Himachal News: ਹਿਮਾਚਲ 'ਚ ਗੁਰਸਿੱਖ ਨੌਜਵਾਨ ਨਾਲ ਬਦਸਲੂਕੀ ਦਾ ਮਾਮਲਾ, ਦੋਵਾਂ ਨੌਜਵਾਨਾਂ ’ਤੇ ਮਨਾਲੀ ਪੁਲਿਸ ਨੇ ਮਾਮਲਾ ਕੀਤਾ ਦਰਜ
ਨੌਜਵਾਨ ਨੇ ਮੋਟਰਸਾਈਕਲ 'ਤੇ ਲਗਾਇਆ ਸੀ ਝੰਡਾ
Himachal News: ਪੰਜਾਬ ਤੋਂ ਨੌਜਵਾਨ ਆਪਣੀਆਂ ਬਾਈਕਾਂ 'ਤੇ ਝੰਡੇ ਲਗਾ ਕੇ ਮਨਾਲੀ ਪਹੁੰਚੇ, ਜਿਨ੍ਹਾਂ ਨੂੰ ਕੁੱਝ ਲੋਕਾਂ ਅਤੇ ਪੁਲਿਸ ਨੇ ਰੋਕ ਲਿਆ। ਕੁੱਝ ਸਥਾਨਕ ਲੋਕਾਂ ਨੇ ਮੋਟਰਸਾਈਕਲ ਤੋਂ ਝੰਡਾ ਉਤਾਰਿਆ ਤੇ ਪੈਰਾਂ ਹੇਠ ਰੋਲ ਦਿੱਤਾ।
ਡੀਐਸਪੀ ਮਨਾਲੀ ਕੇਡੀ ਸ਼ਰਮਾ ਨੇ ਕਿਹਾ ਕਿ ਦੋਵਾਂ ਮੋਟਰਸਾਈਕਲ ਸਵਾਰਾਂ ਖ਼ਿਲਾਫ਼ ਭਾਰਤੀ ਨਿਆਂ ਕੋਡ 2023 ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ।
ਇਨ੍ਹਾਂ ਬਾਈਕ ਸਵਾਰਾਂ ਨੇ ਆਪਣੀਆਂ ਬਾਈਕਾਂ 'ਤੇ ਝੰਡੇ ਲਗਾਏ ਸਨ। ਪੁਲਿਸ ਨੇ ਇਹ ਝੰਡੇ ਹਟਾ ਦਿੱਤੇ ਹਨ। ਪੁਲਿਸ ਨੇ ਕਾਰਵਾਈ ਕੀਤੀ ਅਤੇ ਮੁਲਜ਼ਮਾਂ ਵਿਰੁੱਧ ਬੀਐਨਐਸ ਦੀ ਧਾਰਾ 152, 351(2) ਅਤੇ 3(5) ਤਹਿਤ ਮਾਮਲਾ ਦਰਜ ਕੀਤਾ।
ਡਿਪਟੀ ਸੁਪਰਡੈਂਟ ਕੇਡੀ ਸ਼ਰਮਾ ਨੇ ਕਿਹਾ ਕਿ ਪੁਲਿਸ ਇਸ ਮਾਮਲੇ ਵਿੱਚ ਨੌਜਵਾਨ ਤੋਂ ਪੁੱਛਗਿੱਛ ਕਰ ਰਹੀ ਹੈ। ਝੰਡੇ ਲਗਾਉਣ ਵਾਲਿਆਂ ਨੂੰ ਜਲਦੀ ਹੀ ਗ੍ਰਿਫ਼ਤਾਰ ਕੀਤੇ ਜਾਣ ਦੀ ਸੰਭਾਵਨਾ ਹੈ। ਡੀਐਸਪੀ ਨੇ ਇਲਾਕੇ ਦੇ ਲੋਕਾਂ ਨੂੰ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕੀਤੀ ਹੈ। ਇਸ ਤੋਂ ਇਲਾਵਾ ਪੁਲਿਸ ਨੇ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ 180 ਬਾਈਕ ਸਵਾਰਾਂ ਦੇ ਚਲਾਨ ਜਾਰੀ ਕੀਤੇ ਹਨ। ਇਨ੍ਹਾਂ ਵਿੱਚ ਬਿਨਾਂ ਹੈਲਮੇਟ ਅਤੇ ਤੇਜ਼ ਰਫ਼ਤਾਰ ਨਾਲ ਮੋਟਰ ਸਾਈਕਲ ਚਲਾਉਣ ਵਾਲੇ ਸ਼ਾਮਲ ਹਨ।