ਰੱਖਿਆ ਰਾਜ ਮੰਤਰੀ ਅਜੈ ਭੱਟ ਨੇ ਯੂਕਰੇਨ ’ਚ ਗੋਲੀ ਲੱਗਣ ਕਾਰਨ ਜ਼ਖਮੀ ਹੋਏ ਹਰਜੋਤ ਸਿੰਘ ਨਾਲ ਕੀਤੀ ਮੁਲਾਕਾਤ

ਏਜੰਸੀ

ਖ਼ਬਰਾਂ, ਰਾਸ਼ਟਰੀ

ਅਜੈ ਭੱਟ ਨੇ ਆਰਮੀ ਹਸਪਤਾਲ ਵਿਚ ਹਰਜੋਤ ਸਿੰਘ ਦੀ ਸਿਹਤ ਅਤੇ ਇਲਾਜ ਬਾਰੇ ਡਾਕਟਰਾਂ ਨਾਲ ਗੱਲਬਾਤ ਵੀ ਕੀਤੀ।

MoS Defence Ajay Bhatt today visited Army Base Hospital & met Harjot Singh


ਨਵੀਂ ਦਿੱਲੀ: ਕੇਂਦਰੀ ਰੱਖਿਆ ਰਾਜ ਮੰਤਰੀ ਅਜੈ ਭੱਟ ਨੇ ਅੱਜ ਆਰਮੀ ਬੇਸ ਹਸਪਤਾਲ ਦਾ ਦੌਰਾ ਕੀਤਾ ਅਤੇ ਯੂਕਰੇਨ ਵਿਚ ਜੰਗ ਦੌਰਾਨ ਗੋਲੀ ਲੱਗਣ ਨਾਲ ਜ਼ਖਮੀ ਹੋਏ ਹਰਜੋਤ ਸਿੰਘ ਨਾਲ ਮੁਲਾਕਾਤ ਕੀਤੀ। ਫੌਜ ਅਧਿਕਾਰੀਆਂ ਵਲੋਂ ਸਾਂਝੀ ਕੀਤੀ ਗਈ ਜਾਣਕਾਰੀ ਅਨੁਸਾਰ ਅਜੈ ਭੱਟ ਨੇ ਆਰਮੀ ਹਸਪਤਾਲ ਵਿਚ ਹਰਜੋਤ ਸਿੰਘ ਦੀ ਸਿਹਤ ਅਤੇ ਇਲਾਜ ਬਾਰੇ ਡਾਕਟਰਾਂ ਨਾਲ ਗੱਲਬਾਤ ਵੀ ਕੀਤੀ।