ED ਨੇ ਮਮਤਾ ਬੈਨਰਜੀ ਦੇ ਭਤੀਜੇ ਅਭਿਸ਼ੇਕ ਬੈਨਰਜੀ ਨੂੰ ਭੇਜਿਆ ਸੰਮਨ, ਅਗਲੇ ਹਫ਼ਤੇ ਸੁਣਵਾਈ

ਏਜੰਸੀ

ਖ਼ਬਰਾਂ, ਰਾਸ਼ਟਰੀ

ED ਦੇ ਸੂਤਰਾਂ ਅਨੁਸਾਰ 21 ਮਾਰਚ ਨੂੰ ਅਭਿਸ਼ੇਕ ਨੂੰ ਪੁੱਛਗਿੱਛ ਲਈ ਬੁਲਾਇਆ ਹੈ ਅਤੇ 22 ਮਾਰਚ ਨੂੰ ਉਹਨਾਂ ਦੀ ਪਤਨੀ ਰੁਜਿਰਾ ਤੋਂ ਵੀ ਪੁੱਛਗਿੱਛ ਕੀਤੀ ਜਾਵੇਗੀ।

abhishek banerjee,Mamta banerjee,

 

ਨਵੀਂ ਦਿੱਲੀ: ਕੋਲਾ ਘੁਟਾਲੇ ਮਾਮਲੇ ਵਿਚ ਇਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਦੇ ਭਤੀਜੇ ਅਭਿਸ਼ੇਕ ਬੈਨਰਜੀ ਨੂੰ ਪੁੱਛਗਿਛ ਲਈ ਸੰਮਨ ਭੇਜੇ ਗਏ ਹਨ ਅਤੇ ਕੇਂਦਰੀ ਜਾਂਚ ਏਜੰਸੀ ਵੱਲੋਂ ਅਗਲੇ ਹਫਤੇ ਪੁੱਛਗਿਛ ਕੀਤੀ ਜਾਵੇਗੀ। ਇਸ ਤੋਂ ਪਹਿਲਾਂ ਵੀ ਈਡੀ  ਕਈ ਵਾਰ ਪੁੱਛਗਿਛ ਕਰ ਚੁੱਕੀ ਹੈ।

ਉਥੇ ਹੀ ਅਭਿਸ਼ੇਕ ਬੈਨਰਜੀ ਤੋਂ ਇਲਾਵਾ ਉਹਨਾਂ ਦੀ ਪਤਨੀ ਰੁਜਿਰਾ ਨੂੰ ਮੁੜ ਸੰਮਨ ਭੇਜ ਕੇ ਪੁੱਛਗਿੱਛ ਲਈ ਬੁਲਾਇਆ ਗਿਆ ਹੈ। ਇਨਫੋਰਸਮੈਂਟ ਡਾਇਰੈਕਟੋਰੇਟ ਦੇ ਸੂਤਰਾਂ ਅਨੁਸਾਰ 21 ਮਾਰਚ ਨੂੰ ਅਭਿਸ਼ੇਕ ਬੈਨਰਜੀ ਨੂੰ ਪੁੱਛਗਿੱਛ ਲਈ ਬੁਲਾਇਆ ਹੈ ਅਤੇ 22 ਮਾਰਚ ਨੂੰ ਉਹਨਾਂ ਦੀ ਪਤਨੀ ਰੁਜਿਰਾ ਤੋਂ ਵੀ ਪੁੱਛਗਿੱਛ ਕੀਤੀ ਜਾਵੇਗੀ।

ਇਸ ਤੋਂ ਪਹਿਲਾਂ ਵੀ ਇਨਫੋਰਸਮੈਂਟ ਡਾਇਰੈਕਟੋਰੇਟ ਵਲੋਂ ਰੁਜਿਰਾ ਬੈਨਰਜੀ ਨੂੰ ਸੰਮਨ ਜਾਰੀ ਕੀਤੇ ਗਏ ਸਨ ਪਰ ਸੰਮਨ ਦੇ ਬਾਵਜੂਦ ਉਹ ਪੇਸ਼ ਹੋਏ, ਜਿਸ ਤੋਂ ਬਾਅਦ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਰੁਜਿਰਾ ਬੈਨਰਜੀ ਖਿਲਾਫ਼ ਪਟਿਆਲਾ ਹਾਊਸ ਕੋਰਟ ਵਿਚ ਅਰਜ਼ੀ ਦਾਖਲ ਕੀਤੀ ਸੀ।