ਸੰਸਦ ਮੈਂਬਰ ਰਾਮ ਸਵਰੂਪ ਸ਼ਰਮਾ ਦੀ ਮੌਤ 'ਤੇ PM ਮੋਦੀ ਅਤੇ ਰਾਜਨਾਥ ਸਿੰਘ ਨੇ ਜਤਾਇਆ ਦੁੱਖ

ਏਜੰਸੀ

ਖ਼ਬਰਾਂ, ਰਾਸ਼ਟਰੀ

ਘਰ ਵਿਚ ਲਟਕਦੀ ਮਿਲੀ ਲਾਸ਼

PM Modi and Rajnath Singh

ਮੰਡੀ: ਹਿਮਾਚਲ ਪ੍ਰਦੇਸ਼ ਦੀ ਮੰਡੀ ਲੋਕ ਸਭਾ ਸੀਟ ਤੋਂ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਸੰਸਦ ਮੈਂਬਰ ਰਾਮ ਸਵਰੂਪ ਸ਼ਰਮਾ ਦੀ ਮੌਤ ਹੋ ਗਈ ਹੈ। ਸੰਸਦ ਮੈਂਬਰ ਦੀ ਰਿਹਾਇਸ਼ ਦਿੱਲੀ ਦੇ ਆਰਐਮਐਲ ਹਸਪਤਾਲ ਦੇ ਨੇੜੇ ਬਣੇ ਫਲੈਟ ਵਿਚ ਹੈ। 62 ਸਾਲਾ ਭਾਜਪਾ ਦੇ ਸੰਸਦ ਮੈਂਬਰ ਰਾਮਸਵਰੂਪ ਸ਼ਰਮਾ ਦੀ ਲਾਸ਼ ਉਸੇ ਘਰ ਵਿੱਚ ਲਟਕਦੀ ਮਿਲੀ ਸੀ। ਫਿਲਹਾਲ ਖੁਦਕੁਸ਼ੀ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ।

PM ਮੋਦੀ ਨੇ ਜਤਾਇਆ ਦੁੱਖ
PM ਮੋਦੀ ਨੇ ਕਿਹਾ ਕਿ ਮੈਂ ਸਾਬਕਾ ਸੰਸਦ ਮੈਂਬਰ ਸ਼੍ਰੀ ਰਾਮ ਸਵਰੂਪ ਸ਼ਰਮਾ  ਅਤੇ ਮੰਤਰੀ ਸ਼੍ਰੀ ਦਿਲੀਪ ਗਾਂਧੀ ਜੀ ਦੇ ਦੇਹਾਂਤ ਤੋਂ ਬਹੁਤ ਦੁੱਖ ਲੱਗਿਆ ਹੈ । ਉਹਨਾਂ ਨੂੰ ਕਮਿਊਨਿਟੀ ਸੇਵਾ ਅਤੇ ਗਰੀਬਾਂ ਦੀ ਸਹਾਇਤਾ ਲਈ ਉਨ੍ਹਾਂ ਦੇ ਵੱਡੇ ਯੋਗਦਾਨ ਲਈ ਯਾਦ ਕੀਤਾ ਜਾਵੇਗਾ। ਉਹਨਾਂ ਨੇ ਮਹਾਰਾਸ਼ਟਰ ਵਿੱਚ ਭਾਜਪਾ ਨੂੰ ਮਜ਼ਬੂਤ  ਕਰਨ ਲਈ ਅਨੇਕਾਂ ਕੋਸ਼ਿਸ਼ਾਂ ਕੀਤੀਆਂ। ਉਹਨਾਂ ਦੇ ਪਰਿਵਾਰਾਂ ਅਤੇ ਸਮਰਥਕਾਂ ਨਾਲ ਮੇਰੀ ਦਿਲਾਸਾ।

 

 

ਰਾਜਨਾਥ  ਸਿੰਘ ਨੇ ਜਤਾਇਆ ਦੁੱਖ
ਰਾਜਨਾਥ  ਸਿੰਘ ਨੇ ਕਿਹਾ ਕਿ  ਹਿਮਾਚਲ ਪ੍ਰਦੇਸ਼ ਤੋਂ ਸੰਸਦ ਮੈਂਬਰ ਸ਼੍ਰੀ ਰਾਮ ਸਵਰੂਪ ਸ਼ਰਮਾ ਦੀ ਮੌਤ ਦੀ ਖ਼ਬਰ ਤੋਂ ਮੈਨੂੰ ਬਹੁਤ ਦੁਖ  ਹੋਇਆ ਹੈ। ਉਹਨਾਂ ਨੇ ਸਾਰਾ ਜੀਵਨ ਦੇਸ਼ ਅਤੇ ਸਮਾਜ ਨੂੰ ਸਮਰਪਤ ਕੀਤਾ। ਹਿਮਾਚਲ ਪ੍ਰਦੇਸ਼ ਵਿੱਚ, ਉਹਨਾਂ ਨੇ ਭਾਜਪਾ ਨੂੰ ਹੇਠਾਂ ਤਕ ਮਜ਼ਬੂਤ ਕਰਨ ਵਿੱਚ ਬਹੁਤ ਮਹੱਤਵਪੂਰਣ ਭੂਮਿਕਾ ਨਿਭਾਈ। ਉਹਨਾਂ ਦੇ ਪਰਿਵਾਰ ਨਾਲ ਪ੍ਰਗਟਾਈ ਹਮਦਰਦੀ।