ਪਾਕਿ ਵਿਦੇਸ਼ ਮੰਤਰਾਲੇ ਦੀ ਵੈੱਬਸਾਈਟ ਹੈਕ, ਭਾਰਤੀ ਹੈਕਰਸ ‘ਤੇ ਪ੍ਰਗਟਾਇਆ ਸ਼ੱਕ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਪਾਕਿਸਤਾਨ ਦੇ ਵਿਦੇਸ਼ ਮੰਤਰਾਲੇ ਨੇ ਭਾਰਤੀ ਹੈਕਰਸ ਉਤੇ ਅਪਣੀ ਵੈੱਬਸਾਈਟ ਹੈਕ ਕਰਨ ਦਾ ਦੋਸ਼ ਲਗਾਇਆ ਹੈ। ਪਾਕਿਸਤਾਨੀ ਵਿਦੇਸ਼ ਮੰਤਰਾਲੇ...

Pakistan foreign ministry website hacked alleged Indian heckers

ਨਵੀਂ ਦਿੱਲੀ : ਪਾਕਿਸਤਾਨ ਦੇ ਵਿਦੇਸ਼ ਮੰਤਰਾਲੇ ਨੇ ਭਾਰਤੀ ਹੈਕਰਸ ਉਤੇ ਅਪਣੀ ਵੈੱਬਸਾਈਟ ਹੈਕ ਕਰਨ ਦਾ ਦੋਸ਼ ਲਗਾਇਆ ਹੈ। ਪਾਕਿਸਤਾਨੀ ਵਿਦੇਸ਼ ਮੰਤਰਾਲੇ ਦੀ ਵੈੱਬਸਾਈਟ ਸ਼ਨਿਚਰਵਾਰ ਨੂੰ ਕਥਿਤ ਤੌਰ ‘ਤੇ ਹੈਕ ਹੋ ਗਈ ਸੀ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਮੁਹੰਮਦ ਫੈਸਲ ਨੇ ਕਿਹਾ ਕਿ ਹਾਲਾਂਕਿ ਪਾਕਿਸਤਾਨ ਵਿਚ ਵੈੱਬਸਾਈਟ ਠੀਕ ਕੰਮ ਕਰ ਰਹੀ ਹੈ ਪਰ ਉਨ੍ਹਾਂ ਨੂੰ ਕਈ ਦੇਸ਼ਾਂ ਤੋਂ ਸ਼ਿਕਾਇਤ ਮਿਲੀ ਹੈ ਕਿ ਮੰਤਰਾਲੇ ਦੀ ਵੈੱਬਸਾਈਟ ਕੰਮ ਨਹੀਂ ਕਰ ਰਹੀ।

ਪਾਕਿਸਤਾਨ ਵਿਦੇਸ਼ ਮੰਤਰਾਲੇ ਦੇ ਬੁਲਾਰੇ ਮੁਹੰਮਦ ਫੈਸਲ ਨੇ ਕਿਹਾ ਕਿ ਹੋਲੈਂਡ, ਆਸਟਰੇਲੀਆ, ਬ੍ਰਿਟੇਨ ਅਤੇ ਸਾਊਦੀ ਅਰਬ ਵਰਗੇ ਦੇਸ਼ਾਂ ਤੋਂ ਸ਼ਿਕਾਇਤ ਮਿਲੀ ਹੈ ਕਿ ਉਹ ਵਿਦੇਸ਼ ਮੰਤਰਾਲੇ ਦੀ ਵੈੱਬਸਾਈਟ ਤੱਕ ਪਹੁੰਚ ਨਹੀਂ ਕਰ ਪਾ ਰਹੇ। ਫੈਸਲ ਨੇ ਭਾਰਤੀ ਹੈਕਰਸ ਉਤੇ ਸ਼ੱਕ ਜ਼ਾਹਰ ਕਰਦੇ ਹੋਏ ਕਿਹਾ ਕਿ ਇਸ ਦੇ ਪਿੱਛੇ ਕਸ਼ਮੀਰ ਅਤੇ ਸਾਊਦੀ ਉਤੇ ਸਹੀ ਸੂਚਨਾਵਾਂ ਰੋਕਣ ਦੀ ਕੋਸ਼ਿਸ਼ ਸੀ। ਕਿਉਂਕਿ ਮੰਤਰਾਲੇ ਦੀ ਵੈੱਬਸਾਈਟ ਸਾਊਦੀ ਪ੍ਰਿੰਸ ਮੁਹੰਮਦ ਬਿਨ ਸਲਮਾਨ ਦੇ ਪਾਕਿਸਤਾਨ ਦੌਰੇ ਅਤੇ ਕਸ਼ਮੀਰ  ਨੂੰ ਲੈ ਕੇ ਸੂਚਨਾ ਅਤੇ ਖਬਰਾਂ ਦਾ ਮੁੱਖ ਸਰੋਤ ਹੈ।

