ਜ਼ਮਾਨਤ ਤੋਂ ਬਾਅਦ ਮੁੜ ਹੋਰ ਕੇਸ 'ਚ ਗ੍ਰਿਫ਼ਤਾਰ ਹੋਇਆ ਦੀਪ ਸਿੱਧੂ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

26 ਜਨਵਰੀ ਨੂੰ ਟਰੈਕਟਰ ਪਰੇਡ ਦੌਰਾਨ ਲਾਲ ਕਿਲ੍ਹੇ ‘ਤੇ ਵਾਪਰੀ ਘਟਨਾ ਦੇ ਮਾਮਲੇ ਵਿਚ ਦਿੱਲੀ ਪੁਲਿਸ ਨੇ ਦੀਪ ਸਿੱਧੂ ਨੂੰ ਗ੍ਰਿਫ਼ਤਾਰ ਕੀਤਾ ਸੀ।

Deep Sidhu

ਨਵੀਂ ਦਿੱਲੀ: ਦੀਪ ਸਿੱਧੂ ਨੂੰ ਇੱਕ ਹੋਰ ਕੇਸ ਵਿੱਚ ਦੁਬਾਰਾ ਗ੍ਰਿਫਤਾਰ ਕਰਨ ਦੀ ਖ਼ਬਰ ਸਾਹਮਣੇ ਆਈ ਹੈ। ਦਿੱਲੀ ਦੀ ਕ੍ਰਾਈਮ ਬ੍ਰਾਂਚ ਵੱਲੋਂ ਗ੍ਰਿਫ਼ਤਾਰੀ ਕੀਤੀ ਗਈ ਹੈ। ਦੀਪ ਸਿੱਧੂ ਨੂੰ ਜ਼ਮਾਨਤ ਦੇ ਕੁਝ ਘੰਟਿਆਂ ਬਾਅਦ ਹੀ ਮੁੜ ਤੋਂ ਗ੍ਰਿਫ਼ਤਾਰ ਹੋਇਆ। ਦੱਸ ਦੇਈਏ ਕਿ ਪੁਰਾਤੱਤਵ ਵਿਭਾਗ ਵੱਲੋਂ ਦਾਇਰ ਕੀਤੀ ਸ਼ਿਕਾਇਤ ਵਿੱਚ ਦੀਪ ਸਿੱਧੂ ਨੂੰ ਦਿੱਲੀ ਪੁਲਿਸ ਦੀ ਅਪਰਾਧ ਸ਼ਾਖਾ ਵਿੱਚ ਦਰਜ ਕੀਤੇ ਕੇਸ ਦੇ ਅਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ। ਲਾਲ ਕਿਲ੍ਹੇ ਵਿਚ ਹਿੰਸਾ ਨਾਲ ਜੁੜੇ ਇੱਕ ਪੁਰਾਣੇ ਕੇਸ ਵਿਚ ਤੀਸ ਹਜ਼ਾਰੀ ਕੋਰਟ ਨੇ ਸਿੱਧੂ ਨੂੰ ਜ਼ਮਾਨਤ ਦਿੱਤੀ ਸੀ।

ਦਰਅਸਲ ਦਿੱਲੀ ਹਾਈ ਕੋਰਟ ਨੇ ਲਾਲ ਕਿਲ੍ਹਾ ਹਿੰਸਾ ਮਾਮਲੇ ਵਿਚ ਗ੍ਰਿਫ਼ਤਾਰ ਕੀਤੇ ਗਏ ਦੀਪ ਸਿੱਧੂ ਨੂੰ ਜਮਾਨਤ ਦੇ ਦਿੱਤੀ ਸੀ ਪਰ ਹੁਣ ਮੁੜ ਤੋਂ ਦੀਪ ਸਿੱਧੂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

ਦੱਸ ਦਈਏ ਕਿ 26 ਜਨਵਰੀ ਨੂੰ ਟਰੈਕਟਰ ਪਰੇਡ ਦੌਰਾਨ ਲਾਲ ਕਿਲ੍ਹੇ ‘ਤੇ ਵਾਪਰੀ ਘਟਨਾ ਦੇ ਮਾਮਲੇ ਵਿਚ ਦਿੱਲੀ ਪੁਲਿਸ ਨੇ ਦੀਪ ਸਿੱਧੂ ਨੂੰ ਗ੍ਰਿਫ਼ਤਾਰ ਕੀਤਾ ਸੀ। ਇਸ ਦੌਰਾਨ ਅੱਜ ਦੀਪ ਸਿੱਧੂ ਦੀ ਜ਼ਮਾਨਤ ਅਰਜ਼ੀ ‘ਤੇ ਅਹਿਮ ਸੁਣਵਾਈ ਹੋਈ । ਦਿੱਲੀ ਦੀ ਇਕ ਅਦਾਲਤ ਨੇ ਦੀਪ ਸਿੱਧੂ ਦੀ ਜ਼ਮਾਨਤ ਅਰਜ਼ੀ ਮਨਜ਼ੂਰ ਕਰ ਲਈ ਹੈ।