ਕੋਰੋਨਾ ਦਾ ਕਹਿਰ ਜਾਰੀ: ਭਾਰਤ ’ਚ ਲਗਾਤਾਰ ਤੀਜੇ ਦਿਨ ਸਾਹਮਣੇ ਆਏ 2 ਲੱਖ ਤੋਂ ਵੱਧ ਮਾਮਲੇ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

1,341 ਲੋਕਾਂ ਨੇ ਗਵਾਈ ਜਾਨ

corona case

ਨਵੀਂ ਦਿੱਲੀ : ਦੇਸ਼ ਵਿਚ ਕੋਰੋਨਾ ਦੇ ਨਵੇਂ ਮਾਮਲਿਆਂ ਦੀ ਗਿਣਤੀ ਹਰ ਦਿਨ ਰੀਕਾਰਡ ਤੋੜ ਰਹੀ ਹੈ। ਅੱਜ ਦੇਸ਼ ਵਿਚ ਪਹਿਲੀ ਵਾਰ ਸੱਭ ਤੋਂ ਵੱਧ ਕੋਰੋਨਾ ਕੇਸ ਦਰਜ ਕੀਤੇ ਗਏ ਹਨ।

ਸਿਹਤ ਮੰਤਰਾਲੇ ਦੀ ਤਾਜ਼ਾ ਰੀਪੋਰਟ ਅਨੁਸਾਰ, ਪਿਛਲੇ 24 ਘੰਟਿਆਂ ਵਿਚ  2,34,692 ਨਵੇਂ ਕੋਰੋਨਾ ਮਾਮਲੇ ਸਾਹਮਣੇ ਆਏ ਹਨ। ਕੇਂਦਰੀ ਸਿਹਤ ਮੰਤਰਾਲੇ ਦੇ ਅੰਕੜਿਆਂ ਮੁਤਾਬਕ ਲਾਗ ਦੇ ਕੁਲ ਮਾਮਲੇ  1,45,26,609 ਹੋ ਗਏ ਹਨ

ਜਦਕਿ 16 ਲੱਖ ਤੋਂ ਵੱਧ ਲੋਕ ਹਾਲੇ ਵੀ ਲਾਗ ਦੀ ਚਪੇਟ ਵਿਚ ਹਨ। ਮੰਤਰਾਲੇ ਦੇ ਸ਼ਨੀਵਾਰ ਸਵੇਰੇ ਦੇ ਅੰਕੜਿਆਂ ਮੁਤਾਬਕ ਬੀਤੇ 24 ਘੰਟੇ ’ਚ  1,341 ਲੋਕਾਂ ਦੀ ਮੌਤ ਦੇ ਬਾਅਦ ਮ੍ਰਿਤਕਾਂ ਦੀ ਗਿਣਤੀ 1,75,649  ਹੋ ਗਈ ਹੈ।