ਮੋਦੀ ਸਰਕਾਰ ਪੜ੍ਹੇ ਲਿਖੇ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦੀ ਬਜਾਏ ਸਜ਼ਾ ਦੇ ਰਹੀ ਹੈ- ਰਾਹੁਲ ਗਾਂਧੀ
'ਰਾਹੁਲ ਗਾਂਧੀ ਨੇ ਇਸ ਟਵੀਟ ਦੇ ਨਾਲ ਇੱਕ ਅੰਗਰੇਜ਼ੀ ਅਖਬਾਰ ਦੀ ਰਿਪੋਰਟ ਦੇ ਅੰਕੜੇ ਵੀ ਸਾਂਝੇ ਕੀਤੇ ਹਨ।
Rahul Gandhi
ਨਵੀਂ ਦਿੱਲੀ: ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਦੇਸ਼ ਵਿਚ ਵੱਧ ਰਹੀ ਬੇਰੁਜ਼ਗਾਰੀ ਲਈ ਮੋਦੀ ਸਰਕਾਰ 'ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਕਿਹਾ ਕਿ ਅਜਿਹਾ ਲਗਦਾ ਹੈ ਕਿ ਸਰਕਾਰ ਪੜ੍ਹੇ ਲਿਖੇ ਨੌਜਵਾਨਾਂ ਨੂੰ ਸਜ਼ਾ ਦੇ ਰਹੀ ਹੈ। ਰਾਹੁਲ ਗਾਂਧੀ ਨੇ ਬੁੱਧਵਾਰ ਨੂੰ ਟਵੀਟ ਕਰਦਿਆਂ ਲਿਖਿਆ,‘ਪੜ੍ਹੇ ਲਿਖੇ ਨੌਜਵਾਨ ਬੇਰੁਜ਼ਗਾਰੀ ਦਾ ਸਾਹਮਣਾ ਕਰ ਰਹੇ ਹਨ। ਅਜਿਹਾ ਲਗਦਾ ਹੈ ਕਿ ਭਾਰਤ ਸਰਕਾਰ ਉਨ੍ਹਾਂ ਨੂੰ ਸੱਚੀਂ ਡਿਗਰੀਆਂ ਹੋਣ,ਖਾਸ ਕਰਕੇ ਓਬੀਸੀ-ਐਸਸੀ-ਐਸਟੀ ਉਮੀਦਵਾਰਾਂ ਲਈ ਸਜ਼ਾ ਦੇ ਰਹੀ ਹੈ। 'ਰਾਹੁਲ ਗਾਂਧੀ ਨੇ ਇਸ ਟਵੀਟ ਦੇ ਨਾਲ ਇੱਕ ਅੰਗਰੇਜ਼ੀ ਅਖਬਾਰ ਦੀ ਰਿਪੋਰਟ ਦੇ ਅੰਕੜੇ ਵੀ ਸਾਂਝੇ ਕੀਤੇ ਹਨ।