ਹਿਜਾਬ ਮਾਮਲਾ: ਭਾਰਤ ਦੇ ਅੰਦਰੂਨੀ ਮਾਮਲੇ 'ਤੇ ਬਾਹਰੀ ਲੋਕਾਂ ਨੂੰ ਬੋਲਣ ਦਾ ਹੱਕ ਨਹੀਂ - MEA
ਉਹਨਾਂ ਕਿਹਾ ਕਿ ਇਹ ਮਾਮਲਾ ਅਦਾਲਤ ਵਿਚ ਚੱਲ ਰਿਹਾ ਹੈ ਅਤੇ ਬਾਹਰਲੇ ਲੋਕਾਂ ਨੂੰ ਭਾਰਤ ਦੇ ਅੰਦਰੂਨੀ ਮਾਮਲੇ 'ਤੇ ਬੋਲਣ ਦਾ ਅਧਿਕਾਰ ਨਹੀਂ ਹੈ।
ਨਵੀਂ ਦਿੱਲੀ: ਹਿਜਾਬ ਵਿਵਾਦ ਇਸ ਸਮੇਂ ਦੇਸ਼ ਦੇ ਨਾਲ-ਨਾਲ ਦੇਸ਼ ਤੋਂ ਬਾਹਰ ਵੀ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਹਿਜਾਬ ਵਿਵਾਦ 'ਤੇ ਵਿਦੇਸ਼ ਮੰਤਰਾਲੇ ਨੇ ਸਪੱਸ਼ਟ ਕੀਤਾ ਕਿ ਇਹ ਮਾਮਲਾ ਵਿਦੇਸ਼ ਮੰਤਰਾਲੇ ਦਾ ਨਹੀਂ ਹੈ। ਇਹ ਮਾਮਲਾ ਅਦਾਲਤ ਵਿਚ ਚੱਲ ਰਿਹਾ ਹੈ ਅਤੇ ਬਾਹਰਲੇ ਲੋਕਾਂ ਨੂੰ ਭਾਰਤ ਦੇ ਅੰਦਰੂਨੀ ਮਾਮਲੇ 'ਤੇ ਬੋਲਣ ਦਾ ਅਧਿਕਾਰ ਨਹੀਂ ਹੈ।
External Affairs Ministry
ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਰਿੰਦਮ ਬਾਗਚੀ ਨੇ ਸ਼ੁੱਕਰਵਾਰ ਦੀ ਪ੍ਰੈੱਸ ਬ੍ਰੀਫਿੰਗ 'ਚ ਯੂਕਰੇਨ ਅਤੇ ਚੀਨ ਸਰਹੱਦੀ ਵਿਵਾਦ 'ਤੇ ਵੀ ਗੱਲ ਕੀਤੀ। ਬਾਗਚੀ ਨੇ ਕਿਹਾ ਕਿ ਜਿਥੋਂ ਤੱਕ ਚੀਨ ਸਰਹੱਦ ਦਾ ਸਵਾਲ ਹੈ, ਅਸੀਂ ਉਥੋਂ ਦੀ ਸਥਿਤੀ 'ਤੇ ਕਈ ਵਾਰ ਸਪੱਸ਼ਟੀਕਰਨ ਦੇ ਚੁੱਕੇ ਹਾਂ। ਇਸ ਤੋਂ ਵੱਧ ਬੋਲਣ ਦਾ ਕੋਈ ਕਾਰਨ ਨਹੀਂ ਹੈ।
Hijab
ਚੀਨ ਸਰਹੱਦ ਮਾਮਲੇ ਨੂੰ ਲੈ ਕੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੀ ਸਰਕਾਰ 'ਤੇ ਹਮਲੇ ਬਾਰੇ ਵਿਦੇਸ਼ ਮੰਤਰਾਲੇ ਦੇ ਬੁਲਾਰੇ ਨੇ ਕਿਹਾ ਕਿ ਇਹ ਸਿਆਸੀ ਬਿਆਨ ਹੈ, ਕੋਈ ਨੀਤੀਗਤ ਨਹੀਂ। ਯੂਕਰੇਨ-ਰੂਸ ਵਿਵਾਦ ਦਰਮਿਆਨ ਯੂਕਰੇਨ 'ਚ ਰਹਿ ਰਹੇ ਭਾਰਤੀਆਂ ਨੂੰ ਕੱਢਣ ਦੇ ਸਵਾਲ 'ਤੇ ਉਹਨਾਂ ਕਿਹਾ, 'ਅਸੀਂ ਸਥਿਤੀ 'ਤੇ ਨਜ਼ਰ ਰੱਖ ਰਹੇ ਹਾਂ। ਭਾਰਤੀਆਂ ਲਈ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ। ਘਬਰਾਉਣ ਦੀ ਲੋੜ ਨਹੀਂ ਹੈ। ਉਡਾਣਾਂ ਚੱਲ ਰਹੀਆਂ ਹਨ। ਦੂਤਾਵਾਸ ਵਿਚ ਆਮ ਕੰਮਕਾਜ ਚੱਲ ਰਿਹਾ ਹੈ।
S.Jaishankar
ਯੂਕਰੇਨ ਤੋਂ ਭਾਰਤੀਆਂ ਨੂੰ ਕੱਢਣ ਬਾਰੇ ਬਾਗਚੀ ਨੇ ਕਿਹਾ, ''ਅਜੇ ਕੋਈ ਫੈਸਲਾ ਨਹੀਂ ਲਿਆ ਗਿਆ ਹੈ ਪਰ ਇਸ ਦੇ ਨਾਲ ਹੀ ਮੈਂ ਸਪੱਸ਼ਟ ਕਰਨਾ ਚਾਹੁੰਦਾ ਹਾਂ ਕਿ ਸਥਿਤੀ 'ਤੇ ਨਜ਼ਰ ਰੱਖੀ ਜਾ ਰਹੀ ਹੈ।'' ਉਹਨਾਂ ਇਹ ਵੀ ਦੱਸਿਆ ਕਿ ਵਿਦੇਸ਼ ਮੰਤਰੀ ਐਸ ਜੈਸ਼ੰਕਰ 18 ਤੋਂ 23 ਫਰਵਰੀ ਤੱਕ ਜਰਮਨੀ ਅਤੇ ਫਰਾਂਸ ਦਾ ਦੌਰਾ ਕਰਨਗੇ।