ਕਰਜ਼ੇ ਤੋਂ ਪਰੇਸ਼ਾਨ ਨੌਜਵਾਨ ਕਿਸਾਨ ਨੇ ਫਾਹਾ ਲੈ ਕੇ ਕੀਤੀ ਖੁਦਕੁਸ਼ੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਕਿਸਾਨ ਆਗੂਆਂ ਨੇ ਸਰਕਾਰ ਤੋਂ ਕਰਜ਼ਾ ਮੁਕਤੀ ਅਤੇ ਪਰਿਵਾਰ ਦੇ ਇੱਕ ਜੀਅ ਨੂੰ ਸਰਕਾਰੀ ਨੌਕਰੀ ਦੀ ਮੰਗ ਕੀਤੀ ਹੈ। 

farmer

ਨਵੀਂ ਦਿੱਲੀ:  ਖੇਤੀ ਕਾਨੂੰਨਾਂ ਖਿਲਾਫ ਕਿਸਾਨਾਂ ਦਾ ਅੰਦੋਲਨ ਲਗਾਤਰ ਤੇਜ਼ ਹੁੰਦਾ ਜਾ ਰਿਹਾ ਹੈ। ਇਸ ਕਿਸਾਨੀ ਸੰਘਰਸ਼ ਦੌਰਾਨ ਹੁਣ ਤੱਕ 200 ਤੋਂ ਵੱਧ ਮੌਤ ਹੋ ਗਈਆਂ ਹਨ। ਇਸ ਵਿਚਕਾਰ ਹੁਣ ਦਿੱਲੀ ਚੱਲ ਰਹੇ ਕਿਸਾਨ ਅੰਦੋਲਨ ਤੋਂ ਵਾਪਸ ਪਰਤੇ ਨੌਜਵਾਨ ਕਿਸਾਨ ਨੇ ਫਾਹਾ ਲੈ ਖੁਦਕੁਸ਼ੀ ਕੀਤੀ ਹੈ। ਦੱਸਣਯੋਗ ਹੈ ਕਿ ਇਹ ਕਿਸਾਨ ਰਣਜੀਤ ਸਿੰਘ ਪਿੰਡ ਜੋਧਪੁਰ ਪਾਖਰ ਤਹਿਸੀਲ ਤਲਵੰਡੀ ਸਾਬੋ ਦਾ ਰਹਿਣ ਵਾਲਾ ਹੈ।

ਮਿਲੀ ਜਾਣਕਾਰੀ ਤੋਂ ਪਤਾ ਲੱਗਾ ਕਿ ਇਸ ਕਿਸਾਨ ਉੱਤੇ ਪੰਦਰਾਂ ਲੱਖ ਰੁਪਏ ਦਾ ਕਰਜ਼ਾ ਸੀ ਅਤੇ ਇੱਕ ਏਕੜ ਤੋਂ ਘੱਟ ਜ਼ਮੀਨ ਸੀ। ਕੁਰਕੀ ਨੋਟਿਸ ਮਿਲਣ ਤੋਂ ਬਾਅਦ ਇਹ ਕਿਸਾਨ ਪਰੇਸ਼ਾਨ ਰਹਿੰਦਾ ਸੀ। ਮ੍ਰਿਤਕ ਵਿਅਕਤੀ ਦੇ ਘਰ ਇਕ ਬੱਚਾ ਵਿਧਵਾ ਪਤਨੀ ਅਤੇ ਮਾਤਾ ਹੈ। ਕਿਸਾਨ ਆਗੂਆਂ ਨੇ ਸਰਕਾਰ ਤੋਂ ਕਰਜ਼ਾ ਮੁਕਤੀ ਅਤੇ ਪਰਿਵਾਰ ਦੇ ਇੱਕ ਜੀਅ ਨੂੰ ਸਰਕਾਰੀ ਨੌਕਰੀ ਦੀ ਮੰਗ ਕੀਤੀ ਹੈ।