ਬਰਤਾਨਵੀ ਸਰਕਾਰ ਦੇ ਖਿਲਾਫ ਕਿਸਾਨੀ ਹੱਕਾਂ ਲਈ ਲੜਨ ਵਾਲੇ ਯੋਧੇ ਸਨ ਸਰ ਛੋਟੂ ਰਾਮ – ਭੋਪ ਸਿੰਘ
ਕਿਹਾ ਕਿ ਸਰ ਛੋਟੂ ਰਾਮ ਨੇ ਆਪਣੀ ਜ਼ਿੰਦਗੀ ਵਿਚ ਕਿਸਾਨਾਂ ਮਜ਼ਦੂਰਾਂ ਲਈ ਬਹੁਤ ਵੱਡੇ ਸੰਘਰਸ਼ ਲੜੇ ਹੈ ।
Bhup singh
ਰੋਹਤਕ, ਲੰਕੇਸ਼ ਤ੍ਰਿਖਾ : ਬਰਤਾਨਵੀ ਸਰਕਾਰ ਦੇ ਖਿਲਾਫ ਕਿਸਾਨੀ ਹੱਕਾਂ ਲਈ ਲੜਨ ਵਾਲੇ ਯੋਧੇ ਸਨ ਸਰ ਛੋਟੂ ਰਾਮ , ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਰ ਛੋਟੂ ਰਾਮ ਦੇ ਪੋਤੇ ਭੋਪ ਸਿੰਘ ਨੇ ਸਪੋਕਸਮੈਨ ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਕੀਤਾ । ਉਨ੍ਹਾਂ ਕਿਹਾ ਕਿ ਸਰ ਛੋਟੂ ਰਾਮ ਨੇ ਆਪਣੀ ਜ਼ਿੰਦਗੀ ਵਿਚ ਕਿਸਾਨਾਂ ਮਜ਼ਦੂਰਾਂ ਲਈ ਬਹੁਤ ਵੱਡੇ ਸੰਘਰਸ਼ ਲੜੇ ਹੈ । ਜਿਸ ਦੀ ਬਦੌਲਤ ਅੱਜ ਪੂਰੀ ਦੁਨੀਆ ਉਨ੍ਹਾਂ ਨੂੰ ਯਾਦ ਕਰ ਰਹੀ ਹੈ । ਉਨ੍ਹਾਂ ਕਿਹਾ ਕਿ ਬੇਸ਼ੱਕ ਦੀ ਮੈਂ ਅੱਜ ਉਨ੍ਹਾਂ ਦੇ ਜੱਦੀ ਪਿੰਡ ਵਿਚ ਨਹੀਂ ਰਹਿ ਰਿਹਾ ਪਰ ਮੈਂ ਦਿੱਲੀ ਤੋਂ ਖਾਸ ਤੌਰ ‘ਤੇ ਇਨ੍ਹਾਂ ਦੇ ਪਿੰਡ ਕੀਤੀ ਜਾ ਰਹੀ ਮਹਾਪੰਚਾਇਤ ਵਿੱਚ ਸ਼ਾਮਲ ਹੋਣ ਆਇਆ ਹਾਂ ।