ਕਾਲੇ ਕਾਨੂੰਨਾਂ ਨਾਲ ਦੇਸ਼ ਦਾ ਅਰਥਚਾਰਾ ਪੂਰੀ ਤਰ੍ਹਾਂ ਤਬਾਹ ਹੋ ਜਾਵੇਗਾ - ਕਿਸਾਨ ਆਗੂ ਮਨਜੀਤ ਧਨੇਰ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਕਿਹਾ ਕਿ ਪੱਛਮੀ ਬੰਗਾਲ ਦੇ ਲੋਕ ਮੋਦੀ ਸਰਕਾਰ ਦੀਆਂ ਨੀਤੀਆਂ ਨੂੰ ਚੰਗੀ ਤਰ੍ਹਾਂ ਸਮਝ ਚੁੱਕੇ ਹਨ ਅਤੇ ਬੀਜੇਪੀ ਨੂੰ ਹਰਾਉਣ ਲਈ ਤਿਆਰ ਬੈਠੇ ਹਨ।

Farmer leader

ਨਵੀਂ ਦਿੱਲੀਸ਼ੈਸਵ ਨਾਗਰਾ: ਕੇਂਦਰ ਸਰਕਾਰ ਵਲੋਂ ਲਿਆਂਦੇ ਕਾਲੇ ਕਾਨੂੰਨ ਕਦੇ ਵੀ ਕਿਸਾਨ ਪੱਖੀ ਨਹੀਂ ਹੋ ਸਕਦੇ  ਸਗੋਂ ਇਹ ਕਾਨੂੰਨ ਕਾਰਪੋਰੇਟ ਪੱਖੀ ਕਿਸਾਨਾਂ ਨੂੰ ਮਾਰਨ ਵਾਲੇ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਿਸਾਨ ਆਗੂ ਮਨਜੀਤ ਸਿੰਘ ਧਨੇਰ ਨੇ ਸਪੋਕਸਮੈਨ ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਕੀਤਾ । ਮਨਜੀਤ ਧਨੇਰ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਲਿਆਂਦੇ ਗਏ ਕਾਲੇ ਕਾਨੂੰਨਾਂ ਨਾਲ ਦੇਸ਼ ਦਾ ਅਰਥਚਾਰਾ ਪੂਰੀ ਤਰ੍ਹਾਂ ਤਬਾਹ ਹੋ ਜਾਵੇਗਾ। 

ਕਿਸਾਨ ਆਗੂ ਨੇ ਕਿਹਾ ਕਿ ਕਿਸਾਨ ਜਥੇਬੰਦੀਆਂ ਦੇ ਫ਼ੈਸਲੇ ਅਨੁਸਾਰ ਪੱਛਮੀ ਬੰਗਾਲ ਵਿਚ ਕਿਸਾਨਾਂ ਦੇ ਵਫ਼ਦ ਨੇ ਮੋਦੀ ਨੂੰ ਹਰਾਉਣ ਦੀ ਅਪੀਲ ਕੀਤੀ ਅਤੇ ਬੰਗਾਲ ਦੇ ਲੋਕਾਂ ਨੂੰ ਕਾਲੇ ਕਾਨੂੰਨਾਂ ਬਾਰੇ ਸਮਝਾਇਆ । ਉਨ੍ਹਾਂ ਕਿਹਾ ਕਿ ਬੰਗਾਲ ਦੇ ਲੋਕ ਮੋਦੀ ਸਰਕਾਰ ਦੀਆਂ ਨੀਤੀਆਂ ਨੂੰ ਚੰਗੀ ਤਰ੍ਹਾਂ ਸਮਝ ਚੁੱਕੇ ਹਨ ਅਤੇ ਬੀਜੇਪੀ ਨੂੰ ਹਰਾਉਣ ਲਈ ਤਿਆਰ ਬੈਠੇ ਹਨ। ਉਨ੍ਹਾਂ ਕਿਹਾ ਕਿ ਬੀਜੇਪੀ ਸਰਕਾਰ EVM ਵਿਚ ਛੇੜਖਾਨੀ ਨਾਲ ਤਾਂ ਜਿੱਤ ਸਕਦੀ ਹੈ। ਪਰ ਲੇਕਾਂ ਦੇ ਮਨਾਂ ਨੂੰ ਨਹੀਂ ਜਿੱਤ ਸਕਦੀ ।