ਮਹਿਲਾਵਾਂ ਵਿਰੁਧ ਅਪਰਾਧ ਦੇ ਪਿਛਲੇ 5 ਸਾਲਾਂ ’ਚ ਦਰਜ ਹੋਏ 1 ਕਰੋੜ ਮਾਮਲੇ

ਏਜੰਸੀ

ਖ਼ਬਰਾਂ, ਰਾਸ਼ਟਰੀ

ਰਾਸ਼ਟਰਵਾਦੀ ਕਾਂਗਰਸ ਪਾਰਟੀ (ਐਨਸੀਪੀ) ਦੀ ਨੇਤਾ ਫ਼ੌਜੀਆ ਖ਼ਾਨ ਨੇ ਔਰਤਾਂ ਵਿਰੁਧ ਅਪਰਾਧਾਂ ਬਾਰੇ ਵੇਰਵੇ ਮੰਗੇ ਸਨ

Image: For representation purpose only


ਨਵੀਂ ਦਿੱਲੀ: ਕੇਂਦਰ ਸਰਕਾਰ ਨੇ ਸੰਸਦ ’ਚ ਦਸਿਆ ਕਿ ਪਿਛਲੇ ਪੰਜ ਸਾਲਾਂ ਵਿਚ ਰਾਸ਼ਟਰੀ ਅਪਰਾਧ ਰਿਕਾਰਡ ਬਿਊਰੋ (ਐਨ.ਸੀ.ਆਰ.ਬੀ.) ਦੇ ਤਹਿਤ ਮਹਿਲਾਵਾਂ ਵਿਰੁਧ ਅਪਰਾਧ ਦੇ ਲਗਭਗ 1 ਕਰੋੜ ਮਾਮਲੇ ਦਰਜ ਕੀਤੇ ਗਏ ਹਨ।

ਇਹ ਵੀ ਪੜ੍ਹੋ: 700 ਟੀਕਿਆਂ ਸਮੇਤ ਕਬੱਡੀ ਖਿਡਾਰੀ ਗ੍ਰਿਫ਼ਤਾਰ, ਪੰਜਾਬ ਦੇ ਖਿਡਾਰੀਆਂ ਲਈ ਸੀ ਸਟੀਰੌਇਡ ਦੀ ਖੇਪ

ਦਰਅਸਲ, ਰਾਸ਼ਟਰਵਾਦੀ ਕਾਂਗਰਸ ਪਾਰਟੀ (ਐਨਸੀਪੀ) ਦੀ ਨੇਤਾ ਫ਼ੌਜੀਆ ਖ਼ਾਨ ਨੇ ਔਰਤਾਂ ਵਿਰੁਧ ਅਪਰਾਧਾਂ ਬਾਰੇ ਵੇਰਵੇ ਮੰਗੇ ਸਨ ਅਤੇ ਸਰਕਾਰ ਤੋਂ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਚੁੱਕੇ ਜਾ ਰਹੇ ਕਦਮਾਂ ਬਾਰੇ ਸਵਾਲ ਕੀਤਾ ਸੀ।

ਇਹ ਵੀ ਪੜ੍ਹੋ: ਰੋਜ਼ੀ ਰੋਟੀ ਕਮਾਉਣ ਇਟਲੀ ਗਏ 47 ਸਾਲਾ ਪੰਜਾਬੀ ਦੀ ਅਚਾਨਕ ਮੌਤ

ਇਸ ਦੇ ਜਵਾਬ ਵਿਚ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਕੁਮਾਰ ਮਿਸ਼ਰਾ ਨੇ ਕਿਹਾ ਕਿ ਕਿ੍ਰਮੀਨਲ ਲਾਅ (ਸੋਧ) ਐਕਟ, 2018 ’ਚ ਰੇਪ ਦੇ ਮਾਮਲਿਆਂ ’ਚ 2 ਮਹੀਨਿਆਂ ਵਿਚ ਜਾਂਚ ਪੂਰੀ ਕਰਨ ਅਤੇ ਚਾਰਜਸ਼ੀਟ ਦਾਇਰ ਕਰਨ ਦਾ ਆਦੇਸ਼ ਦਿਤਾ ਗਿਆ ਹੈ ਅਤੇ ਸੀ.ਆਰ.ਪੀ.ਸੀ. ਦੀ ਧਾਰਾ 173 ਦੇ ਤਹਿਤ ਬਲਾਤਕਾਰ ਦੇ ਮਾਮਲਿਆਂ ਵਿਚ 2 ਮਹੀਨਿਆਂ ਵਿਚ ਪ੍ਰੀਖਣ ਵੀ ਪੂਰਾ ਕੀਤਾ ਜਾਣਾ ਹੈ।