ਭਾਰਤੀ ਹਵਾਈ ਫੌਜ ਦਾ ਮਿਗ-21 ਲੜਾਕੂ ਜਹਾਜ਼ ਹੋਇਆ ਹਾਦਸਾਗ੍ਰਸਤ, ਕੈਪਟਨ ਦੀ ਹੋਈ ਮੌਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਭਾਰਤੀ ਹਵਾਈ ਫੌਜ ਦਾ ਇਕ ਮਿਗ-21 ਲੜਾਕੂ ਜਹਾਜ਼ ਬੁੱਧਵਾਰ ਨੂੰ ਹਾਦਸਾਗ੍ਰਸਤ ਹੋ ਗਿਆ ਹੈ...

Mig-21

ਨਵੀਂ ਦਿੱਲੀ: ਭਾਰਤੀ ਹਵਾਈ ਫੌਜ ਦਾ ਇਕ ਮਿਗ-21 ਲੜਾਕੂ ਜਹਾਜ਼ ਬੁੱਧਵਾਰ ਨੂੰ ਹਾਦਸਾਗ੍ਰਸਤ ਹੋ ਗਿਆ ਹੈ। ਇਸ ਹਾਦਸੇ ਵਿਚ ਗਰੁੱਪ ਕੈਪਟਨ ਗੁਪਤਾ ਦੀ ਮੌਤ ਹੋ ਗਈ ਹੈ। ਇਹ ਜਹਾਜ਼ ਏਅਰਬੇਸ ਤੋਂ ਇਕ ਲੜਾਕੂ ਅਭਿਆਸ ਮਿਸ਼ਨ ਦੇ ਲਈ ਰਵਾਨਾ ਹੋਇਆ ਸੀ।

ਹਾਦਸੇ ਵਿਚ ਗਰੁੱਪ ਕੈਪਟਨ ਦੀ ਮੌਤ 'ਤੇ ਭਾਰਤੀ ਹਵਾਈ ਫੌਜ ਨੇ ਡੁੰਘਾ ਦੁੱਖ ਪ੍ਰਗਟ ਕੀਤਾ ਹੈ। ਭਾਰਤੀ ਹਵਾਈ ਫੌਜ ਨੇ ਕਿਹਾ ਕਿ ਅਸੀਂ ਉਨ੍ਹਾਂ ਦੇ ਪਰਵਾਰ ਨਾਲ ਖੜ੍ਹੇ ਹਾਂ। ਹਾਦਸੇ ਦੀ ਵਜ੍ਹਾ ਜਾਨਣ ਦੇ ਲਈ ਕੋਰਟ ਆਫ ਇੰਨਕੁਆਰੀ ਦੇ ਹੁਕਮ ਦੇ ਦਿੱਤੇ ਗਏ ਹਨ।