਼ਮੀਰ ਵਿਚ ਲਸ਼ਕਰ ਦੇ ਦੋ ਅੱਤਵਾਦੀ ਢੇਰ, ਫੌਜ ਅਤੇ ਪੁਲਿਸ ਨੇ ਕੀਤੀ ਸਾਂਝੀ ਕਾਰਵਾਈ

ਏਜੰਸੀ

ਖ਼ਬਰਾਂ, ਰਾਸ਼ਟਰੀ

ਕਸ਼ਮੀਰ ਦੇ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਵਿਜੇ ਕੁਮਾਰ ਨੇ ਕਿਹਾ ਕਿ ਮਾਰੇ ਗਏ ਅੱਤਵਾਦੀ ਪਾਬੰਦੀਸ਼ੁਦਾ ਲਸ਼ਕਰ-ਏ-ਤੋਇਬਾ ਨਾਲ ਸਬੰਧਤ ਸਨ।

Jammu-Kashmir: Encounter in Budgam, two terrorists killed

 

ਸ੍ਰੀਨਗਰ: ਜੰਮੂ-ਕਸ਼ਮੀਰ ਦੇ ਬਡਗਾਮ ਜ਼ਿਲ੍ਹੇ ਵਿਚ ਅਦਾਲਤੀ ਕੰਪਲੈਕਸ ਨੇੜੇ ਸੁਰੱਖਿਆ ਬਲਾਂ ਨਾਲ ਮੁਕਾਬਲੇ ਵਿਚ ਲਸ਼ਕਰ-ਏ-ਤੋਇਬਾ ਦੇ ਦੋ ਅੱਤਵਾਦੀ ਮਾਰੇ ਗਏ। ਪੁਲਿਸ ਨੇ ਇਹ ਜਾਣਕਾਰੀ ਦਿੱਤੀ ਹੈ। ਪੁਲਿਸ ਦੇ ਬੁਲਾਰੇ ਨੇ ਕਿਹਾ, ''ਬਡਗਾਮ 'ਚੋਂ ਲੰਘਣ ਵਾਲੇ ਅੱਤਵਾਦੀਆਂ ਬਾਰੇ ਮਿਲੀ ਸੂਚਨਾ 'ਤੇ ਕਾਰਵਾਈ ਕਰਦੇ ਹੋਏ ਫੌਜ ਅਤੇ ਪੁਲਿਸ ਦੀ ਇਕ ਸਾਂਝੀ ਟੀਮ ਨੇ ਕੋਰਟ ਕੰਪਲੈਕਸ ਦੇ ਨੇੜੇ ਇਕ ਸ਼ੱਕੀ ਵਾਹਨ ਨੂੰ ਰੋਕਣ ਦੀ ਕੋਸ਼ਿਸ਼ ਕੀਤੀ। ਅੱਤਵਾਦੀਆਂ ਨੇ ਗੋਲੀਬਾਰੀ ਕੀਤੀ, ਜਿਸ ਤੋਂ ਬਾਅਦ ਜਵਾਬੀ ਕਾਰਵਾਈ ਵਿਚ ਦੋ ਅੱਤਵਾਦੀਆਂ ਨੂੰ ਮਾਰ ਦਿੱਤਾ ਗਿਆ।”

ਇਹ ਵੀ ਪੜ੍ਹੋ: ਐਸ਼ਵਰਿਆ ਰਾਏ ਨੂੰ 22,000 ਰੁਪਏ ਦਾ ਟੈਕਸ ਰਿਕਵਰੀ ਨੋਟਿਸ, ਮਾਰਚ ਤੱਕ ਭਰਨ ਦੇ ਨਿਰਦੇਸ਼ 

ਕਸ਼ਮੀਰ ਦੇ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਵਿਜੇ ਕੁਮਾਰ ਨੇ ਕਿਹਾ ਕਿ ਮਾਰੇ ਗਏ ਅੱਤਵਾਦੀ ਪਾਬੰਦੀਸ਼ੁਦਾ ਲਸ਼ਕਰ-ਏ-ਤੋਇਬਾ ਨਾਲ ਸਬੰਧਤ ਸਨ। ਇਹਨਾਂ ਦੀ ਪਛਾਣ ਪੁਲਵਾਮਾ ਜ਼ਿਲ੍ਹੇ ਦੇ ਅਰਬਾਜ਼ ਮੀਰ ਅਤੇ ਸ਼ਾਹਿਦ ਸ਼ੇਖ ਵਜੋਂ ਹੋਈ ਹੈ।

ਇਹ ਵੀ ਪੜ੍ਹੋ: ਪਰਮਜੀਤ ਕਤਲ ਕਾਂਡ 'ਚ ਹੋਇਆ ਖੁਲਾਸਾ: ਗੋਲੀਆਂ ਚਲਾਉਣ ਵਾਲੇ ਸ਼ੂਟਰ ਸਨ ਨਸ਼ੇੜੀ

ਕੁਮਾਰ ਨੇ ਕਿਹਾ ਕਿ ਦੋਵੇਂ ਅੱਤਵਾਦੀ ਪਿਛਲੇ ਹਫਤੇ ਨੇੜਲੇ ਮਾਗਮ ਇਲਾਕੇ 'ਚ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਦੌਰਾਨ ਫਰਾਰ ਹੋ ਗਏ ਸਨ। ਮਾਰੇ ਗਏ ਅੱਤਵਾਦੀਆਂ ਕੋਲੋਂ ਇਕ ਏਕੇ ਰਾਈਫਲ ਅਤੇ ਇਕ ਪਿਸਤੌਲ ਬਰਾਮਦ ਹੋਇਆ ਹੈ।