ਫੈਸਲ ਨੇ ਦਾਅਵਾ ਕੀਤਾ ਕਿ ਉਸ ਨੂੰ ਸੰਭਾਵਿਕ ਹੈਕਿੰਗ ਦਾ ਸ਼ੱਕ ਸੀ ਕਿਉਂਕਿ ਇਸ ਤੋਂ ਪਹਿਲਾਂ ਉਸ ਦੇ ਟਵਿੱਟਰ ਅਕਾਉਂਟ ਦੇ ਜ਼ਰੀਏ ਉਸ ਦੇ ਫ਼ੋਨ ਨਾਲ ਛੇੜ-ਛਾੜ ਕਰਨ ਦੀ ਕੋਸ਼ਿਸ਼ ਕੀਤੀ ਗਈ। ਦੱਸ ਦਈਏ ਕਿ ਸਾਊਦੀ ਪ੍ਰਿੰਸ ਮੁਹੰਮਦ ਬਿਨ ਸਲਮਾਨ ਐਤਵਾਰ ਨੂੰ ਪਾਕਿਸਤਾਨ ਪਹੁੰਚ ਰਿਹਾ ਹੈ। ਇਹ ਦੌਰਾ ਸ਼ਨਿਚਰਵਾਰ ਨੂੰ ਹੀ ਹੋਣਾ ਸੀ ਪਰ ਇਸ ਨੂੰ ਦਿਨ ਲਈ ਟਾਲ ਦਿਤਾ ਗਿਆ। ਪਾਕਿਸਤਾਨ ਵਿਦੇਸ਼ ਮੰਤਰਾਲੇ ਦੀ ਵੈੱਬਸਾਈਟ ਦੀ ਹੈਕਿੰਗ ਦੀ ਘਟਨਾ ਤੱਦ ਹੋਈ ਹੈ ਜਦੋਂ ਜੰਮੂ-ਕਸ਼ਮੀਰ ਦੇ ਪੁਲਵਾਮਾ ਵਿਚ ਹੋਏ ਅਤਿਵਾਦੀ ਹਮਲੇ ਦੀ ਵਜ੍ਹਾ ਨਾਲ ਭਾਰਤ-ਪਾਕਿ ਦੇ ਵਿਚ ਤਣਾਅ ਵੱਧ ਗਿਆ ਹੈ।

ਪੁਲਵਾਮਾ ਹਮਲੇ ਨੂੰ ਲੈ ਕੇ ਜਿੱਥੇ ਭਾਰਤ ਵਿਚ ਗੁੱਸੇ ਦਾ ਮਾਹੌਲ ਹੈ ਤਾਂ ਉਥੇ ਹੀ ਪਾਕਿਸਤਾਨੀ ਅਤਿਵਾਦੀ ਸੰਗਠਨ ਜੈਸ਼-ਏ-ਮੁਹੰਮਦ ਦੁਆਰਾ ਇਸ ਹਮਲੇ ਦੀ ਜ਼ਿੰਮੇਵਾਰੀ ਲੈਣ ਨਾਲ ਇਸਲਾਮਾਬਾਦ ਵੀ ਕਟਹਿਰੇ ਵਿਚ ਖੜਾ ਹੈ। ਅਤਿਵਾਦੀ ਹਮਲੇ ਦੀ ਨਿੰਦਿਆ ਕਰਦੇ ਹੋਏ ਪਾਕਿਸਤਾਨ ਵਿਦੇਸ਼ ਵਿਭਾਗ ਵਲੋਂ ਜਾਰੀ ਬਿਆਨ ਵਿਚ ਕਿਹਾ ਗਿਆ ਸੀ ਕਿ ਉਨ੍ਹਾਂ ਨੂੰ ਇਸ ਹਮਲੇ ਨਾਲ ਨਾ ਜੋੜਿਆ ਜਾਵੇ।

ਉਥੇ ਹੀ ਪਾਕਿਸਤਾਨ ਦੇ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਪਾਕਿਸਤਾਨ ਉਤੇ ਇਲਜ਼ਾਮ ਲਗਾਉਣ ਦੀ ਬਜਾਏ ਭਾਰਤ ਨੂੰ ਪੁਲਵਾਮਾ ਹਮਲੇ ਨੂੰ ਲੈ ਕੇ ਕਾਰਵਾਈ ਲਾਇਕ ਗਵਾਹੀ ਸਾਂਝਾ ਕਰਨੀ ਚਾਹੀਦੀ ਹੈ। ਉਨ੍ਹਾਂ ਨੇ ਕਿਹਾ ਅਸੀ ਇਸ ਦੀ ਹਕੀਕਤ ਦੀ ਜਾਂਚ ਕਰਾਂਗੇ ਅਤੇ ਉਸ ਉਤੇ ਤਾਮੀਲ ਵੀ ਕਰਾਂਗੇ।